*ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*

Sep13,2026 | Surinder Arora Soni | Ludhiana

 ਮਾਰੇ ਗਏ ਹਮਲਾਵਰਾਂ ਕੋਲੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ: ਸੀਪੀ ਲੁਧਿਆਣਾ ਸਵਪਨ ਸ਼ਰਮਾ

ਮੁਲਜ਼ਮਾਂ ਨੇ ਪਿੱਛਾ ਕਰ ਰਹੀ ਪੁਲਿਸ ਪਾਰਟੀ 'ਤੇ ਚਲਾਈਆਂ ਗੋਲੀਆਂ; ਦੋ ਗੋਲੀਆਂ ਪੁਲਿਸ ਦੀ ਗੱਡੀ 'ਤੇ ਵੀ ਲੱਗੀਆਂ


ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸਾਂਝੀ ਟੀਮ ਨੇ ਅੱਜ ਇੱਥੇ ਆਤਮ ਪਾਰਕ ਅੰਡਰ ਬ੍ਰਿਜ ਨੇੜੇ ਹੋਏ ਮੁਕਾਬਲੇ ਦੌਰਾਨ ਡੋਨੀ ਬੱਲ ਗੈਂਗ ਦੇ ਦੋ ਹਥਿਆਰਬੰਦ ਕਾਰਕੁਨਾਂ ਨੂੰ ਢੇਰ ਕਰਕੇ ਗੋਲੀਬਾਰੀ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਰੇ ਗਏ ਹਮਲਾਵਰਾਂ ਦੀ ਪਛਾਣ ਕਰਨਜੋਤ ਸਿੰਘ ਉਰਫ਼ ਨੋਨਾ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਦੋਵੇਂ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਦੇ ਵਸਨੀਕ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ ਤਕਰੀਬਨ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਇਸ ਸਾਜਿਸ਼ ਸਬੰਧੀ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਆਤਮ ਪਾਰਕ ਨੇੜੇ ਅੰਡਰ ਬ੍ਰਿਜ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਬਿਨਾਂ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ 'ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਰੁਕਣ ਦਾ ਇਸ਼ਾਰਾ ਕਰਨ 'ਤੇ ਹਥਿਆਰਬੰਦ ਹਮਲਾਵਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਮੁਲਾਜ਼ਮਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਪੁਲਿਸ ਕਮਿਸ਼ਨਰ ਨੇ ਦੱਸਿਆ, "ਹਮਲਾਵਰਾਂ ਨੇ ਪਿੱਛਾ ਕਰ ਰਹੀ ਪੁਲਿਸ ਪਾਰਟੀ 'ਤੇ ਲਗਾਤਾਰ ਕਈ ਫਾਇਰ ਕੀਤੇ ਅਤੇ ਦੋ ਗੋਲੀਆਂ ਸਰਕਾਰੀ ਪੁਲਿਸ ਵਾਹਨ 'ਤੇ ਵੀ ਲੱਗੀਆਂ, ਜਿਸ 'ਤੇ ਆਤਮ-ਰੱਖਿਆ ਲਈ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਵਾਂ ਹਥਿਆਰਬੰਦ ਹਮਲਾਵਰਾਂ ਨੂੰ ਮੌਕੇ 'ਤੇ ਹੀ ਢੇਰ ਕਰ ਦਿੱਤਾ।"
ਸੀਪੀ ਸਵਪਨ ਸ਼ਰਮਾ ਨੇ ਖੁਲਾਸਾ ਕੀਤਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਾਰੇ ਗਏ ਹਮਲਾਵਰ ਗੈਂਗਸਟਰ ਡੋਨੀ ਬੱਲ ਅਤੇ ਸ਼ਗਨਪ੍ਰੀਤ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਐਤਵਾਰ ਨੂੰ ਲੁਧਿਆਣਾ ਦੇ ਦੁੱਗਰੀ ਰੋਡ ਸਥਿਤ ਮੈਰੀਲੈਂਡ ਪੈਲੇਸ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਗੋਲੀਬਾਰੀ (ਮਾਸ ਸ਼ੂਟਿੰਗ) ਦਾ ਕੰਮ ਸੌਂਪਿਆ ਗਿਆ ਸੀ।
ਮ੍ਰਿਤਕਾਂ ਦੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਰਨਜੋਤ ਸਿੰਘ ਉਰਫ਼ ਨੋਨਾ ਦਾ ਪੁਰਾਣਾ ਅਪਰਾਧਕ ਰਿਕਾਰਡ ਸੀ, ਜਿਸ ਖ਼ਿਲਾਫ਼ ਅਸਲਾ ਐਕਟ, ਡਕੈਤੀ ਅਤੇ ਐਨਡੀਪੀਐਸ ਐਕਟ ਤਹਿਤ ਦੋ ਪੁਰਾਣੇ ਅਪਰਾਧਿਕ ਮਾਮਲੇ ਵੀ ਦਰਜ ਸਨ। ਇਸ ਦੇ ਨਾਲ ਹੀ ਦੂਜੇ ਮ੍ਰਿਤਕ ਸੰਦੀਪ ਸਿੰਘ ਖ਼ਿਲਾਫ਼ ਵੀ ਇੱਕ ਅਪਰਾਧਿਕ ਮਾਮਲਾ ਦਰਜ ਸੀ।

