ਖੰਨਾ ਪੁਲਿਸ ਨੇ 15 ਲੱਖ ਦੀ ਲੁੱਟ ਦਾ ਮਾਮਲਾ ਕੁਝ ਘੰਟਿਆਂ ਵਿੱਚ ਸੁਲਝਾਇਆ, 2 ਕਾਬੂ
Oct8,2026
| Ravinder Singh Dhillon | Khanna (ludhiana)
ਖੰਨਾ, 8 ਅਕਤੂਬਰ: ਖੰਨਾ ਪੁਲਿਸ ਨੇ ਡਰਾਈਵਰ ਤੋਂ 15 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਕੁਝ ਹੀ ਘੰਟਿਆਂ ਵਿੱਚ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਲੁੱਟੀ ਰਕਮ, ਵਾਰਦਾਤ ਵਿੱਚ ਵਰਤੀ ਗਈ ਕਾਰ ਅਤੇ ਇੱਕ ਦੇਸੀ ਕੱਟਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਮੁਤਾਬਕ ਮੰਡੀ ਗੋਬਿੰਦਗੜ੍ਹ ਵਾਸੀ ਕਰਨ ਬਾਂਡਾ ਆਪਣੇ ਡਰਾਈਵਰ ਨਾਲ ਖੰਨਾ ਸਥਿਤ ਬੈਂਕ ਤੋਂ 15 ਲੱਖ ਰੁਪਏ ਕਢਵਾ ਕੇ ਵਾਪਸ ਜਾ ਰਿਹਾ ਸੀ। ਇਸ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਨੇ ਕਾਰ ਵਿੱਚ ਦਾਖਲ ਹੋ ਕੇ ਡਰਾਈਵਰ ਨੂੰ ਹਥਿਆਰ ਦਿਖਾਇਆ ਅਤੇ ਉਸ ਨਾਲ ਧੱਕਾ-ਮੁੱਕੀ ਕਰਦਿਆਂ ਨਕਦੀ ਸਮੇਤ ਕਾਰ ਲੈ ਕੇ ਫਰਾਰ ਹੋ ਗਏ।
ਮਾਮਲਾ ਦਰਜ ਕਰਕੇ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾਈਆਂ ਅਤੇ ਤਕਨੀਕੀ ਜਾਂਚ, ਹਿਊਮਨ ਇੰਟੈਲੀਜੈਂਸ ਅਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਕੁਝ ਘੰਟਿਆਂ ਵਿੱਚ ਮਨਪ੍ਰੀਤ ਸਿੰਘ ਉਰਫ ਗੋਪੀ ਅਤੇ ਜਤਿੰਦਰ ਸਿੰਘ ਉਰਫ ਕਾਕਾ ਨੂੰ ਕਾਬੂ ਕਰ ਲਿਆ। ਪੁਲਿਸ ਨੇ ਉਨ੍ਹਾਂ ਕੋਲੋਂ 15 ਲੱਖ ਰੁਪਏ, ਵਾਰਦਾਤ ਵਿੱਚ ਵਰਤੀ ਗਈ ਹੁੰਡਈ ਵੈਨਿਊ ਕਾਰ ਅਤੇ ਇੱਕ ਦੇਸੀ ਕੱਟਾ ਬਰਾਮਦ ਕੀਤਾ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਤੋਂ ਹੋਰ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
-khannapolice-robberycase-15lakhrobbery-punjabpolice-crimenews