ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

Sep29,2026 | Rahul Soni | Amritsar/chandigarh

— ਗ੍ਰਿਫ਼ਤਾਰ ਮੁਲਜ਼ਮਾਂ ਦੇ ਵਿਦੇਸ਼ ਬੈਠੇ ਤਸਕਰਾਂ ਨਾਲ ਸਬੰਧ; ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾ ਕੇ ਸੂਬੇ ਵਿੱਚ ਅੱਗੇ ਸਪਲਾਈ ਕਰਦੇ ਸਨ ਮੁਲਜ਼ਮ: ਡੀਜੀਪੀ ਗੌਰਵ ਯਾਦਵ
— ਗ੍ਰਿਫ਼ਤਾਰ ਮੁਲਜ਼ਮਾਂ ਨੇ ਡਰੋਨ ਰਾਹੀਂ ਸੁੱਟੀਆਂ ਖੇਪਾਂ ਪ੍ਰਾਪਤ ਕਰਨ ਲਈ ਭਾਰਤ-ਪਾਕਿ ਸਰਹੱਦ ਨੇੜੇ ਅਮਰੂਦਾਂ ਦਾ ਬਾਗ਼ ਠੇਕੇ 'ਤੇ ਲਿਆ ਹੋਇਆ ਸੀ: ਆਈਜੀਪੀ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਔਰਤ, ਉਸ ਦੇ ਪਤੀ ਅਤੇ ਭਰਾ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲੀਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10.030 ਕਿੱਲੋ ਹੈਰੋਇਨ, ਦੋ ਆਧੁਨਿਕ ਅਸਾਲਟ ਰਾਈਫ਼ਲਾਂ—ਜਿਨ੍ਹਾਂ ਵਿੱਚ ਇੱਕ ਏਕੇ-47 ਅਤੇ ਇੱਕ ਏਕੇ-56 ਸ਼ਾਮਲ ਹਨ—ਸਮੇਤ ਤਿੰਨ ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ (32) ਅਤੇ ਉਸ ਦੀ ਪਤਨੀ ਕਮਲਜੀਤ ਕੌਰ (31), ਦੋਵੇਂ ਵਾਸੀ ਪਿੰਡ ਬਰਾੜ ,ਅੰਮ੍ਰਿਤਸਰ ਦਿਹਾਤੀ ਅਤੇ ਕਮਲਜੀਤ ਦਾ ਭਰਾ ਬਿਕਰਮਜੀਤ ਸਿੰਘ (23), ਵਾਸੀ ਪਿੰਡ ਘੁਮਾਣਪੁਰਾ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਮੁਲਜ਼ਮ ਸੰਦੀਪ ਸਿੰਘ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਉਸ ਖ਼ਿਲਾਫ਼ ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਤਹਿਤ ਚਾਰ ਅਪਰਾਧਿਕ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਥਿਤ ਤੌਰ 'ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਸਬੰਧ ਸਨ ਅਤੇ ਉਹ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾ ਕੇ ਸੂਬੇ ਵਿੱਚ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਾਰੇ ਸਬੰਧਾਂ ਦਾ ਪਰਦਾਫਾਸ਼ ਕਰਨ ਅਤੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਠੋਸ ਸੂਹ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀਆਂ ਪੁਲੀਸ ਟੀਮਾਂ ਨੇ ਇੱਕ ਟੀਚਾਗਤ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਨਸ਼ੇ ਅਤੇ ਅਸਾਲਟ ਹਥਿਆਰਾਂ ਦੀ ਖੇਪ ਸਮੇਤ ਕਾਬੂ ਕਰ ਲਿਆ।

ਆਈਜੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇੱਕ ਵਿਲੱਖਣ ਢੰਗ-ਤਰੀਕਾ ਸਾਹਮਣੇ ਆਇਆ ਹੈ, ਜਿਸ ਤਹਿਤ ਮੁਲਜ਼ਮਾਂ ਨੇ ਭਾਰਤ-ਪਾਕਿਸਤਾਨ ਸਰਹੱਦੀ ਕੰਡਿਆਲੀ ਤਾਰ ਤੋਂ ਮਹਿਜ਼ 500 ਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਮੋਧੇ ਵਿਖੇ ਇੱਕ ਏਕੜ ਅਮਰੂਦਾਂ ਦੇ ਬਾਗ਼ ਵਾਲੀ ਜ਼ਮੀਨ ਠੇਕੇ 'ਤੇ ਲਈ ਹੋਈ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਬਾਗ਼ ਦੀ ਵਰਤੋਂ ਸਰਹੱਦ ਪਾਰੋਂ ਡਰੋਨਾਂ ਰਾਹੀਂ ਸੁੱਟੀਆਂ ਜਾਣ ਵਾਲੀਆਂ ਨਸ਼ੇ ਅਤੇ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਨ ਲਈ ਕਰ ਰਹੇ ਸਨ।

