*ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ*

Sep3,2026 | Rahul Soni | Chandigarh /amritsar



*— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ*

*— ਗ੍ਰਿਫ਼ਤਾਰ ਵਿਅਕਤੀਆਂ ਵਿੱਚੋਂ ਇੱਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਅਤੇ ਦੂਜਾ ਛੇ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ .30 ਬੋਰ ਦੇ ਅੱਠ ਗੈਰ-ਕਾਨੂੰਨੀ ਪਿਸਤੌਲਾਂ ਅਤੇ 103 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਉਰਫ਼ ਜੀਤਾ (24) ਵਾਸੀ ਪਿੰਡ ਬੈਂਕਾ, ਤਰਨ ਤਾਰਨ ਅਤੇ ਗੁਰਬੀਰ ਸਿੰਘ ਉਰਫ਼ ਗੋਰਾ (32) ਵਾਸੀ ਪਿੰਡ ਤਾਰਾ ਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਦੋਸ਼ੀ ਰਣਜੀਤ ਉਰਫ਼ ਜੀਤਾ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਵਿਸਫੋਟਕ ਐਕਟ ਤਹਿਤ ਕਈ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਗੈਰ-ਕਾਨੂੰਨੀ ਵਿਦੇਸ਼ੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਸੂਬੇ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕਰ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਗੁਰਦੁਆਰਾ ਬੋਹੜੀ ਸਾਹਿਬ ਰੋਡ ਨੇੜੇ ਨਾਕਾ ਲਗਾਇਆ ਅਤੇ ਰਣਜੀਤ ਸਿੰਘ ਉਰਫ਼ ਜੀਤਾ ਨੂੰ ਇੱਕ .30 ਬੋਰ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ, ਉਸਦੇ ਕਬਜ਼ੇ ਵਿੱਚੋਂ ਚਾਰ ਹੋਰ .30 ਬੋਰ ਪਿਸਤੌਲ ਅਤੇ 100 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।  

ਸੀਪੀ ਨੇ ਦੱਸਿਆ ਕਿ ਰਣਜੀਤ ਉਰਫ਼ ਜੀਤਾ ਤੋਂ ਕੀਤੀ ਪੁੱਛਗਿੱਛ ਦੌਰਾਨ, ਉਸਦੇ ਸਾਥੀ ਦੀ ਪਛਾਣ ਗੁਰਬੀਰ ਉਰਫ ਗੋਰਾ ਵਜੋਂ ਹੋਈ ਅਤੇ ਪੁਲਿਸ ਵੱਲੋਂ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਤਿੰਨ .30 ਬੋਰ ਪਿਸਤੌਲ ਬਰਾਮਦ ਕੀਤੇ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਸ਼ੀ ਗੁਰਬੀਰ ਉਰਫ਼ ਗੋਰਾ ਲਗਭਗ ਛੇ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ।

ਇਸ ਸਬੰਧੀ, ਐਫਆਈਆਰ ਨੰਬਰ 264 ਮਿਤੀ 30.08.2026 ਨੂੰ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਇਸਲਾਮਾਬਾਦ ਵਿਖੇ ਦਰਜ ਕੀਤੀ ਗਈ ਹੈ।


-amritsarcrime-illegalweapons-punjabpolice-armssmuggling-punjabnews



TOP HEADLINES


*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ
*ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰ
*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ
*ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤ
ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨ
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ
ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026'
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌ
ਮੋਹਾਲੀ ’ਚ ਸਪਾ ਸੈਂਟਰ ’ਤੇ ਪੁਲਿਸ ਦੀ ਰੇਡ, 5 ਔਰਤਾਂ ਰੈਸਕਿਊ;
*ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸ
ਹਾੜੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਢਿੱਲੋਂ ਨੇ ਕੀ
ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ
ਇੰਨੋਸੈਂਟ ਹਾਰਟਸ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਸ਼ਰਧਾਪੂਰਵਕ ਮਨ
ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52184745

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us