ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

Oct2,2026 | Jagrati Lahar Bureau | Chandigarh


— ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

— ਮੁਲਜ਼ਮ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦ ਪਾਰੋਂ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾ ਕੇ ਅੱਗੇ ਸਪਲਾਈ ਕਰਦੇ ਸਨ: ਆਈਜੀਪੀ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 2 ਅਕਤੂਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨਪ੍ਰੀਤ ਸਿੰਘ ਵਾਸੀ ਗੱਲੂਵਾਲ; ਵਿਜੇ ਵਾਸੀ ਰਾਜਾਤਾਲ ਕਲੋਨੀ, ਘਰਿੰਡਾ; ਪਾਰਸਦੀਪ ਸਿੰਘ ਉਰਫ਼ ਬਿੱਲਾ ਵਾਸੀ ਕੰਬੋਆ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਵਾਸੀ ਕਾਹਨਗੜ੍ਹ, ਅਟਾਰੀ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਤਾਰ ਕਥਿਤ ਤੌਰ ’ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ, ਜੋ ਨਾਜਾਇਜ਼ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਨੈੱਟਵਰਕ ਦੇ ਪਿਛਲੇ ਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਦੌਰਾਨ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਬਾਰੇ ਠੋਸ ਸੂਚਨਾ ਮਿਲਣ ’ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀ ਪੁਲੀਸ ਪਾਰਟੀ ਨੇ ਰਾਜਨਪ੍ਰੀਤ ਸਿੰਘ ਅਤੇ ਵਿਜੇ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਿਸਤੌਲ ਬਰਾਮਦ ਕੀਤੇ।
ਆਈਜੀਪੀ ਨੇ ਅੱਗੇ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਬਾਰੇ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ ’ਤੇ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪਾਰਸਦੀਪ ਸਿੰਘ ਉਰਫ਼ ਬਿੱਲਾ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਕਿੱਲੋ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਰਸਦੀਪ ਇੱਕ ਬਦਨਾਮ ਨਸ਼ਾ ਤਸਕਰ ਹੈ, ਜੋ ਖੇਤਰ ਵਿੱਚ ਡਰੱਗ ਕਾਰਟਲ ਚਲਾ ਰਿਹਾ ਸੀ।
ਸੀਨੀਅਰ ਸੁਪਰਡੈਂਟ ਆਫ਼ ਪੁਲੀਸ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਘਰਿੰਡਾ (ਅੰਮ੍ਰਿਤਸਰ ਦਿਹਾਤੀ) ਵਿਖੇ ਦੋ ਵੱਖ-ਵੱਖ ਕੇਸ—ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 27.09.2026 ਨੂੰ ਐੱਫਆਈਆਰ ਨੰਬਰ 422 ਅਤੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤਹਿਤ ਮਿਤੀ 28.09.2026 ਨੂੰ ਐੱਫਆਈਆਰ ਨੰਬਰ 423 ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

-punjabpolice-amritsarruralpolice-heroinrecovery-illegalarms-drugsmuggling



TOP HEADLINES


*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ
*ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰ
*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ
*ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤ
ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨ
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ
ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026'
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌ
ਮੋਹਾਲੀ ’ਚ ਸਪਾ ਸੈਂਟਰ ’ਤੇ ਪੁਲਿਸ ਦੀ ਰੇਡ, 5 ਔਰਤਾਂ ਰੈਸਕਿਊ;
*ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸ
ਹਾੜੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਢਿੱਲੋਂ ਨੇ ਕੀ
ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ
ਇੰਨੋਸੈਂਟ ਹਾਰਟਸ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਸ਼ਰਧਾਪੂਰਵਕ ਮਨ
ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52182255

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us