ਤਿੰਨੋਂ ਮੁਲਜ਼ਮ ਅੰਮ੍ਰਿਤਸਰ ਇਲਾਕੇ ਤੋਂ ਹੈਰੋਇਨ ਲਿਆ ਕੇ ਐਸ.ਏ.ਐਸ. ਨਗਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਕਰਦੇ ਸਨ ਸਪਲਾਈ

Sep10,2026 | Gurvinder Singh Mohali | Mohali


ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਦਰਜ; ਦੋ ਦਿਨ ਦੇ ਪੁਲਿਸ ਰਿਮਾਂਡ ’ਤੇ

ਮੋਹਾਲੀ 10 ਸਤੰਬਰ
ਗੁਰਵਿੰਦਰ ਸਿੰਘ

ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ, ਸ੍ਰੀ ਵਰੁਨ ਸ਼ਰਮਾ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਆਪਰੇਸ਼ਨ ਸੈੱਲ ਦੀ ਟੀਮ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਕਾਰਵਾਈ ਸ੍ਰੀ ਸੌਰਵ ਜਿੰਦਲ, ਪੀ.ਪੀ.ਐਸ., ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਸ੍ਰੀ ਆਕਾਸ਼ਦੀਪ, ਪੀ.ਪੀ.ਐਸ., ਕਪਤਾਨ ਪੁਲਿਸ (ਆਪਰੇਸ਼ਨ) ਅਤੇ ਸ੍ਰੀ ਰਾਜਨ ਪਰਮਿੰਦਰ ਸਿੰਘ, ਪੀ.ਪੀ.ਐਸ., ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਆਪਰੇਸ਼ਨ ਸੈੱਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਅਮਲ ਵਿੱਚ ਲਿਆਂਦੀ ਗਈ।

ਘਟਨਾ ਦਾ ਵੇਰਵਾ:
ਮਿਤੀ 07 ਸਤੰਬਰ 2026 ਨੂੰ ਆਪਰੇਸ਼ਨ ਸੈੱਲ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਸੈਕਟਰ 79/80 ਲਾਈਟ ਪੁਆਇੰਟ ਤੋਂ ਗੁਰਦੁਆਰਾ ਸਾਹਿਬ ਵੱਲ ਜਾ ਰਹੀ ਸੀ। ਇਸ ਦੌਰਾਨ ਪੁਲਿਸ ਪਾਰਟੀ ਨੂੰ ਤਿੰਨ ਸ਼ੱਕੀ ਨੌਜਵਾਨ 79/80 ਲਾਈਟਾਂ ਵੱਲੋਂ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਨੂੰ ਦੇਖ ਕੇ ਉਨ੍ਹਾਂ ਵੱਲੋਂ ਖਿਸਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਤੇ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 120 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਸ ਸਬੰਧੀ ਥਾਣਾ ਸੋਹਾਣਾ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਨੰਬਰ 274 ਮਿਤੀ 07.09.2026, ਧਾਰਾ 21 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਗ੍ਰਿਫ਼ਤਾਰ ਮੁਲਜ਼ਮਾਂ ਦਾ ਵੇਰਵਾ:

1. ਗੁਰਪਿੰਦਰ ਸਿੰਘ ਉਰਫ਼ ਪੀਲੂ, ਪੁੱਤਰ ਬਲਵਿੰਦਰ ਸਿੰਘ, ਵਾਸੀ ਹਰੜ ਖੁਰਦ, ਰਾਮਦਾਸ, ਜ਼ਿਲ੍ਹਾ ਅੰਮ੍ਰਿਤਸਰ ਰੂਰਲ। ਉਮਰ 33 ਸਾਲ, 12ਵੀਂ ਪਾਸ ਅਤੇ ਟਰੱਕ ਡਰਾਈਵਰ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ 3 ਮੁਕੱਦਮੇ ਦਰਜ ਹਨ।

