ਮਲੇਰਕੋਟਲਾ ਪੁਲਿਸ ਵੱਲੋਂ ਸਾਰੇ 7 ਡਰੱਗ ਹੌਟਸਪੌਟਾਂ ’ਤੇ Caso; 15 ਸ਼ੱਕੀ ਵਿਅਕਤੀ ਰਾਊਂਡਅੱਪ

Oct10,2026 | Jagrati Lahar Bureau | Malerkotla



ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੁਹਰਾਈ;
ਲੋਕਾਂ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੌਟਸਪੌਟਾਂ ਨੂੰ ਮੁੜ ਵਿਕਸਿਤ ਕੀਤਾ ਜਾਵੇਗਾ

ਮਲੇਰਕੋਟਲਾ, 10 ਅਕਤੂਬਰ - 

ਪੰਜਾਬ ਸਰਕਾਰ ਦੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ ਸ਼ਨੀਵਾਰ ਸਵੇਰੇ 6 ਵਜੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਖਪਤ ਨਾਲ ਸਬੰਧਤ ਸਾਰੇ ਸੱਤ ਚਿੰਨ੍ਹਿਤ ਹੌਟਸਪੌਟਾਂ ’ਤੇ ਤਾਲਮੇਲ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ।

ਇਹ ਕਾਰਵਾਈ ਐੱਸਐੱਸਪੀ ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ। ਇਸ ਵਿੱਚ ਐੱਸਪੀ (ਡੀ), ਐੱਸਪੀ (ਹੈੱਡਕੁਆਰਟਰ) ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਦੇ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਹਰੇਕ ਚਿੰਨ੍ਹਿਤ ਹੌਟਸਪੌਟ ਦੀ ਨਿਗਰਾਨੀ ਇੱਕ ਡੀਐੱਸਪੀ ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ, ਜਦਕਿ ਸਬੰਧਤ ਥਾਣਾ ਮੁਖੀਆਂ ਅਤੇ ਪੁਲਿਸ ਟੀਮਾਂ ਵੱਲੋਂ ਤਲਾਸ਼ੀ ਅਤੇ ਤਸਦੀਕ ਦੀ ਕਾਰਵਾਈ ਕੀਤੀ ਗਈ।

ਮੁਹਿੰਮ ਦੌਰਾਨ ਤਸਦੀਕ ਲਈ ਕੁੱਲ 15 ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ। ਇਨ੍ਹਾਂ ਵਿੱਚੋਂ 10 ਵਿਅਕਤੀ ਸਬ-ਡਿਵੀਜ਼ਨ ਮਲੇਰਕੋਟਲਾ, ਤਿੰਨ ਸਬ-ਡਿਵੀਜ਼ਨ ਅਹਿਮਦਗੜ੍ਹ ਅਤੇ ਦੋ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚੋਂ ਰਾਊਂਡਅੱਪ ਕੀਤੇ ਗਏ।

ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਿਆਂ ਦੀ ਖਪਤ ਨਾਲ ਸਬੰਧਤ ਸਾਰੇ ਚਿੰਨ੍ਹਿਤ ਹੌਟਸਪੌਟਾਂ ਨੂੰ ਤਰਜੀਹ ਦੇ ਆਧਾਰ ’ਤੇ ਨਸ਼ਾ-ਮੁਕਤ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦਿੱਤਾ ਕਿ ਉਦੇਸ਼ ਸਿਰਫ਼ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਇਨ੍ਹਾਂ ਥਾਵਾਂ ਨੂੰ ਸਾਫ਼-ਸੁਥਰੇ, ਸੁਰੱਖਿਅਤ ਅਤੇ ਆਮ ਲੋਕਾਂ ਦੀ ਵਰਤੋਂ ਯੋਗ ਜਨਤਕ ਸਥਾਨਾਂ ਵਜੋਂ ਮੁੜ ਵਿਕਸਿਤ ਕਰਨਾ ਵੀ ਹੈ।

ਐੱਸਐੱਸਪੀ ਨੇ ਕਿਹਾ ਕਿ ਮਲੇਰਕੋਟਲਾ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ, ਸਥਾਨਕ ਵਸਨੀਕਾਂ ਅਤੇ ਗੈਰ-ਸਰਕਾਰੀ ਸੰਸਥਾਵਾਂ (NGOs) ਦੇ ਸਹਿਯੋਗ ਨਾਲ ਇਨ੍ਹਾਂ ਥਾਵਾਂ ਤੋਂ ਕੂੜਾ-ਕਰਕਟ ਅਤੇ ਬੇਲੋੜਾ ਸਮਾਨ ਹਟਾਉਣ, ਢੁਕਵੀਂ ਸਟਰੀਟ ਲਾਈਟਿੰਗ ਯਕੀਨੀ ਬਣਾਉਣ ਅਤੇ ਆਲੇ-ਦੁਆਲੇ ਦੇ ਵਾਤਾਵਰਨ ਵਿੱਚ ਲੋੜੀਂਦੇ ਸੁਧਾਰ ਕਰਨ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਇਨ੍ਹਾਂ ਹੌਟਸਪੌਟਾਂ ਨੂੰ ਜਲਦ ਸੁਧਾਰਿਆ ਜਾਵੇਗਾ।

ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਐੱਸਐੱਸਪੀ ਖੱਖ ਨੇ ਕਿਹਾ ਕਿ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਇਲਾਜ ਅਤੇ ਢੁਕਵੀਂ ਸਹਾਇਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ’ਤੇ ਨਸ਼ਿਆਂ ਦੀ ਖਪਤ ਮੁੜ ਸ਼ੁਰੂ ਹੋਣ ਤੋਂ ਰੋਕਣ ਲਈ ਨਿਰੰਤਰ ਨਿਗਰਾਨੀ ਅਤੇ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰੋਕਥਾਮ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਸੈਮੀਨਾਰ ਅਤੇ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ। ਇਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਸੇ ਦੌਰਾਨ, 9 ਅਕਤੂਬਰ ਨੂੰ ਮਲੇਰਕੋਟਲਾ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਚਾਰ ਕੇਸ ਦਰਜ ਕਰਕੇ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਵਿੱਚ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਰਿਪੋਰਟਿੰਗ ਸਮੇਂ ਦੌਰਾਨ ਸੂਚੀਬੱਧ ਅੱਠ ਨਸ਼ਾ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਇਸ ਪਹਿਲਕਦਮੀ ਦਾ ਉਦੇਸ਼ ਪੁਲਿਸ ਕਾਰਵਾਈ, ਸਿਵਲ ਪ੍ਰਸ਼ਾਸਨ ਦੇ ਸਹਿਯੋਗ, ਲੋਕਾਂ ਦੀ ਭਾਗੀਦਾਰੀ, ਜਨਤਕ ਥਾਵਾਂ ਵਿੱਚ ਸੁਧਾਰ, ਨੌਜਵਾਨਾਂ ਵਿੱਚ ਜਾਗਰੂਕਤਾ ਅਤੇ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਵਿਅਕਤੀਆਂ ਦੇ ਮੁੜ ਵਸੇਬੇ ਰਾਹੀਂ ਜ਼ਿਲ੍ਹੇ ਦੇ ਚਿੰਨ੍ਹਿਤ ਹੌਟਸਪੌਟਾਂ ’ਤੇ ਨਸ਼ਿਆਂ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨਾ ਹੈ।

-malerkotlapolice-waragainstdrugs-drugfreepunjab-casooperation-punjabpolice



TOP HEADLINES


*ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ
ਪੁਲਿਸ ਹਿਰਾਸਤ ਵਿੱਚ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋ
*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10
ਸੀਜੇਪੀ ਦੇ ਸਮਰਥਨ 'ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿ
*ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂ
ਡਾ. ਡੀ.ਐਨ. ਕੋਟਨਿਸ ਦੀ 116ਵੀਂ ਜਯੰਤੀ ਮੌਕੇ ਦੇਸ਼ ਭਰ ਵਿੱਚ ਮੁ
*ਡੀ.ਆਈ.ਜੀ. ਸੰਦੀਪ ਗੋਇਲ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਦਾ ਦੌਰਾ
ਆਮ ਆਦਮੀ ਪਾਰਟੀ ਬੱਲੁਆਣਾ ਵਿੱਚ ਹੋਈ ਹੋਰ ਵੀ ਮਜਬੂਤ ਹਲਕੇ ਦੇ
*ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ
ਮਲੇਰਕੋਟਲਾ ਪੁਲਿਸ ਵੱਲੋਂ ਸਾਰੇ 7 ਡਰੱਗ ਹੌਟਸਪੌਟਾਂ ’ਤੇ Caso;
ਭਾਜਪਾ ਸਰਕਾਰ ਬਣਨ 'ਤੇ ਹਰਿਆਣਾ ਦੀ ਤਰਜ਼ 'ਤੇ ਪੰਜਾਬ ਦੇ ਕਿਸਾਨਾ
ਚੰਡੀਗੜ੍ਹ ਈਸੀ ਦਫ਼ਤਰ ਬਾਹਰ ਸੀਜੇਪੀ ਦੇ ਸਮਰਥਨ 'ਚ ਨੌਜਵਾਨ ਜਥੇਬ
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀ
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿ
*ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦ
*ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏ
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ਯੁੱਧ ਨਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52333953

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us