ਐਲ.ਪੀ.ਯੂ. ‘ਚ ਵਾਪਰੀ ਹਿੰਸਾ ਦੀ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਕੀਤੀ ਜਾ ਰਹੀ ਜਾਂਚ : ਗੌਰਵ ਯਾਦਵ

Sep28,2026 | Shiv Kaura | Phagwara



ਫਗਵਾੜਾ 28 ਸਤੰਬਰ (ਸ਼ਿਵ ਕੌੜਾ) ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਅੱਜ ਇੱਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਬਾਹਰ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਗਈਆਂ ਹਿੰਸਕ ਘਟਨਾਵਾਂ ਦੀ ਵਿਆਪਕ ਵਿਗਿਆਨਕ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਦਰਮਿਆਨ ਗੱਲਬਾਤ ਰਾਹੀਂ ਮਸਲਿਆਂ ਦੇ ਸੁਖਾਵੇਂ ਹੱਲ ਲਈ ਲਗਾਤਾਰ ਯਤਨ ਵੀ ਜਾਰੀ ਹਨ। ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਸ਼ਾਂਤੀ ਬਣਾਈ ਰੱਖਣ ਅਤੇ ਵਿਦਿਆਰਥੀਆਂ ਦੇ ਮਸਲਿਆਂ ਦੇ ਢੁਕਵੇਂ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਬਲ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਵੱਧ ਤੋਂ ਵੱਧ ਸੰਜਮ ਵਰਤਣ ਅਤੇ ਵਿਦਿਆਰਥੀਆਂ ਵਿਰੁੱਧ ਬਲ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ, "ਵਿਦਿਆਰਥੀ ਸਾਡੇ ਬੱਚੇ ਹਨ ਅਤੇ ਸਾਡੀ ਪਹਿਲ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਅਸੀਂ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਗੱਲਬਾਤ ਰਾਹੀਂ ਮਸਲਿਆਂ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।" ਡੀ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਵਿਦਿਆਰਥੀਆਂ ਦੇ ਨੁਮਾਇੰਦਿਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਕਈ ਮੀਟਿੰਗਾਂ ਕਰਵਾਈਆਂ ਤਾਂ ਜੋ ਗੱਲਬਾਤ ਰਾਹੀਂ ਸਾਰੇ ਮਾਮਲਿਆਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਸ਼ਾਂਤਮਈ ਮਾਹੌਲ ਬਣਾਈ ਰੱਖਣ ਅਤੇ ਸਾਰੇ ਵਿਦਿਆਰਥੀਆਂ, ਵਸਨੀਕਾਂ ਅਤੇ ਹੋਰ ਸਬੰਧਤ ਧਿਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਐਤਵਾਰ ਰਾਤ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਗੱਲ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਵੱਲੋਂ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਨ ਲਈ ਉਪਲਬਧ ਸਾਰੀ ਵੀਡੀਓ ਫੁਟੇਜ, ਸੀ.ਸੀ.ਟੀ.ਵੀ. ਰਿਕਾਰਡਿੰਗਾਂ ਅਤੇ ਹੋਰ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਆਪਕ ਜਾਂਚ ਲਈ ਪਹਿਲਾਂ ਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਜੋ ਵੀ ਜ਼ਿੰਮੇਵਾਰ ਪਾਇਆ ਜਾਵੇਗਾ, ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਡੀ.ਜੀ.ਪੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਗੈਰ-ਪ੍ਰਮਾਣਿਤ ਆਡੀਓ/ਵੀਡੀਓਜ ਕਲਿੱਪ ਜਾਂ ਹੋਰ ਗੁੰਮਰਾਹਕੁੰਨ ਸਮੱਗਰੀ ਫੈਲਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਲੋਕਾਂ ਨੂੰ ਸਿਰਫ਼ ਅਧਿਕਾਰਤ ਅਤੇ ਪ੍ਰਮਾਣਿਤ ਸਰੋਤਾਂ ਰਾਹੀਂ ਜਾਰੀ ਕੀਤੀ ਗਈ ਜਾਣਕਾਰੀ 'ਤੇ ਹੀ ਭਰੋਸਾ ਕਰਨ ਲਈ ਕਿਹਾ ਅਤੇ ਚਿਤਾਵਨੀ ਦਿੱਤੀ ਕਿ ਜਾਣ-ਬੁੱਝ ਕੇ ਬੇਬੁਨਿਆਦ ਜਾਂ ਗੁੰਮਰਾਹਕੁੰਨ ਸਮੱਗਰੀ ਫੈਲਾਉਣ ਵਾਲਿਆਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਯੂਨੀਵਰਸਿਟੀ ਅਤੇ ਇਸ ਦੇ ਆਲੇ-ਦੁਆਲੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਅਮਨ-ਕਾਨੂੰਨ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਗੌਰਵ ਯਾਦਵ ਨੇ ਦੱਸਿਆ ਕਿ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਘਟਨਾ ਬਾਰੇ ਜਾਣਕਾਰੀ ਮਿਲਦਿਆਂ ਹੀ ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਅਤੇ ਕਪੂਰਥਲਾ ਦੇ ਐਸਐਸਪੀ ਗੌਰਵ ਤੂਰਾ ਪੁਲਿਸ ਦੇ ਲੋੜੀਂਦੇ ਅਮਲੇ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਤੁਰੰਤ ਕਾਰਵਾਈ ਕੀਤੀ। ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਸ਼ਾਂਤੀ, ਸੁਰੱਖਿਆ ਅਤੇ ਜਨਤਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

