*ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ*

Sep11,2026 | Jagrati Lahar Bureau | Chandigarh



*ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ*


ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੜਕ ਨਿਰਮਾਣ ਵਿੱਚ ਘਟੀਆ ਦਰਜੇ ਦੀ ਸਮੱਗਰੀ ਦੀ ਵਰਤੋਂ ਅਤੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸੜਕ ਬਣਾਉਣ ਵਾਲੇ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਵਾਰਡ ਨੰਬਰ 5, ਨਵੀਂ ਕਚਹਿਰੀ ਰੋਡ, ਮਾਨਸਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਵੱਲੋਂ ਨਵੀਂ ਕਚਹਿਰੀ ਰੋਡ, ਮਾਨਸਾ ਸਥਿਤ 'ਗਗੋਵਾਲ-ਵਾਲੀ ਗਲੀ' ਤੋਂ ਲੈ ਕੇ ਮਾਨਸਾ ਖੁਰਦ ਵਿਖੇ ਨਗਰ ਕੌਂਸਲ ਦੀ ਹੱਦ ਤੱਕ ਜਾਂਦੀ ਸੜਕ ਦੀ ਮੁਰੰਮਤ ਲਈ ਟੈਂਡਰ ਜਾਰੀ ਕੀਤਾ ਗਿਆ ਸੀ। ਕੌਂਸਲ ਵੱਲੋਂ ਵਰਕ ਆਰਡਰ ਜਾਰੀ ਹੋਣ ਤੋਂ ਬਾਅਦ ਕੰਮ ਸ਼ੁਰੂ ਹੋ ਗਿਆ ਸੀ। ਹਾਲਾਂਕਿ, ਟੈਂਡਰ ਵਿੱਚ ਸ਼ਾਮਲ ਸੜਕ ਦੇ ਪੂਰੇ ਹਿੱਸੇ ਦੀ ਮੁਰੰਮਤ ਕਰਨ ਦੀ ਬਜਾਏ, ਸਿਰਫ਼ 'ਗਗੋਵਾਲ-ਵਾਲੀ ਗਲੀ' ਤੋਂ ਛੋਟੀ ਮਾਨਸਾ ਵੱਲ ਜਾਂਦੀ ਸੜਕ ਦੇ ਹਿੱਸੇ ਦਾ ਨਵੇਂ ਸਿਰੇ ਤੋਂ ਨਿਰਮਾਣ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ 'ਤੇ ਸੜਕ ਦੀ ਜਾਂਚ ਕਰਨ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਸੀ। ਇਸ ਜਾਂਚ ਦੌਰਾਨ ਇਕੱਤਰ ਕੀਤੇ ਗਏ ਨਮੂਨਿਆਂ ਦੀਆਂ ਲੈਬਾਰਟਰੀ ਰਿਪੋਰਟਾਂ ਵਿੱਚ ਵਰਤੀ ਗਈ ਸਮੱਗਰੀ ਵਿੱਚ ਦਬਾਅ-ਸਹਿਣ ਦੀ ਲੋੜੀਂਦੀ ਸਮਰੱਥਾ ਦੀ ਘਾਟ ਪਾਈ ਗਈ। ਇਸ ਤੋਂ ਇਲਾਵਾ, ਪੰਜਾਬ ਮੰਡੀ ਬੋਰਡ, ਬਠਿੰਡਾ ਦੇ ਕਾਰਜਕਾਰੀ ਇੰਜੀਨੀਅਰ ਵੱਲੋਂ ਤਿਆਰ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਕਿ ਇਸ ਕਾਰਜ ਲਈ ਲਾਗੂ ਦਰਾਂ ਸਰਕਾਰ ਵੱਲੋਂ ਪ੍ਰਵਾਨਿਤ ਦਰਾਂ ਨਾਲੋਂ ਕਾਫ਼ੀ ਵੱਧ ਸਨ, ਜਿਸ ਕਾਰਨ 2.62 ਲੱਖ ਰੁਪਏ ਦੀ ਵਾਧੂ ਅਦਾਇਗੀ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਸਬੰਧਤ ਨਗਰ ਕੌਂਸਲ ਮੁਲਾਜ਼ਮਾਂ ਅਤੇ ਠੇਕੇਦਾਰ ਦੀ ਮਿਲੀਭੁਗਤ ਕਾਰਨ ਸੜਕ ਦੇ ਨਿਰਮਾਣ ਦੌਰਾਨ ਘਟੀਆ ਦਰਜੇ ਦੀ ਸਮੱਗਰੀ ਵਰਤੀ ਗਈ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ।

ਇਸ ਸਬੰਧੀ, ਦੋਸ਼ੀ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


-vigilancebureau-mansamunicipalcouncil-punjabvigilance-corruptioncase-mansanews



TOP HEADLINES


‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026'
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌ
ਮੋਹਾਲੀ ’ਚ ਸਪਾ ਸੈਂਟਰ ’ਤੇ ਪੁਲਿਸ ਦੀ ਰੇਡ, 5 ਔਰਤਾਂ ਰੈਸਕਿਊ;
*ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸ
ਹਾੜੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਢਿੱਲੋਂ ਨੇ ਕੀ
ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ
ਇੰਨੋਸੈਂਟ ਹਾਰਟਸ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਸ਼ਰਧਾਪੂਰਵਕ ਮਨ
ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀ
*ਹਰ ਬੱਚੇ ਦਾ ਸੁਪਨਾ, ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾ
ਪ੍ਰੇਮ ਸਬੰਧਾਂ ਦੇ ਚਲਦਿਆਂ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਪਤ
*ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱ
*ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚ
ਖੰਨਾ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਪਹਿਲੀ ਢੇਰੀ ਦੀ
*ਨਸ਼ਿਆਂ ਖ਼ਿਲਾਫ਼ ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰੀ
*ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋ
*ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ
ਬੀਜੇਪੀ ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ
*ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਖੰਨਾ ਪੁਲਿਸ ਜ਼ਿਲ੍ਹੇ ਅਧ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52171459

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us