ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

Oct26,2026 | Rahul Soni | Amritsar/chandigarh



— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

— ਇਹ ਹਥਿਆਰ ਅੱਗੇ ਅਪਰਾਧੀ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਚੰਡੀਗੜ੍ਹ/ਅੰਮ੍ਰਿਤਸਰ, 26 ਅਕਤੂਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ 16 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਮੋਲ ਸਿੰਘ ਉਰਫ਼ ਮੋਹਲਾ (19) ਵਾਸੀ ਪਿੰਡ ਨੌਸ਼ਹਿਰਾ ਢਾਲਾ, ਤਰਨ ਤਾਰਨ, ਹਰਦੀਪ ਸਿੰਘ ਉਰਫ਼ ਸ਼ਿਵ (18) ਵਾਸੀ ਪਿੰਡ ਚੇਲਾ, ਤਰਨ ਤਾਰਨ ਅਤੇ ਦੋ ਨਾਬਾਲਗਾਂ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ 16 ਪਿਸਤੌਲਾਂ ਵਿੱਚ ਤਿੰਨ 9ਐਮਐਮ ਗਲੋਕ ਪਿਸਤੌਲ, ਇੱਕ .30 ਬੋਰ ਪਿਸਤੌਲ (ਚੀਨ ਦਾ ਬਣਿਆ), ਇੱਕ .30 ਬੋਰ ਐਕਸ-ਸ਼ਾਟ ਪਿਸਤੌਲ, ਇੱਕ .30 ਬੋਰ ਪੀ.ਐਕਸ.-5 ਸਟੋਰਮ ਪਿਸਤੌਲ, ਨੌਂ .30 ਬੋਰ ਪਿਸਤੌਲ ਅਤੇ ਇੱਕ ਦੇਸੀ .32 ਬੋਰ ਪਿਸਤੌਲ ਸ਼ਾਮਲ ਹੈ। ਇਸ ਦੇ ਨਾਲ ਹੀ 7 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮ ਨੇ ਇੱਕ ਹੌਂਡਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਬੈਠੇ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਣ ਵਿੱਚ ਮਦਦ ਕਰਦਾ ਸੀ। ਇਹ ਹਥਿਆਰ ਇੱਕ ਸੰਗਠਿਤ ਨੈੱਟਵਰਕ ਰਾਹੀਂ ਅੱਗੇ ਅਪਰਾਧੀ ਅਨਸਰਾਂ ਨੂੰ ਸਪਲਾਈ ਕੀਤੇ ਜਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ।

ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਹਥਿਆਰ ਸਪਲਾਈ ਬਾਰੇ ਮਿਲੀ ਪੁਖਤਾ ਇਤਲਾਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਥਾਣਾ ਕੈਂਟ ਦੇ ਅਧਿਕਾਰ ਖੇਤਰ ਵਿੱਚ ਐਕਟਿਵਾ ਸਕੂਟਰ 'ਤੇ ਜਾ ਰਹੇ ਇੱਕ ਨਾਬਾਲਗ ਨੂੰ ਰੋਕਿਆ ਅਤੇ ਉਸ ਦੇ ਕਬਜ਼ੇ 'ਚੋਂ ਛੇ ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ।

ਦੂਜੇ ਆਪ੍ਰੇਸ਼ਨ ਵਿੱਚ, ਸੀਪੀ ਨੇ ਦੱਸਿਆ ਕਿ ਥਾਣਾ ਗੇਟ ਹਕੀਮਾ ਦੀਆਂ ਪੁਲਿਸ ਟੀਮਾਂ ਨੇ ਅਨਮੋਲ ਸਿੰਘ ਉਰਫ਼ ਮੋਹਲਾ ਨੂੰ ਉਸ ਦੇ ਨਾਬਾਲਗ ਸਾਥੀ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦੇ ਪੰਜ ਪਿਸਤੌਲ ਬਰਾਮਦ ਕੀਤੇ। ਇਸ ਤੋਂ ਬਾਅਦ ਕੀਤੀ ਜਾਂਚ ਅਤੇ ਦੋਵਾਂ ਦੇ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਨੇ ਉਨ੍ਹਾਂ ਦੇ ਇੱਕ ਹੋਰ ਸਾਥੀ ਹਰਦੀਪ ਉਰਫ਼ ਸ਼ਿਵ ਨੂੰ ਪੰਜ ਹੋਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਆਪ੍ਰੇਸ਼ਨ ਵਿੱਚ ਬਰਾਮਦ ਕੀਤੇ ਪਿਸਤੌਲਾਂ ਦੀ ਗਿਣਤੀ 10 ਹੋ ਗਈ ਹੈ।

ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ— ਪਹਿਲਾ ਮਾਮਲਾ ਅਸਲਾ ਐਕਟ ਦੀ ਧਾਰਾ 25(8) ਤਹਿਤ ਮਿਤੀ 17.10.2026 ਨੂੰ ਐਫ.ਆਈ.ਆਰ. ਨੰਬਰ 196 ਅਧੀਨ ਪੁਲਿਸ ਥਾਣਾ ਕੈਂਟ ਵਿਖੇ ਅਤੇ ਦੂਜਾ ਮਾਮਲਾ ਅਸਲਾ ਐਕਟ ਦੀਆਂ ਧਾਰਾਵਾਂ 25(6), 25(7) ਅਤੇ 25(8) ਤਹਿਤ ਮਿਤੀ 21.10.2026 ਨੂੰ ਐਫ.ਆਈ.ਆਰ. ਨੰਬਰ 315 ਅਧੀਨ ਪੁਲਿਸ ਥਾਣਾ ਗੇਟ ਹਕੀਮਾ ਵਿਖੇ ਦਰਜ ਕੀਤਾ ਗਿਆ ਹੈ।

-punjabpolice-illegalweapons-amritsarnews-gauravyadav-punjabnews



TOP HEADLINES


ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
*ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡ
*ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕ
ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭ
*ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ;
ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਮਾਪਿਆ
ਐੱਸ.ਐੱਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ ਵੱਲੋਂ ਦੇਰ ਰਾਤ ਨਾਕਿ
ਡਾਇਰੈਕਟਰ ਹੈਲਥ ਸਰਵਿਸਿਜ਼ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌ
ਖੰਨਾ ਵਿੱਚ ਸਿਆਸੀ ਸਰਗਰਮੀਆਂ ਤੇਜ਼; ਅਕਾਲੀ ਦਲ (ਬਾਦਲ) ਵੱਲੋਂ ਬ
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕ
From One Lakh Wrappers To A Statewide Movement: Punjab
*ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ
*ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ
ਪੰਜਾਬ ਨੂੰ ਮੁੜ ਮਜ਼ਬੂਤ ਬ੍ਰਾਂਡ ਬਣਾਵਾਂਗੇ, ਕਾਂਗਰਸ ਦੀ ਸਰਕਾਰ
ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ਸਮਰ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸ
ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਆਪ ਆਗੂਆਂ ਨੇ ਮ
*ਦਾਦਾ ਕੁਸ਼ਾਲ ਸਿੰਘ ਦਹੀਆ ਮੈਮੋਰੀਅਲ ਹਸਪਤਾਲ ਨੂੰ ਮਿਲਿਆ ਆਕਸੀਜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53081470

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us