*ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀ*

Sep14,2026 | Jagrati Lahar Bureau | Chandigarh


 
*ਪੰਜਾਬ ਪੁਲਿਸ ਸਰਹੱਦ ਪਾਰ ਗੈਂਗਸਟਰਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗੌੜੇ ਅਪਰਾਧੀ ਅੰਮ੍ਰਿਤ ਦਾਲਮ ਦੀ ਮੋਲਡੋਵਾ ਤੋਂ ਹਵਾਲਗੀ ਹਾਸਲ ਕਰਨ ਵਾਲੀ ਪੰਜਾਬ ਪੁਲਿਸ ਦੀ ਟੀਮ ਨੂੰ ਕੀਤਾ ਸਨਮਾਨਿਤ*
 
*ਪਹਿਲੀ ਵਾਰ ਪੰਜਾਬ ਵਿੱਚ ਗੈਂਗਸਟਰਾਂ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਸਾਡੀ ਸਰਕਾਰ ਨੇ ਜਨਵਰੀ ਤੋਂ ਲੈ ਕੇ ਹੁਣ ਤੱਕ ਵਿਦੇਸ਼ਾਂ ‘ਚੋਂ 10 ਗੈਂਗਸਟਰਾਂ ਨੂੰ ਪੰਜਾਬ ਵਾਪਸ ਲਿਆਉਣ ਵਿੱਚ ਸਫ਼ਲਤਾ ਹਾਸਲ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਗੈਂਗਸਟਰਾਂ ਲਈ ਹੁਣ ਕੋਈ ਸੁਰੱਖਿਅਤ ਲੁਕਣਗਾਹ ਨਹੀਂ; ਉਹ ਆਪਣੇ ਟਿਕਾਣੇ, ਪਾਸਪੋਰਟ ਅਤੇ ਪਛਾਣ ਬਦਲ ਸਕਦੇ ਹਨ, ਪਰ ਹਮੇਸ਼ਾ ਲਈ ਕਾਨੂੰਨ ਤੋਂ ਨਹੀਂ ਬਚ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਅੰਮ੍ਰਿਤ ਦਾਲਮ ਦੀ ਹਵਾਲਗੀ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸਫ਼ਲਤਾ ਨੂੰ ਦਰਸਾਉਂਦੀ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਪੰਜਾਬ ਪੁਲਿਸ ਕਾਰਵਾਈਆਂ ਦੀ ਅੰਤਰਰਾਸ਼ਟਰੀ ਮਾਨਤਾ, ਫੋਰਸ ਦੀਆਂ ਪੇਸ਼ੇਵਰ ਸਮਰੱਥਾਵਾਂ ਅਤੇ ਆਲਮੀ-ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਚੰਡੀਗੜ੍ਹ; 14 ਸਤੰਬਰ: *
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ ਹੈ ਅਤੇ ਅਪਰਾਧੀਆਂ ਲਈ ਕੋਈ ਸੁਰੱਖਿਅਤ ਲੁਕਣਗਾਹ ਨਹੀਂ ਹੈ। ਮੋਲਡੋਵਾ ਗਣਰਾਜ ਤੋਂ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਦੀ ਹਵਾਲਗੀ ਹਾਸਲ ਕਰਨ ਲਈ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਐਸ.ਪੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਾਡੀ ਸਰਕਾਰ ਵੱਲੋਂ 1,234 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਵਿਦੇਸ਼ਾਂ ਤੋਂ 10 ਭਗੌੜਿਆਂ ਨੂੰ ਡਿਪੋਰਟ ਕਰਵਾਇਆ ਗਿਆ ਹੈ, ਜਦਕਿ ਨਸ਼ਾ ਤਸਕਰਾਂ ਖ਼ਿਲਾਫ਼ 60,582 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 366 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹਾਈ-ਟੈਕ ਐਂਟੀ-ਡਰੋਨ ਪ੍ਰਣਾਲੀਆਂ ਨਾਲ ਲੈਸ ਹੈ ਅਤੇ 1.5 ਲੱਖ ਲੋਕਾਂ ਦੀ ਸ਼ਮੂਲੀਅਤ ਵਾਲੀਆਂ ਪੇਂਡੂ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਆਪਣੇ ਐਕਸ ਹੈਂਡਲ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ ਹੈ। ਸਾਡੀ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 1,234 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਵਿਦੇਸ਼ਾਂ ਤੋਂ 10 ਭਗੌੜਿਆਂ ਨੂੰ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ 60,582 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 366 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹਾਈ-ਟੈੱਕ ਐਂਟੀ-ਡਰੋਨ ਪ੍ਰਣਾਲੀਆਂ ਨਾਲ ਲੈਸ ਹੈ ਅਤੇ 1.5 ਲੱਖ ਲੋਕਾਂ ਦੀ ਸ਼ਮੂਲੀਅਤ ਵਾਲੀਆਂ ਪੇਂਡੂ ਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਗਰੁੱਪ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਨਕਲਾਬ ਜ਼ਿੰਦਾਬਾਦ।”
ਪੁਲਿਸ ਅਧਿਕਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਫ਼ਲ ਹਵਾਲਗੀ ਵਿਦੇਸ਼ੀ ਧਰਤੀ ਤੋਂ ਗਤੀਵਿਧੀਆਂ ਚਲਾਉਣ ਵਾਲੇ ਗੈਂਗਸਟਰਾਂ, ਅਪਰਾਧੀਆਂ ਅਤੇ ਉਨ੍ਹਾਂ ਦੇ ਆਕਾਵਾਂ ਨੂੰ ਸਪੱਸ਼ਟ ਸੰਦੇਸ਼ ਪਹੁੰਚਾਉਂਦੀ ਹੈ ਕਿ ਪੰਜਾਬ ਪੁਲਿਸ ਸਰਹੱਦਾਂ ਪਾਰ ਜਾ ਕੇ ਵੀ ਉਨ੍ਹਾਂ ਦਾ ਪਿੱਛਾ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰੇਗੀ।”
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਗੈਂਗਸਟਰਾਂ ਲਈ ਹੁਣ ਕੋਈ ਸੁਰੱਖਿਅਤ ਥਾਂ ਨਹੀਂ ਬਚੀ। ਚਾਹੇ ਉਹ ਪੰਜਾਬ ਵਿੱਚ ਲੁਕੇ ਹੋਣ, ਭਾਰਤ ਦੇ ਕਿਸੇ ਹੋਰ ਹਿੱਸੇ ਵਿੱਚ ਜਾਂ ਹਜ਼ਾਰਾਂ ਕਿਲੋਮੀਟਰ ਦੂਰ ਯੂਰਪ ਵਿੱਚ, ਪੰਜਾਬ ਪੁਲਿਸ ਉਹਨਾਂ ਨੂੰ ਲੱਭ ਕੇ ਰਹੇਗੀ।” ਉਨ੍ਹਾਂ ਅੱਗੇ ਕਿਹਾ, “ਉਹ ਆਪਣੇ ਟਿਕਾਣੇ, ਪਾਸਪੋਰਟ ਅਤੇ ਪਛਾਣ ਬਦਲ ਸਕਦੇ ਹਨ, ਪਰ ਉਹ ਹਮੇਸ਼ਾ ਲਈ ਕਾਨੂੰਨ ਤੋਂ ਬਚ ਨਹੀਂ ਸਕਦੇ।”
ਉਨ੍ਹਾਂ ਕਿਹਾ ਕਿ ਅੰਮ੍ਰਿਤ ਦਾਲਮ ਦੀ ਹਵਾਲਗੀ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਦੀ ਨਿਰੰਤਰ ਮੁਹਿੰਮ ਵਿੱਚ ਇੱਕ ਵੱਡੀ ਪ੍ਰਾਪਤੀ ਹੈ ਅਤੇ ਇਹ ਸੂਬਾ ਸਰਕਾਰ ਦੀ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸਫ਼ਲਤਾ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ, “ਅੰਮ੍ਰਿਤ ਦਾਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਮੁੱਖ ਕਾਰਕੁੰਨ ਸੀ ਅਤੇ ਕਤਲ, ਇਰਾਦਾ ਕਤਲ, ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ), ਅਸਲਾ ਐਕਟ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਨੇ ਗੈਂਗਸਟਰਾਂ, ਫਿਰੌਤੀ ਮੰਗਣ ਵਾਲਿਆਂ, ਨਸ਼ਾ ਤਸਕਰਾਂ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ 'ਜ਼ੀਰੋ-ਟੋਲਰੈਂਸ' ਦੀ ਨੀਤੀ ਅਪਣਾਈ ਹੈ, ਭਾਵੇਂ ਉਹ ਕਿੰਨੇ ਵੀ ਤਾਕਤਵਰ ਜਾਂ ਉੱਚੀ ਪਹੁੰਚ ਵਾਲੇ ਕਿਉਂ ਨਾ ਹੋਣ।"
