ਖੰਨਾ ’ਚ ਲਲਹੇੜੀ ਰੋਡ ਪੁਲ ’ਤੇ ਦਰਦਨਾਕ ਹਾਦਸਾ
Oct4,2026
| Ravinder Singh Dhillon | Khanna
ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ 30 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਇਨਸਾਫ ਦੀ ਕੀਤੀ ਮੰਗ
ਖੰਨਾ ਵਿੱਚ ਦੇਰ ਰਾਤ ਕਰੀਬ 9 ਵਜੇ ਲਲਹੇੜੀ ਰੋਡ ਪੁਲ ’ਤੇ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਬਲੂ, ਉਮਰ ਕਰੀਬ 30 ਸਾਲ, ਵਾਸੀ ਦਲੀਪ ਨਗਰ ਖੰਨਾ ਵਜੋਂ ਹੋਈ ਹੈ।
112 ਦੇ ਮੁਲਾਜ਼ਮ ਨੇ ਮਹਿੰਦਰ ਸਿੰਘ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ। ਮੁੱਢਲੀ ਜਾਣਕਾਰੀ ਅਨੁਸਾਰ ਬਬਲੂ ਬੁੱਕ ਮਾਰਕੀਟ ਵਿੱਚ ਫੋਟੋ ਫਰੇਮ ਦਾ ਕੰਮ ਕਰਦਾ ਸੀ ਅਤੇ ਕੰਮ ਤੋਂ ਬਾਅਦ ਆਪਣੇ ਘਰ ਵੱਲ ਜਾ ਰਿਹਾ ਸੀ। ਜਦੋਂ ਉਹ ਲਲਹੇੜੀ ਰੋਡ ਪੁਲ ’ਤੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋ ਗਈ।
ਹਾਦਸੇ ਵਿੱਚ ਬਬਲੂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਖੰਨਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਮੁਹੱਲਾ ਨਿਵਾਸੀ ਵੀ ਹਸਪਤਾਲ ਪਹੁੰਚੇ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਬਲੂ ਹੀ ਪਰਿਵਾਰ ਵਿੱਚ ਇਕੱਲਾ ਕਮਾਉਣ ਵਾਲਾ ਸੀ। ਉਸ ਦੇ ਦੋ ਬੱਚੇ ਹਨ ਅਤੇ ਕੁਝ ਦਿਨ ਪਹਿਲਾਂ ਹੀ ਉਸ ਦੇ ਘਰ ਇੱਕ ਧੀ ਨੇ ਜਨਮ ਲਿਆ ਸੀ। ਪਰਿਵਾਰ ਨੇ ਦੱਸਿਆ ਕਿ ਉਹ ਆਰਥਿਕ ਤੌਰ ’ਤੇ ਬਹੁਤ ਮੁਸ਼ਿਕਲ ਹਾਲਾਤਾਂ ਵਿੱਚ ਗੁਜ਼ਾਰਾ ਕਰ ਰਿਹਾ ਹਨ
ਮ੍ਰਿਤਕ ਬਬਲੂ ਦੀ ਫਾਈਲ ਫੋਟੋ
-khannaaccident-lalheriroad-roadaccident-khannanews-punjabnews