ਉਨ੍ਹਾਂ ਦੱਸਿਆ ਕਿ ਮਾਰੇ ਗਏ ਹਮਲਾਵਰਾਂ ਦੇ ਹੋਰ ਸਾਥੀਆਂ ਦੀ ਪਛਾਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਗਿਰੋਹ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਮਾਡਲ ਟਾਊਨ, ਲੁਧਿਆਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 221, 132, 62 ਅਤੇ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।
-----------

-ludhianaencounter-punjabpolice-antigangstertaskforce-donibalgang-ludhiananews



TOP HEADLINES


*ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤ
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼
ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟ
ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ 12 ਘੰਟੇ ਦੇ ਬਿਜਲੀ ਕੱ
ਚੰਡੀਗੜ੍ਹ ਦੇ ਸੈਕਟਰ 52 ਦੇ ਪੈਟਰੋਲ ਪੰਪ ਤੇ ਮੋਹਾਲੀ ਪੁਲੀਸ ਦਾ
ਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿ
*ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾ
*ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਪੰਜਾਬ
ਏਕਤਾ ਦਾ ਪ੍ਰਤੀਕ—ਸਾਰੇ ਇੱਕ ਸਮਾਨ ਦੇ ਸੰਦੇਸ਼ ਨਾਲ ਸਨਾਤਨ ਸਨਮਾਨ
*ਪੰਜਾਬ ਪੁਲਿਸ ਨੇ ਗੁਰਦਾਸਪੁਰ 'ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ
*ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵ
*ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱ
*ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵ
*ਬਠਿੰਡਾ 'ਚ ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ': 20,000 ਨੌਜਵਾ
- ਖੇਡਾਂ ਵਤਨ ਪੰਜਾਬ ਦੀਆਂ 2026- ਵਿਧਾਇਕ ਛੀਨਾ ਨੇ ਬਲਾਕ ਨਗਰ
ਵਿਧਾਇਕ ਗਰੇਵਾਲ ਵੱਲੋਂ ਵਿਦਿਆ ਦੇ ਮੰਦਰ ’ਚ ਸੇਵਾ ਕਰਨ ਵਾਲੇ ਅਧ
*ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆ
*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗ
*ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈ
ਵਿਧਾਇਕ ਬੱਗਾ ਵਲੋਂ ਵਾਰਡ ਨੰ: 88 ’ਚ ਆਰ ਐਮ ਸੀ ਰੋਡ ਦਾ ਉਦਘਾਟਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51820818

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us