ਮੁੱਖ ਮੰਤਰੀ ਨੇ ਏ.ਜੀ.ਟੀ.ਐਫ., ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.), ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੱਖ-ਵੱਖ ਏਜੰਸੀਆਂ ਦਰਮਿਆਨ ਆਪਸੀ ਤਾਲਮੇਲ ਅੰਤਰ-ਰਾਸ਼ਟਰੀ ਅਪਰਾਧਿਕ ਨੈੱਟਵਰਕਾਂ ਨੂੰ ਤੋੜਨ ਵਿੱਚ ਇੱਕ ਅਹਿਮ ਹਥਿਆਰ ਵਜੋਂ ਉਭਰਿਆ ਹੈ।
ਮੋਲਡੋਵਾ ਦੇ ਹਾਲੀਆ ਦੌਰੇ ਦੌਰਾਨ, ਪੰਜਾਬ ਪੁਲਿਸ ਦੇ ਵਫ਼ਦ ਨੂੰ ਮੋਲਡੋਵਾ ਸਰਕਾਰ ਵੱਲੋਂ ਬਿਹਤਰ ਤਾਲਮੇਲ ਅਤੇ ਸਹਿਯੋਗ ਲਈ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ, ਜਿਸ ਸਦਕਾ ਮੋਲਡੋਵਾ ਤੋਂ ਭਗੌੜੇ ਅਪਰਾਧੀ ਦੀ ਪਹਿਲੀ ਵਾਰ ਹਵਾਲਗੀ ਸੰਭਵ ਹੋ ਸਕੀ। ਪੰਜਾਬ ਪੁਲਿਸ ਦੀ ਐਸਕਾਰਟ ਟੀਮ ਨੇ ਡੀਜੀਪੀ ਪੰਜਾਬ, ਏਡੀਜੀਪੀ ਏ.ਜੀ.ਟੀ.ਐਫ. ਅਤੇ ਆਈਜੀਪੀ ਓ.ਐਫ.ਟੀ.ਈ.ਸੀ. ਨਾਲ ਮਿਲ ਕੇ ਇਹ ਸਨਮਾਨ ਚਿੰਨ੍ਹ ਭਗਵੰਤ ਸਿੰਘ ਮਾਨ ਨੂੰ ਸੌਂਪਿਆ।
ਇਸ ਕਦਮ ਨੂੰ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਮਾਨਤਾ ਭਾਰਤ ਅਤੇ ਮੋਲਡੋਵਾ ਵਿਚਕਾਰ ਆਪਸੀ ਭਰੋਸੇ, ਸਤਿਕਾਰ ਅਤੇ ਕਾਨੂੰਨ ਲਾਗੂ ਕਰਨ ਦੇ ਖੇਤਰ ਵਿੱਚ ਵਧ ਰਹੇ ਸਹਿਯੋਗ ਨੂੰ ਦਰਸਾਉਂਦੀ ਹੈ। ਇਹ ਮਹਿਜ਼ ਕੋਈ ਪੁਰਸਕਾਰ ਜਾਂ ਚਿੰਨ੍ਹ ਨਹੀਂ ਹੈ, ਸਗੋਂ ਇਹ ਪੰਜਾਬ ਪੁਲਿਸ ਦੀ ਪੇਸ਼ੇਵਰ ਸਮਰੱਥਾ ਅਤੇ ਉਸ ਭਰੋਸੇ ਪ੍ਰਤੀ ਮਾਨਤਾ ਹੈ ਜੋ ਅੰਤਰ-ਰਾਸ਼ਟਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਸਾਡੇ ਅਧਿਕਾਰੀਆਂ 'ਤੇ ਜ਼ਾਹਰ ਕਰ ਰਹੀਆਂ ਹਨ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਪੁਲਿਸ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਪੂਰੀ ਪੇਸ਼ੇਵਰਤਾ ਅਤੇ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ, ਭਾਵੇਂ ਅਪਰਾਧੀ ਵਿਦੇਸ਼ ਭੱਜ ਕੇ ਅੰਤਰ-ਰਾਸ਼ਟਰੀ ਸੁਰੱਖਿਆ ਕਵਚ ਬਣਾਉਣ ਦੀ ਕੋਸ਼ਿਸ਼ ਹੀ ਕਿਉਂ ਨਾ ਕਰਨ।"
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਫ਼ਲ ਹਵਾਲਗੀ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਪੁਲਿਸ ਭੂਗੋਲਿਕ ਹੱਦਾਂ ਦੀ ਪ੍ਰਵਾਹ ਕੀਤੇ ਬਿਨਾਂ ਸੰਗਠਿਤ ਅਪਰਾਧੀਆਂ ਦਾ ਪਿੱਛਾ ਕਰਨਾ ਜਾਰੀ ਰੱਖੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਗੰਭੀਰ ਅਪਰਾਧਾਂ ਵਿੱਚ ਲੋੜੀਂਦੇ ਵਿਅਕਤੀਆਂ ਨੂੰ ਵਾਪਸ ਲਿਆਂਦਾ ਜਾਵੇ ਅਤੇ ਕਾਨੂੰਨ ਦੇ ਕਟਹਿਰੇ

