ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

Oct10,2026 | Rahul Soni | Amritsar/chandigarh



— ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ

— ਗ੍ਰਿਫ਼ਤਾਰ ਕੀਤੇ ਮੁਲਜ਼ਮ ਵਿਦੇਸ਼ੀ ਤਸਕਰਾਂ ਰਾਹੀਂ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ

— ਇੱਕ ਹੋਰ ਮੁਲਜ਼ਮ ਦੀ ਹੋਈ ਪਛਾਣ; ਪੁਲਿਸ ਟੀਮਾਂ ਵੱਲੋਂ ਫ਼ਰਾਰ ਮੁਲਜ਼ਮ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਆਈ.ਜੀ.ਪੀ. ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 15 ਕਿਲੋ ਅਫੀਮ, ਇੱਕ ਅਤਿ-ਆਧੁਨਿਕ ਐਮ-16 ਰਾਈਫਲ, ਨੌਂ ਗ਼ੈਰ-ਕਾਨੂੰਨੀ ਪਿਸਤੌਲ ਅਤੇ 25 ਜਿੰਦਾ ਕਾਰਤੂਸਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪਹਿਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੀਤਾ (32), ਵਾਸੀ ਮੰਝ, ਅੰਮ੍ਰਿਤਸਰ ਅਤੇ ਗੁਰਜੀਤ ਸਿੰਘ (32), ਵਾਸੀ ਸਾਰੰਗੜਾ, ਅੰਮ੍ਰਿਤਸਰ ਵਜੋਂ ਹੋਈ ਹੈ। ਜਦਕਿ ਦੂਜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ (26) ਅਤੇ ਸਤਨਾਮ ਸਿੰਘ (29), ਦੋਵੇਂ ਵਾਸੀ ਪਿੰਡ ਕੱਕੜ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਐੱਚ.ਐੱਫ.-ਡਿਲਕਸ ਮੋਟਰਸਾਈਕਲ, ਜਿਸ ਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਈ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਹਨ ਅਤੇ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਾਰੇ ਸਬੰਧਾਂ ਦਾ ਪਤਾ ਲਗਾਉਣ ਅਤੇ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।

ਪਹਿਲੇ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀ ਪੁਲਿਸ ਟੀਮ ਨੇ ਮਲਕੀਤ ਸਿੰਘ ਅਤੇ ਗੁਰਜੀਤ ਸਿੰਘ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਅਤੇ ਅਮਰੀਕਾ ਵਿੱਚ ਬਣੀ ਇੱਕ ਮੋਡੀਫਾਈਡ ਐਮ-16 ਰਾਈਫਲ ਬਰਾਮਦ ਕੀਤੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮਲਕੀਤ ਅਤੇ ਗੁਰਜੀਤ ਦੋਵਾਂ ਕੋਲ ਭਾਰਤ-ਪਾਕਿਸਤਾਨ ਸਰਹੱਦੀ ਕੰਡਿਆਲੀ ਤਾਰ ਦੇ ਨਾਲ ਲੱਗਦੀ ਕਰੀਬ 10-15 ਕਿੱਲੇ ਖੇਤੀਬਾੜੀ ਜ਼ਮੀਨ ਹੈ, ਜਿਸ ਦੀ ਵਰਤੋਂ ਉਹ ਸਰਹੱਦ ਪਾਰੋਂ ਖੇਪਾਂ ਪ੍ਰਾਪਤ ਕਰਨ ਲਈ ਕਰ ਰਹੇ ਸਨ।

