*ਪੁਲਿਸ ਟੀਮਾਂ ਨੇ 22.2 ਕਰੋੜ ਰੁਪਏ ਦੀ ਡਰੱਗ ਮਨੀ, 10 ਕੁਇੰਟਲ ਅਫ਼ੀਮ, 476 ਕੁਇੰਟਲ ਭੁੱਕੀ ਅਤੇ 65 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ*
*ਗੈਂਗਸਟਰਾਂ ’ਤੇ ਵਾਰ 224ਵੇਂ ਦਿਨ ਵੀ ਜਾਰੀ; 370 ਵਿਅਕਤੀ ਗ੍ਰਿਫ਼ਤਾਰ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ 19 ਮਹੀਨੇ ਪੂਰੇ ਹੋ ਗਏ ਹਨ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2023 ਤੋਂ ਹੁਣ ਤੱਕ 63,616 ਐਫ.ਆਈ.ਆਰ. ਦਰਜ ਕਰਕੇ 81,107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4161 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ )ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4161 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10 ਕੁਇੰਟਲ ਅਫ਼ੀਮ, 476 ਕੁਇੰਟਲ ਭੁੱਕੀ, 130 ਕਿਲੋ ਚਰਸ, 1747 ਕਿਲੋ ਗਾਂਜਾ, 77 ਕਿਲੋ ਆਈਸੀਈ , 65.75 ਲੱਖ ਨਸ਼ੀਲੀਆਂ ਗੋਲੀਆਂ ਅਤੇ 22.2 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ 254ਵੇਂ ਦਿਨ ਵੀ ਕਾਰਵਾਈ ਜਾਰੀ ਰੱਖਦਿਆਂ 543 ਛਾਪੇਮਾਰੀਆਂ ਕਰਕੇ 13 ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦਕਿ 163 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਅਤੇ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ। ਲੋਕ, ’ਐਂਟੀ ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸਹ ਵੀ ਦੇ ਸਕਦੇ ਹਨ।
-yudhnasheyanvirudh-punjabpolice-drugfreepunjab-drugseizures-gangsteraction
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)