*ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ*

Aug24,2026 | Rahul Soni | Amritsar/chandigarh



*ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਹਥਿਆਰਾਂ ਅਤੇ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ*

*ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਵਿਅਕਤੀਆਂ ਨੂੰ 9 ਗੈਰ-ਕਾਨੂੰਨੀ ਪਿਸਤੌਲਾਂ ਅਤੇ 6.311 ਕਿਲੋਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਮਾਨਦੀਪ ਸਿੰਘ (20) ਅਤੇ ਤੀਰਥ ਸਿੰਘ (20) , ਦੋਵੇਂ ਵਾਸੀ ਪਿੰਡ ਸ਼ੇਖਮੰਗਾ, ਸੁਲਤਾਨਪੁਰ ਲੋਧੀ, ਕਪੂਰਥਲਾ; ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (21) ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ (ਦਿਹਾਤੀ); ਕਮਲੇਸ਼ ਰਾਣੀ (65) ਵਾਸੀ ਇੰਦਰਾ ਕਲੋਨੀ ,ਅੰਮ੍ਰਿਤਸਰ  ਅਤੇ ਇੱਕ ਨਾਬਾਲਗ, ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ .30 ਬੋਰ ਜ਼ਿਗਾਨਾ ਅਤੇ ਇੱਕ 9 ਐਮਐਮ ਜ਼ਿਗਾਨਾ (ਤੁਰਕੀ ਦਾ ਬਣਿਆ), ਤਿੰਨ .30 ਬੋਰ (ਚੀਨ ਦੇ ਬਣੇ) ਪਿਸਤੌਲ,  ਇੱਕ 9 ਐਮਐਮ ਗਲੌਕ (ਅਸਟ੍ਰੀਆ ਦਾ ਬਣਿਆ) ਅਤੇ ਇੱਕ 9 ਐਮਐਮ ਬੇਰੇਟਾ (ਇਟਲੀ ਵਿੱਚ ਬਣਿਆ) ਸ਼ਾਮਲ ਹਨ। ਨਸ਼ੀਲੇ ਪਦਾਰਥ ਅਤੇ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਤਿੰਨ ਮੋਟਰਸਾਈਕਲਾਂ ਵੀ ਜ਼ਬਤ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ ’ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨਾਂ ਦੇ  ਇਸ਼ਾਰੇ ’ਤੇ ਹੀ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ  ਸਥਾਪਤ ਕੀਤੇ ਜਾ ਰਹੇ ਹਨ ਅਤੇ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ਿਆਂ ਤੇ ਹਥਿਆਰ ਤਸਕਰੀ ਦੇ ਇਨ੍ਹਾਂ ਨੈੱਟਵਰਕਾਂ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪਹਿਲੀ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਅਰਮਾਨਦੀਪ ਸਿੰਘ ਅਤੇ ਤੀਰਥ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਤਫ਼ਤੀਸ਼ਤ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਦੂਜੀ ਕਾਰਵਾਈ ਵਿੱਚ ਪੁਲਿਸ ਟੀਮਾਂ ਨੇ 6.090 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੇ ਸਬੰਧ ਵਿੱਚ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਕਮਲੇਸ਼ ਰਾਣੀ ਨੂੰ 211 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਕਥਿਤ ਤੌਰ ’ਤੇ ਨਾਬਾਲਗ ਦੇ ਚਚੇਰੇ ਭਰਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਮਲੇਸ਼ ਰਾਣੀ ਵਿਰੁੱਧ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਇੱਕ ਕੇਸ ਦਰਜ ਹੋਣ ਦਾ ਪਤਾ ਲੱਗਾ ਹੈ।

ਸੀਪੀ ਹਰਮਨਬੀਰ ਗਿੱਲ ਨੇ ਦੱਸਿਆ ਕਿ ਇੱਕ ਹੋਰ ਕਾਰਵਾਈ ਵਿੱਚ ਪੁਲਿਸ ਨੇ ਸ਼ਮਸ਼ੇਰ ਉਰਫ਼ ਸ਼ੇਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਤਿੰਨ ਗ਼ੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਤਿੰਨ ਵੱਖ-ਵੱਖ ਮਾਮਲੇ— ਐਫਆਈਆਰ ਨੰਬਰ 151 ਮਿਤੀ 19.08.2026 ਨੂੰ ਅਸਲਾ ਐਕਟ ਦੀ ਧਾਰਾ 25(8) ਤਹਿਤ ਥਾਣਾ ਛਾਉਣੀ ਵਿਖੇ; ਐਫਆਈਆਰ ਨੰਬਰ 194 ਮਿਤੀ 20.08.2026 ਨੂੰ  ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਥਾਣਾ ਛੇਹਰਟਾ ਵਿਖੇ ਅਤੇ ਐਫਆਈਆਰ ਨੰਬਰ 154 ਮਿਤੀ 22.08.2026 ਨੂੰ  ਅਸਲਾ ਐਕਟ ਦੀ ਧਾਰਾ 25(8) ਤਹਿਤ ਥਾਣਾ ਛਾਉਣੀ  ਵਿਖੇ ਦਰਜ ਕੀਤੇ ਗਏ ਹਨ।


-amritsarpolice-gauravyadav-amritsarcrime-drugsmuggling-heroinseized-illegalarms-punjabpolice



TOP HEADLINES


ਮੰਗਲਵਾਰ ਨੂੰ ਗੋਆ ਵਿੱਚ ਈ-20 ਪੈਟਰੋਲ ਦੇ ਖਿਲਾਫ ਕੇਜਰੀਵਾਲ ਦਾ
ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸ
ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਨਡਾਲਾ, ਬੇਗੋਵਾਲ ਅਤੇ ਭੁਲੱਥ
ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵਲੋਂ ਸੋਹਾਣਾ ਥਾਣਾ ਦੇ ਐਸ ਐਚ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗ
ਵੜਿੰਗ ਨੇ ਹਵਾਰਾ ਨੂੰ ਪੈਰੋਲ ਦੀ ਮੰਗ ਦਾ ਕੀਤਾ ਸਮਰਥਨ
ਭਾਜਪਾ ਕਸਮ ਖਾ ਕੇ ਕਹੇ ਕਿ ਉਹ ਅਕਾਲੀਆਂ ਨਾਲ ਗੱਠਜੋੜ ਨਹੀਂ ਕਰੇ
*ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪ
ਕਾਂਗਰਸ ਸੰਸਦ ਮੈਂਬਰ ਧਰਮਵੀਰ ਗਾਂਧੀ ਦਾ ਬਿਆਨ ਬੇਹੱਦ ਸ਼ਰਮਨਾਕ ਅ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼
*41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲ
*ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁ
ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ
ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂ
*ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ
ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ
ਵੜਿੰਗ ਵਿਦ ਵਾਰਿਅਰਜ਼ ਨਸ਼ਿਆਂ ਦੀ ਸਮੱਸਿਆ ਪੰਜਾਬ ਦਾ ਸਭ ਤੋਂ ਗ
*ਤੀਜ ਦੇ ਮੇਲੇ ਤੋਂ ਵੀ ਵੱਡਾ ਹੋਵੇਗਾ 2027 ਵਿੱਚ ਭਗਵੰਤ ਮਾਨ ਦੇ
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51492537

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us