2. ਲਵਪ੍ਰੀਤ ਸਿੰਘ ਉਰਫ਼ ਲਵ, ਪੁੱਤਰ ਜਸਵੰਤ ਸਿੰਘ, ਵਾਸੀ ਹਰੜ ਖੁਰਦ, ਰਾਮਦਾਸ, ਜ਼ਿਲ੍ਹਾ ਅੰਮ੍ਰਿਤਸਰ ਰੂਰਲ। ਉਮਰ 29 ਸਾਲ, 10ਵੀਂ ਪਾਸ ਅਤੇ ਖੇਤੀਬਾੜੀ ਦਾ ਕੰਮ ਕਰਦਾ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਅੰਮ੍ਰਿਤਸਰ ਵਿਖੇ 2 ਮੁਕੱਦਮੇ ਦਰਜ ਹਨ।

3. ਗੁਰਸੇਵਕ ਸਿੰਘ ਉਰਫ਼ ਸੇਗਾ, ਪੁੱਤਰ ਕਸ਼ਮੀਰ ਸਿੰਘ, ਵਾਸੀ ਹਰੜ ਖੁਰਦ, ਰਾਮਦਾਸ, ਜ਼ਿਲ੍ਹਾ ਅੰਮ੍ਰਿਤਸਰ ਰੂਰਲ। ਉਮਰ ਕਰੀਬ 25 ਸਾਲ, 10ਵੀਂ ਪਾਸ ਅਤੇ ਖੇਤੀਬਾੜੀ ਦਾ ਕੰਮ ਕਰਦਾ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ 2 ਮੁਕੱਦਮੇ ਦਰਜ ਹਨ।

ਅਗਲੇਰੀ ਜਾਂਚ:
ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਅੰਮ੍ਰਿਤਸਰ ਇਲਾਕੇ ਤੋਂ ਹੈਰੋਇਨ ਲਿਆ ਕੇ ਜ਼ਿਲ੍ਹਾ ਐਸ.ਏ.ਐਸ. ਨਗਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ। ਤਿੰਨੋਂ ਮੁਲਜ਼ਮਾਂ ਨੂੰ ਅਦਾਲਤ ਵੱਲੋਂ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ।

ਪੁਲਿਸ ਵੱਲੋਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਜਾਂਚ ਦੌਰਾਨ ਹੋਰ ਬਰਾਮਦਗੀ ਅਤੇ ਇਸ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੀ ਵੀ ਸੰਭਾਵਨਾ ਹੈ।

-mohalipolice-drugfreepunjab-heroinrecovery-ndpsact-punjabpolice



TOP HEADLINES


*ਨਸ਼ਿਆਂ ਖ਼ਿਲਾਫ਼ ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰੀ
*ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋ
*ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ
ਬੀਜੇਪੀ ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ
*ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਖੰਨਾ ਪੁਲਿਸ ਜ਼ਿਲ੍ਹੇ ਅਧ
*ਐਸ.ਐਸ.ਪੀ. ਖੰਨਾ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖ
*ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨ
*ਲੁਧਿਆਣਾ 'ਚ ਅਗਨੀਵੀਰ ਭਰਤੀ ਰੈਲੀ 04-10 ਅਕਤੂਬਰ ਤੱਕ*
ਜਲੰਧਰ 'ਚ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਲੱਗੇ ਪੋਸਟਰ, ਨਸ਼ਿ
*ਕੇਸਗੜ੍ਹ ਸਾਹਿਬ ਮਾਮਲਾ: ਆਗੂਆਂ ਵੱਲੋਂ ਦੋਸ਼ਾਂ ਦੀ ਸੁਤੰਤਰ ਪੰਥ
ਅਮਿਤ ਸ਼ਾਹ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ ਨ
*ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨ
ਦੀਵਾਨ ਤੇ ਸਤਵੀਰ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ, ਪੰਜਾਬ ਕ
ਭਾਜਪਾ ਸ਼ਾਸਤ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿੱਚ ਨਸ਼ੇ
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕ
ਸਾਊਂਡ ਪ੍ਰਦੂਸ਼ਣ ਖ਼ਿਲਾਫ਼ ਖੰਨਾ ਪੁਲਿਸ ਦਾ ਵੱਡਾ ਐਕਸ਼ਨ ਸੈਂਕੜ
ਦੋਰਾਹਾ ਨੇੜੇ ਪੀਆਰਟੀਸੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਕੰਡਕਟਰ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ-ਨਸ਼ਾ ਤਸਕਰੀ ਅਤੇ ਗੈਰ-ਕਾਨੂ
ਸਮਰਾਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ ਛਾ
*ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ.

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52149044

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us