*ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ*

Sep28,2026 | Jagrati Lahar Bureau | Chandigarh


*— ਡਰਾਈਵਰ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਚਾਵਲਾ ਨੇ ਪੀੜਤ ਔਰਤ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਵਿੱਚ ਅੱਠ ਮਹੀਨਿਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦਾ ਪ੍ਰਬੰਧ ਕੀਤਾ ਸੀ: ਡੀਐਸਪੀ ਜਸ਼ਨਦੀਪ ਸਿੰਘ ਮਾਨ*

*— ਡਰਾਈਵਰ ਤੋਂ ਲਗਭਗ ਛੇ ਘੰਟੇ ਤੱਕ ਕੀਤੀ ਗਈ ਪੁੱਛਗਿੱਛ*

ਚੰਡੀਗੜ੍ਹ/ਰੂਪਨਗਰ, 28 ਸਤੰਬਰ:


ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਬਲਾਤਕਾਰ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ, ਕਾਨੂੰਨੀ ਨੋਟਿਸ ਮਿਲਣ ਉਪਰੰਤ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਾਇਨਾਤ ਡਰਾਈਵਰ ਅੱਜ ਜਾਂਚ ਵਿੱਚ ਸ਼ਾਮਲ ਹੋਇਆ ਅਤੇ ਉਸ ਨੇ ਰੂਪਨਗਰ ਪੁਲਿਸ ਅੱਗੇ ਆਪਣਾ ਬਿਆਨ ਦਰਜ ਕਰਵਾਇਆ।

ਵੇਰਵੇ ਦਿੰਦਿਆਂ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸ੍ਰੀ ਆਨੰਦਪੁਰ ਸਾਹਿਬ, ਜਸ਼ਨਦੀਪ ਸਿੰਘ ਮਾਨ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐਸਐਸ) ਦੀ ਧਾਰਾ 35 ਤਹਿਤ ਡਰਾਈਵਰ ਮੋਹਨ ਸਿੰਘ ਵਾਸੀ ਮੁਹੱਲਾ ਕੁਹਾਲੀਵਾਲਾ, ਸ੍ਰੀ ਆਨੰਦਪੁਰ ਸਾਹਿਬ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਰਾਹੀਂ ਉਸਨੂੰ ਪੁਲਿਸ ਸਟੇਸ਼ਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 64, 127(2) ਅਤੇ 351(2) ਤਹਿਤ ਦਰਜ ਕੀਤੀ ਗਈ ਦਰਜ ਐਫਆਈਆਰ ਨੰਬਰ 149 ਮਿਤੀ 21.08.2026 ਦੇ ਸਬੰਧ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ।

ਨੋਟਿਸ ਦੀ ਪਾਲਣਾ ਕਰਦਿਆਂ, ਮੋਹਨ ਸਿੰਘ ਪੁਲਿਸ ਚੌਕੀ ਸਿਟੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੇਸ਼ ਹੋਇਆ ਅਤੇ ਜਾਂਚ ਟੀਮ ਵੱਲੋਂ ਉਸ ਤੋਂ ਲਗਭਗ ਛੇ ਘੰਟੇ ਤੱਕ ਵਿਸਥਾਰਪੂਰਵਕ ਪੁੱਛਗਿੱਛ ਕੀਤੀ ਗਈ।

ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਮੋਹਨ ਸਿੰਘ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਆਪਣੀ ਨੌਕਰੀ ਦੀ ਪੁਸ਼ਟੀ ਕੀਤੀ। ਡਰਾਈਵਰ ਨੇ ਦੱਸਿਆ ਕਿ ਸ਼ਿਕਾਇਤਕਰਤਾ/ਪੀੜਤ ਔਰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨੇੜੇ ਸਥਿਤ ਵੱਖ-ਵੱਖ ਸਰਾਂਵਾਂ ਵਿੱਚ ਲਗਭਗ ਅੱਠ ਮਹੀਨਿਆਂ ਤੱਕ ਰਹੀ ਸੀ। ਮੋਹਨ ਸਿੰਘ ਨੇ ਦੱਸਿਆ ਕਿ ਉਹ ਆਪਣੀ ਡਿਊਟੀ ਦੇ ਹਿੱਸੇ ਵਜੋਂ ਕਈ ਵਾਰ ਪੀੜਤ ਔਰਤ ਨੂੰ ਨੇੜਲੇ ਗੁਰਦੁਆਰਿਆਂ ਤੱਕ ਲੈ ਕੇ ਗਿਆ ਸੀ।

