ਓਵਰਲੋਡਿੰਗ ਅਤੇ ‘ਜੁਗਾੜੂ’ ਵਾਹਨਾਂ ਵਿਰੁੱਧ ਆਰ.ਟੀ.ਓ. ਵੱਲੋਂ ਸਖ਼ਤ ਰੁਖ਼, ਨਿਯਮਾਂ ਦੀ ਉਲੰਘਣਾ ’ਤੇ ਹੋਵੇਗੀ ਕਾਰਵਾਈ

Sep18,2026 | Jagrati Lahar Bureau | Malerkotla


 
·         ਸੜਕ ਸੁਰੱਖਿਆ ਨਾਲ ਸਮਝੌਤਾ ਕਰਨ ਵਾਲੇ ਵਾਹਨਾਂ ਦੀ ਹੋਵੇਗੀ ਵਿਸ਼ੇਸ਼ ਜਾਂਚ : ਕਰਨਬੀਰ ਸਿੰਘ ਛੀਨਾ
 
·         ਸਮਰੱਥਾ ਤੋਂ ਵੱਧ ਭਾਰਅਣਅਧਿਕਾਰਤ ਤਬਦੀਲੀਆਂ ਅਤੇ ਅਸੁਰੱਖਿਅਤ ਢੋਆ-ਢੁਆਈ ’ਤੇ ਰਹੇਗੀ ਵਿਭਾਗ ਦੀ ਨਜ਼ਰ
 
                     ਸੜਕ ਹਾਦਸਿਆਂ ਦੇ ਖ਼ਤਰੇ ਨੂੰ ਘਟਾਉਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਰਿਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਨੇ ਵਾਹਨ ਚਾਲਕਾਂ ਅਤੇ ਟਰਾਂਸਪੋਰਟਰਾਂ ਨੂੰ ਓਵਰਲੋਡਿੰਗ ਅਤੇ ਅਣਅਧਿਕਾਰਤ ਢੰਗ ਨਾਲ ਤਿਆਰ ਕੀਤੇ ‘ਜੁਗਾੜੂ’ ਵਾਹਨਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਹੈ
 
              ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕਿਹਾ ਕਿ ਵਾਹਨ ਦੀ ਨਿਰਧਾਰਤ ਸਮਰੱਥਾ ਤੋਂ ਵੱਧ ਭਾਰ ਲੱਦਣਾ ਨਾ ਸਿਰਫ਼ ਆਵਾਜਾਈ ਨਿਯਮਾਂ ਦੀ ਉਲੰਘਣਾ ਹੈਸਗੋਂ ਇਹ ਸੜਕ ’ਤੇ ਚੱਲਣ ਵਾਲੇ ਹੋਰ ਲੋਕਾਂ ਦੀ ਸੁਰੱਖਿਆ ਲਈ ਵੀ ਗੰਭੀਰ ਖ਼ਤਰਾ ਪੈਦਾ ਕਰ ਸਕਦਾ ਹੈ ਵੱਧ ਭਾਰ ਕਾਰਨ ਵਾਹਨ ਨੂੰ ਕਾਬੂ ਕਰਨ ਅਤੇ ਸਮੇਂ ਸਿਰ ਰੋਕਣ ਵਿੱਚ ਮੁਸ਼ਕਲ  ਸਕਦੀ ਹੈਜਿਸ ਨਾਲ ਹਾਦਸੇ ਦਾ ਖ਼ਤਰਾ ਵਧਦਾ ਹੈ
 
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਾਹਨਾਂ ਦੇ ਮੂਲ ਢਾਂਚੇ ਵਿੱਚ ਅਣਅਧਿਕਾਰਤ ਤਬਦੀਲੀਆਂ ਕਰਕੇ ਤਿਆਰ ਕੀਤੇ ਗਏ ‘ਜੁਗਾੜੂ’ ਵਾਹਨ ਵੀ ਸੜਕ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ ਹਨ ਅਜਿਹੇ ਵਾਹਨਾਂ ਦੀ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਮੋਟਰ ਵਾਹਨ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ
 
               ਕਰਨਬੀਰ ਸਿੰਘ ਛੀਨਾ ਨੇ ਕਿਹਾ ਕਿ ਵਿਭਾਗ ਦਾ ਮਕਸਦ ਕੇਵਲ ਕਾਰਵਾਈ ਕਰਨਾ ਨਹੀਂਸਗੋਂ ਵਾਹਨ ਚਾਲਕਾਂ ਵਿੱਚ ਜ਼ਿੰਮੇਵਾਰ ਅਤੇ ਸੁਰੱਖਿਅਤ ਆਵਾਜਾਈ ਪ੍ਰਤੀ ਵਿਹਾਰਕ ਸੋਚ ਵਿਕਸਿਤ ਕਰਨਾ ਵੀ ਹੈ ਉਨ੍ਹਾਂ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਮਾਲ ਦੀ ਢੋਆ-ਢੁਆਈ ਵਾਹਨ ਦੀ ਮਨਜ਼ੂਰਸ਼ੁਦਾ ਸਮਰੱਥਾ ਅਨੁਸਾਰ ਹੀ ਕੀਤੀ ਜਾਵੇ ਅਤੇ ਵਾਹਨ ਵਿੱਚ ਕਿਸੇ ਕਿਸਮ ਦੀ ਅਣਅਧਿਕਾਰਤ ਤਬਦੀਲੀ ਨਾ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਸੁਰੱਖਿਅਤ ਸੜਕਾਂ ਸਿਰਫ਼ ਨਿਯਮ ਲਾਗੂ ਕਰਨ ਨਾਲ ਨਹੀਂਸਗੋਂ ਹਰ ਵਾਹਨ ਚਾਲਕ ਵੱਲੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਨਾਲ ਬਣਦੀਆਂ ਹਨ

-malerkotla-rto-roadsafety-overloading-trafficrules



TOP HEADLINES


ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾ
ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਪੰਜਾਬ ਦੇ ਲੋਕਾਂ ਨੇ ਭਾਜਪਾ ਤੋ
ਯੂਪੀਆਈ 'ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ 'ਚ ਆਪ
*ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂ
*ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤ
ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰ
*ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਤੋਂ ਸ
*ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ
ਓਵਰਲੋਡਿੰਗ ਅਤੇ ‘ਜੁਗਾੜੂ’ ਵਾਹਨਾਂ ਵਿਰੁੱਧ ਆਰ.ਟੀ.ਓ. ਵੱਲੋਂ ਸਖ
ਯੁੱਧ ਨਸ਼ਿਆਂ ਵਿਰੁੱਧ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ ਨਸ਼ਾ ਤਸਕ
ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰ
ਇੰਨੋਸੈਂਟ ਹਾਰਟਸ ਸਕੂਲ ਦੇ ਨੰਨ੍ਹੇ ਕਦਮਾਂ ਨੇ ਸਿਰਜਿਆ ਸਸ਼ਕਤ ਭਾ
*ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ
ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5
*ਪੰਜਾਬ ਵਿੱਚ ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਸ਼ੁਰੂਆਤ*
*ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11
ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸਿਆਸੀ ਨੌਟੰਕੀ ਹੈ, ਉਨ੍ਹਾਂ
ਦੇਸ਼ ਭਰ ਵਿੱਚ 50,05,850 ਸਰਕਾਰੀ ਅਸਾਮੀਆਂ ਖਾਲੀ: ਉਦੈ ਭਾਨੂ ਛ
*ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁ
ਫਿਰੌਤੀ ਲਈ ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51906049

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us