-lpuviolence-gauravyadav-punjabpolice-lpu-phagwaranews



TOP HEADLINES


*ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ
*ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱ
*ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗ
ਭਗਵੰਤ ਮਾਨ ਸਰਕਾਰ ਨੇ ਗਲਤ ਅਤੇ ਵੱਧ ਕੇ ਆਏ ਬਿਲਾਂ ਕਾਰਨ ਬਿਜਲੀ
ਕਾਂਗਰਸ ਨੇ ਪੰਜਾਬ ਵਿੱਚ ਕੈਂਪਸ ਹਿੰਸਾ ਦੀ ਨਿਰਪੱਖ ਜਾਂਚ ਦੀ ਮੰਗ
*ਪ੍ਰਾਪਰਟੀ ਟੈਕਸ 'ਤੇ 10 ਫੀਸਦੀ ਛੋਟ ਲੈਣ ਲਈ ਸਿਰਫ਼ ਦੋ ਦਿਨ ਬਾ
ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ
ਐਲ.ਪੀ.ਯੂ. ‘ਚ ਵਾਪਰੀ ਹਿੰਸਾ ਦੀ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ
ਠੇਕੇ 'ਤੇ ਤਾੜ ਤਾੜ ਚੱਲੀਆਂ ਗੋਲੀਆਂ, ਸੇਲਜ਼ਮੈਨ ਕੀਤਾ ਢੇਰ, ਕੈ
*ਡੀ.ਆਈ.ਜੀ, ਡੀ.ਸੀ, ਐੱਸ.ਐੱਸ.ਪੀ. ਨੇ ਕੀਤੀ ਗੁਰੂ ਕਾਸ਼ੀ ਯੂਨੀਵਰ
ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਗ੍ਰਿਫ਼ਤਾਰ ਕਰਨ ਦੀ
ਸ੍ਰੀ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਦੇ ਮੌਕੇ ਇਨੋਸੈਂਟ ਹਾ
ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਆਗੂਆਂ ਨੇ ਸਰਕਾਰ ਤੋਂ ਹੋਰ ਪ੍ਰਭ
**ਡਾ. ਡੀ.ਐਨ. ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਵਿਖੇ ਕਮਿਊਨ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ
ਪੰਜਾਬ ਪੁਲਿਸ ਨੇ ਐਲਪੀਯੂ ਦੀ ਸਥਿਤੀ ਨੂੰ ਪੇਸ਼ੇਵਰ ਤਰੀਕੇ ਨਾਲ ਸ
ਆਪ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ਮਾਨ ਦੇ ਮੁਨਾਫ਼ੇ ਦਾ ਹ
*ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗ
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ
ਚੋਣ ਕਮਿਸ਼ਨ ਦੇ ਸਾਂਝੇ ਬਿਆਨ ਨੇ ਕਾਂਗਰਸ ਤੇ ‘ਆਪ’ਦੇ ਝੂਠ ਦਾ ਭਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52110426

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us