*ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ*
Sep25,2026
| Jagrati Lahar Bureau | Ludhiana
*ਐਸ.ਐਸ.ਪੀ ਖੰਨਾ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ*
*ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਦੀ ਦੇਖਭਾਲ ਤੇ ਸਨਮਾਨ ਵਿਭਾਗ ਦੀ ਜ਼ਿੰਮੇਵਾਰੀ: ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ*
ਖੰਨਾ, ਲੁਧਿਆਣਾ, 25 ਸਤੰਬਰ:
ਡਿਊਟੀ ਦੌਰਾਨ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਲਈ ਖੰਨਾ ਪੁਲਿਸ ਵੱਲੋਂ ਪਹਿਲਕਦਮੀ ਕੀਤੀ ਗਈ। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਐਸ.ਪੀ (ਐਚ) ਹਰਪਿੰਦਰ ਕੌਰ ਦੇ ਨਾਲ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਵੱਖ-ਵੱਖ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਖੰਨਾ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾਵੇਗਾ।
ਐਸ.ਐਸ.ਪੀ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੇ ਫਰਜ਼ ਨਿਭਾਉਂਦਿਆਂ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਆਪਣਾ ਸਰਵਉੱਚ ਬਲਿਦਾਨ ਦਿੱਤਾ ਹੈ। ਅਜਿਹੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਦੇਖਭਾਲ, ਸਨਮਾਨ ਅਤੇ ਸਹਾਇਤਾ ਕਰਨਾ ਪੁਲਿਸ ਵਿਭਾਗ ਦੀ ਜ਼ਿੰਮੇਵਾਰੀ ਹੈ।
Dr-Darpan-Singh-Ahluwalia-Ssp-Khanna