ਡਰਾਈਵਰ ਨੇ ਅੱਗੇ ਦੱਸਿਆ ਕਿ ਪੀੜਤ ਔਰਤ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਸਥਾਨਕ ਆਵਾਜਾਈ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਮੁਲਜ਼ਮ ਅਮਰਜੀਤ ਸਿੰਘ ਚਾਵਲਾ ਵੱਲੋਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਵਿੱਚ ਕੀਤੇ ਗਏ ਸਨ ਅਤੇ ਚਾਵਲਾ ਉਸ ਨਾਲ ਲਗਾਤਾਰ ਸੰਪਰਕ ਵਿੱਚ ਰਹਿੰਦਾ ਸੀ। ਉਸਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਦੇ ਰੋਜ਼ਾਨਾ ਪ੍ਰਸ਼ਾਸਨਿਕ ਕੰਮਕਾਜ ਦੀ ਦੇਖ-ਰੇਖ ਕਰਨ ਵਾਲੇ ਐਸਜੀਪੀਸੀ ਦੇ ਕਰਮਚਾਰੀ ਇਨ੍ਹਾਂ ਪ੍ਰਬੰਧਾਂ ਅਤੇ ਅਮਰਜੀਤ ਸਿੰਘ ਚਾਵਲਾ ਤੇ ਪੀੜਤ ਔਰਤ ਵਿਚਕਾਰ ਚੱਲ ਰਹੇ ਸੰਪਰਕ ਬਾਰੇ ਪੂਰੀ ਤਰ੍ਹਾਂ ਜਾਣੂ ਸਨ।

ਨਿਰਪੱਖ ਅਤੇ ਡੂੰਘੀ ਜਾਂਚ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡੀਐਸਪੀ ਜਸ਼ਨਦੀਪ ਸਿੰਘ ਮਾਨ ਨੇ ਕਿਹਾ ਕਿ ਸਾਰੇ ਤੱਥਾਂ ਅਤੇ ਬਿਆਨਾਂ ਦੀ ਵਿਆਪਕ ਪੱਧਰ 'ਤੇ ਤਸਦੀਕ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

-amarjeetchawla-mohansingh-rupnagarpolice-punjabnews-crimenews



TOP HEADLINES


*ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ
*ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱ
*ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗ
ਭਗਵੰਤ ਮਾਨ ਸਰਕਾਰ ਨੇ ਗਲਤ ਅਤੇ ਵੱਧ ਕੇ ਆਏ ਬਿਲਾਂ ਕਾਰਨ ਬਿਜਲੀ
ਕਾਂਗਰਸ ਨੇ ਪੰਜਾਬ ਵਿੱਚ ਕੈਂਪਸ ਹਿੰਸਾ ਦੀ ਨਿਰਪੱਖ ਜਾਂਚ ਦੀ ਮੰਗ
*ਪ੍ਰਾਪਰਟੀ ਟੈਕਸ 'ਤੇ 10 ਫੀਸਦੀ ਛੋਟ ਲੈਣ ਲਈ ਸਿਰਫ਼ ਦੋ ਦਿਨ ਬਾ
ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ
ਐਲ.ਪੀ.ਯੂ. ‘ਚ ਵਾਪਰੀ ਹਿੰਸਾ ਦੀ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ
ਠੇਕੇ 'ਤੇ ਤਾੜ ਤਾੜ ਚੱਲੀਆਂ ਗੋਲੀਆਂ, ਸੇਲਜ਼ਮੈਨ ਕੀਤਾ ਢੇਰ, ਕੈ
*ਡੀ.ਆਈ.ਜੀ, ਡੀ.ਸੀ, ਐੱਸ.ਐੱਸ.ਪੀ. ਨੇ ਕੀਤੀ ਗੁਰੂ ਕਾਸ਼ੀ ਯੂਨੀਵਰ
ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਗ੍ਰਿਫ਼ਤਾਰ ਕਰਨ ਦੀ
ਸ੍ਰੀ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਦੇ ਮੌਕੇ ਇਨੋਸੈਂਟ ਹਾ
ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਆਗੂਆਂ ਨੇ ਸਰਕਾਰ ਤੋਂ ਹੋਰ ਪ੍ਰਭ
**ਡਾ. ਡੀ.ਐਨ. ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਵਿਖੇ ਕਮਿਊਨ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ
ਪੰਜਾਬ ਪੁਲਿਸ ਨੇ ਐਲਪੀਯੂ ਦੀ ਸਥਿਤੀ ਨੂੰ ਪੇਸ਼ੇਵਰ ਤਰੀਕੇ ਨਾਲ ਸ
ਆਪ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ਮਾਨ ਦੇ ਮੁਨਾਫ਼ੇ ਦਾ ਹ
*ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗ
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ
ਚੋਣ ਕਮਿਸ਼ਨ ਦੇ ਸਾਂਝੇ ਬਿਆਨ ਨੇ ਕਾਂਗਰਸ ਤੇ ‘ਆਪ’ਦੇ ਝੂਠ ਦਾ ਭਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52109826

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us