*ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ*

Oct1,2026 | Jagrati Lahar Bureau | Gurdaspur/chandigarh


*— ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ*

*— ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ਤੇ ਗੈਰ-ਕਾਨੂੰਨੀ ਹਥਿਆਰ ਇਕੱਠੇ ਕਰਨ ਦਾ ਕੰਮ ਕਰ ਰਹੇ ਸਨ ਦੋਸ਼ੀ : ਆਈਜੀਪੀ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਗੁਰਦਾਸਪੁਰ, 1 ਅਕਤੂਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ, ਜਿਨਾਂ ਵਿੱਚੋਂ ਤਿੰਨ ਉਤਰਾਖੰਡ ਦੇ ਰਹਿਣ ਵਾਲੇ ਹਨ, ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਹੈ I ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿਤੀ ।

 ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ (26), ਲਵਪ੍ਰੀਤ ਸਿੰਘ (25) ਅਤੇ ਜਸ਼ਨਦੀਪ ਸਿੰਘ (25), ਸਾਰੇ ਵਾਸੀ ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ ਅਤੇ ਹਰਜਿੰਦਰ ਸਿੰਘ (23), ਵਾਸੀ ਲਖਨ ਕਲਾਂ, ਕਲਾਨੌਰ, ਗੁਰਦਾਸਪੁਰ, ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਗਲੋਕ (ਆਸਟ੍ਰੀਆ ਦਾ ਬਣਿਆ), ਚਾਰ .30 ਬੋਰ (ਚੀਨ ਦੇ ਬਣੇ ) ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਿਲਵਰ ਮਾਰੂਤੀ ਸਵਿਫਟ ਕਾਰ (ਯੂਕੇ 16 ਸੀ 0040) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੁਬਈ ਅਤੇ ਅਮਰੀਕਾ ਸਥਿਤ ਹੈਂਡਲਰਾਂ ਨਾਲ  ਸਬੰਧ ਸਨ, ਜਿਨਾਂ ਵੱਲੋਂ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਦਾ ਕੰਮ ਸੌਪਿਆ ਗਿਆ ਸੀ ।

 ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦੇ ਹੋਏ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਲਵਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸ਼ਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਪਛਾਣੇ ਗਏ ਸ਼ੱਕੀਆਂ ਨੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ, ਜਿਸਨੂੰ ਉਹ ਅੱਗੇ ਸਪਲਾਈ ਕਰਨ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾਬੰਦੀ ਕੀਤੀ ਅਤੇ ਆਪਣੀ ਕਾਰ ਵਿੱਚ ਜਾ ਰਹੇ ਚਾਰੇ ਦੋਸ਼ੀਆਂ ਨੂੰ ਸੱਤ ਗੈਰ-ਕਾਨੂੰਨੀ ਪਿਸਤੌਲਾਂ ਅਤੇ ਅੱਠ ਮੈਗਜ਼ੀਨਾਂ ਸਮੇਤ  ਗ੍ਰਿਫ਼ਤਾਰ ਕਰ ਲਿਆ।

ਆਈਜੀਪੀ ਨੇ ਦੱਸਿਆ ਕਿ ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਦੀ ਨਿਗਰਾਨੀ ਹੇਠ ਕੀਤੀ ਗਈ । ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਅਗਲੇ -ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ।

ਇਸ ਸਬੰਧ ਵਿੱਚ ਐਫਆਈਆਰ ਨੰਬਰ 130 ਮਿਤੀ 1/10/2026 ਨੂੰ ਗੁਰਦਾਸਪੁਰ ਦੇ ਕਲਾਨੌਰ ਪੁਲਿਸ ਸਟੇਸ਼ਨ ਵਿਖੇ ਆਰਮਜ਼ ਐਕਟ ਦੀ ਧਾਰਾ 25  ਤਹਿਤ ਕੇਸ ਦਰਜ ਕੀਤਾ ਗਿਆ ਹੈ।


-gurdaspurpolice-weaponsmuggling-punjabpolice-gauravyadav-illegalweaponsrecovery



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌ
ਮੋਹਾਲੀ ’ਚ ਸਪਾ ਸੈਂਟਰ ’ਤੇ ਪੁਲਿਸ ਦੀ ਰੇਡ, 5 ਔਰਤਾਂ ਰੈਸਕਿਊ;
*ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸ
ਹਾੜੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਢਿੱਲੋਂ ਨੇ ਕੀ
ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ
ਇੰਨੋਸੈਂਟ ਹਾਰਟਸ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਸ਼ਰਧਾਪੂਰਵਕ ਮਨ
ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀ
*ਹਰ ਬੱਚੇ ਦਾ ਸੁਪਨਾ, ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾ
ਪ੍ਰੇਮ ਸਬੰਧਾਂ ਦੇ ਚਲਦਿਆਂ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਪਤ
*ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱ
*ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚ
ਖੰਨਾ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਪਹਿਲੀ ਢੇਰੀ ਦੀ
*ਨਸ਼ਿਆਂ ਖ਼ਿਲਾਫ਼ ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰੀ
*ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋ
*ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ
ਬੀਜੇਪੀ ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ
*ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਖੰਨਾ ਪੁਲਿਸ ਜ਼ਿਲ੍ਹੇ ਅਧ
*ਐਸ.ਐਸ.ਪੀ. ਖੰਨਾ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52161282

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us