ਦੂਜੇ ਅਪਰੇਸ਼ਨ ਬਾਰੇ ਆਈ.ਜੀ.ਪੀ. ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਵਿਸ਼ੇਸ਼ ਟੀਮ ਨੇ ਦਾਣਾ ਮੰਡੀ, ਲੋਪੋਕੇ ਨੇੜੇ ਅੰਮ੍ਰਿਤਪਾਲ ਸਿੰਘ ਅਤੇ ਸਤਨਾਮ ਸਿੰਘ ਨੂੰ ਘੇਰ ਕੇ ਮੌਕੇ 'ਤੇ ਪੰਜ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ, ਜਦੋਂ ਕਿ ਬਾਅਦ ਵਿੱਚ ਕੀਤੀ ਪੁੱਛਗਿੱਛ ਦੌਰਾਨ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ, ਜਿਸ ਨਾਲ ਕੁੱਲ ਬਰਾਮਦਗੀ ਨੌਂ ਪਿਸਤੌਲ ਅਤੇ 25 ਜਿੰਦਾ ਕਾਰਤੂਸ ਹੋ ਗਈ।

ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਨੌਂ ਪਿਸਤੌਲਾਂ ਵਿੱਚ ਦੋ ਜ਼ਿਗਾਣਾ, ਛੇ .30 ਬੋਰ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਉਨ੍ਹਾਂ ਦੇ ਇੱਕ ਹੋਰ ਸਾਥੀ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਫ਼ਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਪਹਿਲਾ ਮਾਮਲਾ ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 18-ਸੀ ਅਤੇ 29 ਅਤੇ ਅਰਮਜ਼ ਐਕਟ ਦੀ ਧਾਰਾ 25(8) ਤਹਿਤ ਐੱਫ.ਆਈ.ਆਰ. ਨੰਬਰ 424 ਮਿਤੀ 29.09.2026 ਦਰਜ ਕੀਤਾ ਗਿਆ ਹੈ, ਜਦੋਂ ਕਿ ਦੂਜਾ ਮਾਮਲਾ ਥਾਣਾ ਲੋਪੋਕੇ ਵਿਖੇ ਅਰਮਜ਼ ਐਕਟ ਦੀ ਧਾਰਾ 25(8) ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 61(2) ਤਹਿਤ ਐਫ.ਆਈ.ਆਰ. ਨੰਬਰ 310 ਮਿਤੀ 29.09.2026 ਦਰਜ ਕੀਤਾ ਗਿਆ ਹੈ।


-amritsarpolice-illegalweaponsrecovery-opiumsmuggling-punjabpolice-punjabnews



TOP HEADLINES


*ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ
ਪੁਲਿਸ ਹਿਰਾਸਤ ਵਿੱਚ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋ
*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10
ਸੀਜੇਪੀ ਦੇ ਸਮਰਥਨ 'ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿ
*ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂ
ਡਾ. ਡੀ.ਐਨ. ਕੋਟਨਿਸ ਦੀ 116ਵੀਂ ਜਯੰਤੀ ਮੌਕੇ ਦੇਸ਼ ਭਰ ਵਿੱਚ ਮੁ
*ਡੀ.ਆਈ.ਜੀ. ਸੰਦੀਪ ਗੋਇਲ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਦਾ ਦੌਰਾ
ਆਮ ਆਦਮੀ ਪਾਰਟੀ ਬੱਲੁਆਣਾ ਵਿੱਚ ਹੋਈ ਹੋਰ ਵੀ ਮਜਬੂਤ ਹਲਕੇ ਦੇ
*ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ
ਮਲੇਰਕੋਟਲਾ ਪੁਲਿਸ ਵੱਲੋਂ ਸਾਰੇ 7 ਡਰੱਗ ਹੌਟਸਪੌਟਾਂ ’ਤੇ Caso;
ਭਾਜਪਾ ਸਰਕਾਰ ਬਣਨ 'ਤੇ ਹਰਿਆਣਾ ਦੀ ਤਰਜ਼ 'ਤੇ ਪੰਜਾਬ ਦੇ ਕਿਸਾਨਾ
ਚੰਡੀਗੜ੍ਹ ਈਸੀ ਦਫ਼ਤਰ ਬਾਹਰ ਸੀਜੇਪੀ ਦੇ ਸਮਰਥਨ 'ਚ ਨੌਜਵਾਨ ਜਥੇਬ
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀ
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿ
*ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦ
*ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏ
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ਯੁੱਧ ਨਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52333961

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us