ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ: ਹਥਿਆਰ ਤਸਕਰੀ ਗਿਰੋਹ ਦੇ 3 ਮੈਂਬਰ 10 ਪਿਸਟਲਾਂ ਸਮੇਤ ਕਾਬੂ
Oct15,2026
| Jagrati Lahar Bureau | Mohali
ਇੰਦੌਰ ਅਤੇ ਯੂਪੀ ਤੋਂ ਸਸਤੇ ਭਾਅ ਹਥਿਆਰ ਲਿਆ ਕੇ ਮੋਹਾਲੀ-ਖਰੜ ਵਿੱਚ ਮਹਿੰਗੇ ਭਾਅ ਵੇਚਣ ਦਾ ਦੋਸ਼
ਇੱਕ ਮੁਲਜ਼ਮ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਭਗੌੜਾ
ਮੋਹਾਲੀ, 15 ਅਕਤੂਬਰ | ਗੁਰਵਿੰਦਰ ਸਿੰਘ
ਮੋਹਾਲੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਆਧੁਨਿਕ ਪਿਸਟਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਖਰੜ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਸਚਿਨ ਉਰਫ਼ ਬੱਚੀ ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਦੌਰਾਨ ਉਸ ਦੇ ਸਾਥੀ ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਹਰਮਨਪ੍ਰੀਤ ਸਿੰਘ ਉਰਫ਼ ਹਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਅਨੁਸਾਰ ਮੁਲਜ਼ਮ ਇੰਦੌਰ ਅਤੇ ਉੱਤਰ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਲਿਆ ਕੇ ਮੋਹਾਲੀ, ਖਰੜ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮਹਿੰਗੇ ਭਾਅ ਵੇਚਦੇ ਸਨ। ਮਹਿਕਦੀਪ ਸਿੰਘ ਫ਼ਤਹਿਗੜ੍ਹ ਸਾਹਿਬ ਵਿੱਚ ਦਰਜ ਇਰਾਦਾ ਕਤਲ ਦੇ ਮਾਮਲੇ ਵਿੱਚ ਭਗੌੜਾ ਦੱਸਿਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹਥਿਆਰਾਂ ਦੀ ਸਪਲਾਈ ਦੇ ਹੋਰ ਲਿੰਕਾਂ ਦੀ ਜਾਂਚ ਕੀਤੀ ਜਾਵੇਗੀ।
-mohalipolice-armssmuggling-illegalweapons-punjabpolice-mohalinews