-bhagwantsinghmann-punjabgovernment-punjabpolice-gangsters-lawandorder-punjabnews-jagratilahar



TOP HEADLINES


*ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁ
ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ
*ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕ
ਰਾਜਸਥਾਨ ਵਿੱਚ ਵੀ ਆਪ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵ
ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ
ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ
*ਭਾਰਤ ਅਤੇ ਪਾਕਿਸਤਾਨ ਦਰਮਿਆਨ ਇਤਿਹਾਸਕ ਮੁਕਾਬਲਾ ਪਹਿਲੀ ਨਵੰਬਰ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀ
ਮੋਹਾਲੀ ਵਿੱਚ ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋ
*ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼
*ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇ
ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ: ਡਰਾਈਵਰ ਨੂੰ ਅਗਵਾ ਕਰਕੇ
*ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰ
ਮੋਹਾਲੀ ਵਿੱਚ Hero Asian Champions Trophy 2026 ਦਾ ਸ਼ਡਿਊਲ
*ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤ
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼
ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟ
ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ 12 ਘੰਟੇ ਦੇ ਬਿਜਲੀ ਕੱ
ਚੰਡੀਗੜ੍ਹ ਦੇ ਸੈਕਟਰ 52 ਦੇ ਪੈਟਰੋਲ ਪੰਪ ਤੇ ਮੋਹਾਲੀ ਪੁਲੀਸ ਦਾ
ਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51838598

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us