*ਖੰਨਾ 'ਚ ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ, ਨਸ਼ਾ ਵੇਚਣ ਵਾਲਾ ਕੈਮਿਸਟ ਫੜਿਆ, ਮੈਡੀਕਲ ਸਟੋਰ ਕੀਤਾ ਸੀਲ*

Sep1,2026 | Ravinder Singh Dhillon | Khanna

 
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ਾਂ ਅਨੁਸਾਰ ਡਰੱਗ ਇੰਸਪੈਕਟਰ ਸੰਦੀਪ ਕੌਸ਼ਿਕ ਨੇ ਕੀਤੀ ਰੇਡ, 460 ਪ੍ਰੈਗਾਬਲਿਨ ਕੈਪਸੂਲ ਬਰਾਮਦ* 

*ਗਰੇਵਾਲ ਮੈਡੀਕਲ ਸਟੋਰ ਦੇ ਸੰਚਾਲਕ ਰਛਪਾਲ ਸਿੰਘ ਖਿਲਾਫ ਪਹਿਲਾਂ ਵੀ ਦਰਜ ਹਨ ਦੋ ਮੁਕੱਦਮੇ, ਲਾਇਸੰਸ ਹੋਵੇਗਾ ਰੱਦ* 
 

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੇ ਇੱਕ ਵਾਰ ਫਿਰ ਸਖ਼ਤ ਰੁਖ਼ ਦਿਖਾਇਆ ਹੈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਨੇੜੇ ਮੈਡੀਕਲ ਸਟੋਰ ਦੀ ਆੜ ਵਿੱਚ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟ ਖ਼ਿਲਾਫ਼ ਖੰਨਾ ਪੁਲਿਸ ਅਤੇ ਸਿਹਤ ਵਿਭਾਗ ਨੇ ਸਾਂਝੀ ਕਾਰਵਾਈ ਕਰਦਿਆਂ 460 ਪਾਬੰਦੀਸ਼ੁਦਾ ਪ੍ਰੈਗਾਬਾਲਿਨ 300 ਐਮ.ਜੀ ਕੈਪਸੂਲ ਬਰਾਮਦ ਕੀਤੇ। ਕਾਰਵਾਈ ਤੋਂ ਬਾਅਦ ਮੈਡੀਕਲ ਸਟੋਰ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।

ਇਸ ਕਾਰਵਾਈ ਨੂੰ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਨਸ਼ਿਆਂ ਖ਼ਿਲਾਫ਼ ਸਖ਼ਤ ਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਮੈਡੀਕਲ ਸਟੋਰਾਂ ਦੀ ਆੜ ਵਿੱਚ ਨਸ਼ੀਲੀਆਂ ਜਾਂ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਖੰਨਾ ਪੁਲਿਸ ਵੱਲੋਂ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ ਅਜਿਹੇ ਸਟੋਰਾਂ ਅਤੇ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਡਰੱਗ ਇੰਸਪੈਕਟਰ ਸੰਦੀਪ ਕੌਸ਼ਿਕ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਖੰਨਾ ਪੁਲਿਸ ਦੇ ਸਹਿਯੋਗ ਨਾਲ ਗਰੇਵਾਲ ਮੈਡੀਕਲ ਸਟੋਰ ’ਤੇ ਛਾਪਾ ਮਾਰਿਆ। ਜਾਂਚ ਦੌਰਾਨ ਪ੍ਰੈਗਾਬਾਲਿਨ 300 ਐਮਜੀ ਦੇ ਕੁੱਲ 460 ਕੈਪਸੂਲ ਬਰਾਮਦ ਹੋਏ। ਇਨ੍ਹਾਂ ਦਵਾਈਆਂ ਦੀ ਵਿਕਰੀ ਸਬੰਧੀ ਜਦੋਂ ਰਿਕਾਰਡ ਮੰਗਿਆ ਗਿਆ ਤਾਂ ਕੈਮਿਸਟ ਇਸ ਸਬੰਧੀ ਕੋਈ ਸੰਤੋਸ਼ਜਨਕ ਰਿਕਾਰਡ ਪੇਸ਼ ਨਹੀਂ ਕਰ ਸਕਿਆ।

ਪੁਲਿਸ ਨੇ ਮੌਕੇ ’ਤੇ ਕੈਮਿਸਟ ਰਛਸਪਾਲ ਸਿੰਘ ਵਾਸੀ ਪਿੰਡ ਕੋਟ ਪਨੇਚ, ਹਾਲ ਵਾਸੀ ਗੁਰੂ ਹਰਿਕ੍ਰਿਸ਼ਨ ਨਗਰ, ਖੰਨਾ ਨੂੰ ਕਾਬੂ ਕਰ ਲਿਆ। ਪੁਲਿਸ ਮੁਤਾਬਕ ਮੁਲਜ਼ਮ ਕੋਲੋਂ 460 ਕੈਪਸੂਲਾਂ ਤੋਂ ਇਲਾਵਾ 16,500 ਰੁਪਏ ਦੀ  ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸਤੋਂ ਬਾਅਦ ਮੈਡੀਕਲ ਸਟੋਰ ਨੂੰ ਵੀ ਤੁਰੰਤ ਸੀਲ ਕਰ ਦਿੱਤਾ ਗਿਆ ਅਤੇ ਅਗਲੇ ਹੁਕਮਾਂ ਤੱਕ ਸਟੋਰ ਬੰਦ ਰਹੇਗਾ।