ਸੀਨੀਅਰ ਸੁਪਰਡੈਂਟ ਆਫ਼ ਪੁਲੀਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਜਿੱਥੇ ਮੁਲਜ਼ਮ ਸੰਦੀਪ ਅਤੇ ਉਸ ਦੀ ਪਤਨੀ ਕਮਲਜੀਤ ਕੌਰ ਸਾਂਝੇ ਤੌਰ 'ਤੇ ਸਰਹੱਦ ਪਾਰੋਂ ਤਸਕਰੀ ਦੇ ਕੰਮਕਾਜ ਨੂੰ ਸੰਭਾਲ ਰਹੇ ਸਨ, ਉੱਥੇ ਹੀ ਉਸ ਦਾ ਭਰਾ ਬਿਕਰਮਜੀਤ ਸਿੰਘ ਖੇਪਾਂ ਨੂੰ ਚੁੱਕਣ, ਲਿਜਾਣ ਅਤੇ ਅੱਗੇ ਪਹੁੰਚਾਉਣ ਵਿੱਚ ਮਦਦ ਕਰ ਰਿਹਾ ਸੀ।

ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 23, 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 420 ਮਿਤੀ 25.09.2026 ਦਰਜ ਕੀਤੀ ਗਈ ਹੈ।

-punjabnews-crossbordersmuggling-heroinsmuggling-akrifles-drugsmuggling-punjabpolice-antidrugoperation-heroinseized-armsseized-guavaorchard-bordersmuggling-drugbust-narcotics-drugtrafficking-smugglersarrested



TOP HEADLINES


*ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ
ਦੋਰਾਹਾ 'ਚ ਘੁੰਮ ਰਿਹਾ ਫ਼ਰਜ਼ੀ ਆਈਪੀਐਸ ਢਾਬੇ ਤੇ ਵਰਕਰਾਂ ਨਾਲ
ਚੰਡੀਗੜ੍ਹ ਦੇ ਜਵੈਲਰਜ਼ ਦੇ ਖਾਤੇ ਵਿੱਚ 332 ਕਰੋੜ ਰੁਪਏ ਜਮ੍ਹਾ,ਈ
ਨੈਤਿਕ ਕਤਲ ਕਾਂਡ ’ਚ ਪੁਲਿਸ ਦਾ ਵੱਡਾ ਐਕਸ਼ਨ, ਸੈਕਟਰ-50 ਦੇ ਜੰਗ
1 ਨਵੰਬਰ ਨੂੰ ਰੈਲੀ ਨਾਲ ਕਾਂਗਰਸ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ
*ਇੰਨੋਸੈਂਟ ਹਾਰਟਸ ਮਾਰਕੀਟ ਡੇਅ 'ਤੇ ਨੌਜਵਾਨ ਉੱਦਮੀਆਂ ਨੇ ਆਪਣੀ
ਮਾਲੇਰਕੋਟਲਾ ਪੁਲਿਸ ਵੱਲੋਂ ਮਹੋਲੀ ਕਲਾਂ ਵਿਖੇ ਗੈਰ-ਕਾਨੂੰਨੀ ਨਸ਼
*ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆ
ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ
*ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ
*ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ:
ਵੋਟ-ਚੋਰੀ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰ
ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦ
ਦਿਸ਼ਾ – ਐਨ ਇਨੀਸ਼ੀਏਟਿਵ ਦੇ ਤਹਿਤ ਇੰਨੋਸੈਂਟ ਹਾਰਟਸ ਗਰੁੱਪ ਆਫ਼
ਐੱਸਆਈਆਰ ਖ਼ੁਦ ਕਰਵਾਈ, ਸਵਾਲ ਵੀ ਖ਼ੁਦ ਹੀ ਉਠਾ ਰਹੇ ਨੇ ਮਾਨ: ਕ
*ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ
ਮੋਗਾ ਤੋਂ ਪੰਜਾਬ ਭਾਜਪਾ ਨੂੰ ਮਿਲੀ ਮਜ਼ਬੂਤੀ : ਅਕਾਲੀ ਆਗੂ ਤੇ ਸ
*ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱ
ਜੰਮੂ-ਕਸ਼ਮੀਰ ਜਾਣ ਵਾਲੀ ਬਸ ਤੇ ਪੱਥਰ ਮਾਰਨ ਵਾਲੇ ਤਿੰਨੇ ਮੁਲਜਮ
ਯੁੱਧ ਨਸ਼ਿਆਂ ਵਿਰੁੱਧ: ਮਾਲੇਰਕੋਟਲਾ ਪੁਲਿਸ ਦਾ ਮੈਡੀਕਲ ਸਟੋਰਾਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52607236

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us