ਕਪੂਰਥਲਾ ਪੁਲਿਸ ਵੱਲੋਂ ਕਾਸੋ ਆਪ੍ਰੇਸ਼ਨਾਂ ਦੌਰਾਨ 23 ਕਾਬੂ, 170 ਗ੍ਰਾਮ ਹੈਰੋਇਨ, 262 ਨਸ਼ੀਲੀਆਂ ਗੋਲੀਆਂ, 40 ਕੈਪਸੂਲ ਅਤੇ 61.980 ਕਿਲੋ ਗਾਂਜਾ ਬਰਾਮਦ
Sep12,2026
| Jagrati Lahar Bureau | Kapurthala
ਕਪੂਰਥਲਾ ਜ਼ਿਲ੍ਹੇ ਵਿੱਚ 19 ਐਫ.ਆਈ.ਆਰ. ਦਰਜ
ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, 11 ਅਤੇ 12 ਸਤੰਬਰ 2026 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਪੂਰੇ ਜ਼ਿਲ੍ਹੇ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਚਲਾਇਆ ਗਿਆ।
ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਦਾ ਮਕਸਦ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ, ਸਮਾਜ ਵਿਰੋਧੀ ਅਨਸਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਆਮ ਜਨਤਾ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ ਵਿੱਚ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਨਾਕੇਬੰਦੀ, ਘੇਰਾਬੰਦੀ ਅਤੇ ਚੈਕਿੰਗ ਅਭਿਆਨ ਚਲਾਇਆ ਗਿਆ।
ਚੈਕਿੰਗ ਦੌਰਾਨ 23 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 170 ਗ੍ਰਾਮ ਹੈਰੋਇਨ, 262 ਨਸ਼ੀਲੀਆਂ ਗੋਲੀਆਂ, 40 ਕੈਪਸੂਲ ਅਤੇ 61.980 ਕਿਲੋ ਗਾਂਜਾ ਬਰਾਮਦ ਹੋਇਆ। ਇਸ ਸਬੰਧੀ ਕਾਨੂੰਨ ਦੀਆਂ ਬਣਦੀਆਂ ਧਾਰਾਵਾਂ ਤਹਿਤ 19 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
-kapurthalapolice-casooperation-drugfreepunjab-heroinrecovery-yudhnasheyavirudh