ਡਰੱਗ ਇੰਸਪੈਕਟਰ ਡਾ. ਸੰਦੀਪ ਕੌਸ਼ਿਕ ਨੇ ਦੱਸਿਆ ਕਿ ਰਛਪਾਲ ਸਿੰਘ ਦਾ ਪਹਿਲਾਂ ਦਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ। ਉਨ੍ਹਾਂ ਅਨੁਸਾਰ 12 ਅਗਸਤ 2023 ਨੂੰ ਉਸਦੇ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਹੋਇਆ ਸੀ, ਜਿਸ ਵਿੱਚ ਨਸ਼ੀਲੀਆਂ ਦਵਾਈਆਂ ਦੀ ਬਰਾਮਦਗੀ ਹੋਈ ਸੀ। ਇਸ ਮਾਮਲੇ ਵਿੱਚ ਉਹ ਕਰੀਬ ਚਾਰ ਮਹੀਨੇ ਲੁਧਿਆਣਾ ਜੇਲ੍ਹ ਵਿੱਚ ਰਿਹਾ ਅਤੇ 8 ਦਸੰਬਰ 2023 ਨੂੰ ਰਿਹਾਅ ਹੋਇਆ ਸੀ। ਹੁਣ ਦੁਬਾਰਾ ਨਸ਼ੀਲੀਆਂ ਦਵਾਈਆਂ ਵੇਚਣ ਸਬੰਧੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

ਡਾ. ਸੰਦੀਪ ਕੌਸ਼ਿਕ ਨੇ ਕਿਹਾ ਕਿ ਮੁਲਜ਼ਮ ਦਾ ਮੈਡੀਕਲ ਸਟੋਰ ਲਾਇਸੈਂਸ ਰੱਦ ਕਰਨ ਲਈ ਵੀ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਹੜੇ ਵੀ ਮੈਡੀਕਲ ਸਟੋਰ ਸੰਚਾਲਕ ਨਿਯਮਾਂ ਦੀ ਉਲੰਘਣਾ ਕਰਕੇ ਪਾਬੰਦੀਸ਼ੁਦਾ ਦਵਾਈਆਂ ਨੂੰ ਨਸ਼ੇ ਵਜੋਂ ਵੇਚ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਖੰਨਾ ਪੁਲਿਸ ਦੀ ਜੰਗ ਲਗਾਤਾਰ ਜਾਰੀ ਰਹੇਗੀ। ਨਸ਼ਾ ਵੇਚਣ ਵਾਲੇ ਚਾਹੇ ਕਿਸੇ ਵੀ ਢੰਗ ਨਾਲ ਆਪਣਾ ਕਾਲਾ ਕਾਰੋਬਾਰ ਚਲਾਉਣ ਦੀ ਕੋਸ਼ਿਸ਼ ਕਰਨ, ਪ੍ਰੰਤੂ ਉਹ ਕਾਨੂੰਨ ਦੇ ਸ਼ਿਕੰਜੇ ਚੋਂ ਨਹੀਂ ਬਚ ਸਕਦੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।

ਇਸ ਮੌਕੇ ਸਪੈਸ਼ਲ ਬ੍ਰਾਂਚ ਦੇ ਇੰਚਾਰਜ ਜਰਨੈਲ ਸਿੰਘ, ਸਦਰ ਥਾਣਾ ਐਸ.ਐਚ.ਓ ਪਵਿੱਤਰ ਸਿੰਘ ਅਤੇ ਮਹਿਲਾ ਸਬ ਇੰਸਪੈਕਟਰ ਜਸਪ੍ਰੀਤ ਕੌਰ  ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

-khannanews-ludhiananews-drugfreepunjab-yudhnasheyanvirudh-pregabalinrecovery-drugcontrol-punjabpolice



TOP HEADLINES


Sir-2026: ਵੋਟਰ ਸੂਚੀ ਦੀ ਜਾਂਚ ਲਈ 6 ਸਤੰਬਰ ਨੂੰ ਵਿਸ਼ੇਸ਼ ਕੈਂ
ਯੂਨੀਵਰਸਿਟੀ ਚੋਣਾਂ ਵਿੱਚ ਏਬੀਵੀਪੀ ਦਾ ਸਮਰਥਨ ਕਰਕੇ ਅਕਾਲੀ ਦਲ ਨ
*ਖੰਨਾ 'ਚ ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ, ਨਸ਼ਾ ਵੇਚਣ
ਵੜਿੰਗ ਦਾ ਪ੍ਰਧਾਨ ਮੰਤਰੀ ਨੂੰ ਸਵਾਲ: ਜੇਕਰ ਜੀਡੀਪੀ ਮਜ਼ਬੂਤ ​​ਹ
ਚੰਡੀਗੜ੍ਹ ਕਾਂਗਰਸ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਐਫ ਆਈ ਆਰ ਦੇ ਵ
ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ, ਸੈਂਕੜੇ ਟਰੈਕਟ
*ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ
ਖੇਡਾਂ ਵਤਨ ਪੰਜਾਬ ਦੀਆਂ ਮਸ਼ਾਲ ਮਾਰਚ ਦਾ ਫਾਜ਼ਿਲਕਾ ਵਿਖੇ ਪਹੁੰਚਣ
*ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਵਤਨ ਪੰਜਾਬ ਦੀਆਂ-202
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ
District Volunteering Program Launched By Dc Ludhiana
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰ
ਏਬੀਵੀਪੀ ਦੀ ਜਿੱਤ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਕੀਤੀ ਖ਼ੁਸ਼
*ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮ
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ
ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਬਦ
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ
ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ: ਮੁੱਖ ਮੰਤਰ
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਏਐੱਸਏਪੀ ਦਾ ਸ਼ਾਨਦਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51642668

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us