‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ · 9 ਨਸ਼ਾ ਪ੍ਰਭਾਵਿਤ ਹੌਟਸਪੌਟਸ ’ਤੇ ਕਾਸੋ (caso) ਦੌਰਾਨ 13 ਮੁਲਜ਼ਮ ਗ੍ਰਿਫ਼ਤਾਰ; ਐਨ.ਡੀ.ਪੀ.ਸੀ. ( Ndps) ਐਕਟ ਤਹਿਤ 07 ਮੁਕੱਦਮੇ ਦਰਜ

Sep5,2026 | Jagrati Lahar Bureau | Malerkotla


·         ਕਾਰਵਾਈ ਦੌਰਾਨ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਦੀ ਮਹੱਤਵਪੂਰਨ ਮਾਤਰਾ ਬਰਾਮਦ
 
ਮਲੇਰਕੋਟਲਾ, 5 ਸਤੰਬਰ:
             ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ ਸ਼ੁੱਕਰਵਾਰ ਸਵੇਰੇ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸਬ-ਡਵੀਜ਼ਨਾਂ ਦੇ 09 ਚਿੰਨ੍ਹਿਤ ਨਸ਼ਾ ਪ੍ਰਭਾਵਿਤ ਹੌਟਸਪੌਟਸ ’ਤੇ ਕੋਰਡਨ ਐਂਡ ਸਰਚ ਆਪ੍ਰੇਸ਼ਨ (CASO) ਚਲਾਇਆ ਗਿਆ। ਇਸ ਪੂਰੀ ਕਾਰਵਾਈ ਦੀ ਯੋਜਨਾ ਐਸ.ਪੀ. (ਹੈੱਡਕੁਆਰਟਰ) ਰਾਮਨਦੀਪ ਭੁੱਲਰ ਵੱਲੋਂ ਤਿਆਰ ਕੀਤੀ ਗਈ। ਉਨ੍ਹਾਂ ਵੱਲੋਂ ਸਾਰੇ ਸਬ-ਡਵੀਜ਼ਨਾਂ ਦੇ ਡੀ.ਐੱਸ.ਪੀਜ਼, ਡੀ.ਐੱਸ.ਪੀ. ਡੀ., ਇੰਸਪੈਕਟਰ CIA ਅਤੇ ਸਬੰਧਤ ਥਾਣਿਆਂ ਦੇ ਐੱਸ.ਐੱਚ.ਓਜ਼ ਨੂੰ ਚਿੰਨ੍ਹਿਤ ਹੌਟਸਪੌਟਸ ’ਤੇ ਤਾਲਮੇਲ ਨਾਲ ਕਾਰਵਾਈ ਕਰਨ ਲਈ ਵਿਸ਼ੇਸ਼ ਟੀਚੇ ਸੌਂਪੇ ਗਏ। ਇਸ ਕਾਰਵਾਈ ਦੌਰਾਨ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ NDPS ਐਕਟ ਤਹਿਤ 07 ਮੁਕੱਦਮੇ ਦਰਜ ਕੀਤੇ ਗਏ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਗੁਰਮੀਤ ਸਿੰਘ ਉਰਫ਼ ਰਿੰਕੂ, ਵਾਸੀ ਜਨਤਾ ਨਗਰ, ਮਲੇਰਕੋਟਲਾ,ਮੁਨੀਰ, ਵਾਸੀ ਮਕਾਨ ਨੰਬਰ 18, ਸਰੋਦ ਰੋਡ, ਮਲੇਰਕੋਟਲਾ,ਮੁਹੰਮਦ ਆਮਿਰ ਉਰਫ਼ ਟੀਟੂ, ਵਾਸੀ ਮੁਹੱਲਾ ਭੂਮੀਸੀ, ਮਲੇਰਕੋਟਲਾ; ਗੁਰਤੇਜ ਸਿੰਘ ਉਰਫ਼ ਬਿੰਦਾ, ਵਾਸੀ ਪਿੰਡ ਕਸਬਾ ਭੁਰਾਲ, ਮਲੇਰਕੋਟਲ, ਜਸਬੀਰ ਕੁਮਾਰ, ਵਾਸੀ ਮਕਾਨ ਨੰਬਰ 5, ਵਾਰਡ ਨੰਬਰ 15, ਅਹਿਮਦਗੜ, ਮਲਵਿੰਦਰ ਸਿੰਘ ਉਰਫ਼ ਵਿਸ਼ਾਲ, ਸਰਬਜੀਤ ਸਿੰਘ ਉਰਫ਼ ਸਾਹਿਲ; ਅੰਮ੍ਰਿਤਪਾਲ ਸਿੰਘ; ਪਰਵਿੰਦਰ ਸਿੰਘ, ਵਾਸੀ ਪਿੰਡ ਝੂਲ; ਨਵਤੇਜ ਸਿੰਘ, ਵਾਸੀ ਪਿੰਡ ਛੋਟਾ ਖੁੰਡਾ, ਅਹਿਮਦਗੜ੍ਹ, ਜ਼ਿਲ੍ਹਾ ਮਲੇਰਕੋਟਲਾ; ਗੁਰਸਤਕਿਰਤਪਾਲ ਸਿੰਘ ਉਰਫ਼ ਗੋਪੀ, ਵਾਸੀ ਮੋਹਮਦਪੁਰਾ; ਜਗਜੀਤ ਸਿੰਘ ਉਰਫ਼ ਜੱਗੀ, ਵਾਸੀ ਵਾਰਡ ਨੰਬਰ 11, ਸਿੰਘ ਸਭਾ ਗੁਰਦੁਆਰਾ ਸਾਹਿਬ ਦੇ ਨੇੜੇ, ਅਮਰਗੜ੍ਹ; ਅਤੇ ਮੁਹੰਮਦ ਸਲੀਮ ਉਰਫ਼ ਸੰਮੀ, ਵਾਸੀ ਪਿੰਡ ਹਿਮਤਾਨਾ, ਥਾਣਾ ਅਮਰਗੜ੍ਹ ਸ਼ਾਮਲ ਹਨ।
 
ਵੇਰਵੇ ਸਾਂਝੇ ਕਰਦਿਆਂ ਐੱਸ.ਐੱਸ.ਪੀ. ਮਲੇਰਕੋਟਲਾ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸਬੰਧਤ ਥਾਣਿਆਂ ਦੇ ਐੱਸ.ਐੱਚ.ਓਜ਼ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਿੰਨ੍ਹਿਤ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਦੀ ਮਹੱਤਵਪੂਰਨ ਮਾਤਰਾ ਬਰਾਮਦ ਕੀਤੀ ਗਈ।
 
ਐੱਸ.ਐੱਸ.ਪੀ. ਖੱਖ ਨੇ ਕਿਹਾ ਕਿ ਮਾਮਲਿਆਂ ਦੀ ਜਾਂਚ ਦੌਰਾਨ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਨਸ਼ਿਆਂ ਦੀ ਸਪਲਾਈ ਦੇ ਸਰੋਤ ਅਤੇ ਉਨ੍ਹਾਂ ਨਾਲ ਜੁੜੇ ਵਿਆਪਕ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਿਆਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।
 
ਉਨ੍ਹਾਂ ਕਿਹਾ ਕਿ ਮਲੇਰਕੋਟਲਾ ਪੁਲਿਸ ਵੱਲੋਂ ਚਿੰਨ੍ਹਿਤ ਨਸ਼ਾ ਪ੍ਰਭਾਵਿਤ ਹੌਟਸਪੌਟਸ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਅਜਿਹੀਆਂ ਟੀਚਾਬੱਧ ਅਤੇ ਪ੍ਰਭਾਵਸ਼ਾਲੀ ਕਾਰਵਾਈਆਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ।
 
ਐੱਸ.ਐੱਸ.ਪੀ. ਖੱਖ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

-malerkotlapolice-waragainstdrugs-drugfreepunjab-ndpsact-punjabpolice



TOP HEADLINES


*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ
*ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰ
*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ
*ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤ
ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨ
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ
ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026'
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌ
ਮੋਹਾਲੀ ’ਚ ਸਪਾ ਸੈਂਟਰ ’ਤੇ ਪੁਲਿਸ ਦੀ ਰੇਡ, 5 ਔਰਤਾਂ ਰੈਸਕਿਊ;
*ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸ
ਹਾੜੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਢਿੱਲੋਂ ਨੇ ਕੀ
ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ
ਇੰਨੋਸੈਂਟ ਹਾਰਟਸ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਸ਼ਰਧਾਪੂਰਵਕ ਮਨ
ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52184748

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us