ਪਿੰਡ ਬੌਂਦਲੀ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮਾਗਮ, ਡੀ ਆਈ ਜੀ ਸੰਦੀਪ ਕੁਮਾਰ ਤੇ ਐੱਸਐੱਸਪੀ ਦਰਪਣ ਆਹਲੂਵਾਲੀਆ ਨੇ ਲੋਕਾਂ ਨਾਲ ਕੀਤਾ ਵਿਚਾਰ-ਵਟਾਂਦਰਾ
Oct26,2026
| Ravinder Singh Dhillon | Samrala
ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨ ਬਿਨਾਂ ਕਿਸੇ ਡਰ ਜਾਂ ਝਿਜਕ ਕੇ ਸਾਹਮਣੇ ਆਉਣ, ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ
ਸਮਰਾਲਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਬੌਂਦਲੀ ਵਿਖੇ ਇੱਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲੁਧਿਆਣਾ ਰੇਂਜ ਦੇ ਡੀ ਆਈ ਜੀ ਸੰਦੀਪ ਕੁਮਾਰ ਗੋਇਲ, ਐੱਸ.ਐੱਸ.ਪੀ ਖੰਨਾ ਦਰਪਣ ਆਹਲੂਵਾਲੀਆ ਅਤੇ ਡੀ ਐਸ ਪੀ ਪ੍ਰਿਤਪਾਲ ਸਿੰਘ ਸੰਧੂ ਅਤੇ ਐਸ ਐਚ ਓ ਚਰਨਜੀਤ ਸਿੰਘ ਸਮਰਾਲਾ ਵੱਲੋਂ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋਕਾਂ ਦੇ ਸੁਝਾਅ ਲੈਣਾ ਸੀ।ਇਸ ਦੌਰਾਨ ਪਿੰਡ ਦੇ ਵਿਅਕਤੀਆਂ, ਮਾਵਾਂ-ਭੈਣਾਂ ਅਤੇ ਹੋਰ ਲੋਕਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੀ ਸਮੱਸਿਆ, ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਨਸ਼ਿਆਂ ਦੀ ਲਪੇਟ ਵਿੱਚ ਆਉਣ ਤੋਂ ਬਚਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਬੇਹੱਦ ਜ਼ਰੂਰੀ ਹੈ ਅਤੇ ਇਸ ਲਈ ਪੁਲਿਸ, ਸਿਵਲ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ।ਸਮਾਗਮ ਦੌਰਾਨ ਉਨ੍ਹਾਂ ਨੌਜਵਾਨਾਂ ਦਾ ਮੁੱਦਾ ਵੀ ਉਠਾਇਆ ਗਿਆ, ਜੋ ਨਸ਼ਾ ਛੱਡਣਾ ਤਾਂ ਚਾਹੁੰਦੇ ਹਨ ਪਰ ਕਿਸੇ ਡਰ, ਝਿਜਕ ਜਾਂ ਹੋਰ ਕਾਰਨਾਂ ਕਰਕੇ ਖੁੱਲ੍ਹ ਕੇ ਸਾਹਮਣੇ ਨਹੀਂ ਆ ਰਹੇ। ਅਧਿਕਾਰੀਆਂ ਨੇ ਅਜਿਹੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਦੀ ਬਜਾਏ ਪ੍ਰਸ਼ਾਸਨ ਨਾਲ ਸੰਪਰਕ ਕਰਨ ਅਤੇ ਨਸ਼ਾ ਛੱਡਣ ਲਈ ਮਦਦ ਲੈਣ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ੇ ਦੀ ਲਤ ਤੋਂ ਬਾਹਰ ਨਿਕਲਣ ਦੇ ਚਾਹਵਾਨ ਨੌਜਵਾਨਾਂ ਨੂੰ ਇਲਾਜ, ਕਾਊਂਸਲਿੰਗ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਚੁੱਕੇ ਹਨ, ਉਨ੍ਹਾਂ ਦੀ ਲਗਾਤਾਰ ਕਾਊਂਸਲਿੰਗ ਅਤੇ ਹੌਸਲਾ-ਅਫ਼ਜ਼ਾਈ ਕਰਨੀ ਜ਼ਰੂਰੀ ਹੈ, ਤਾਂ ਜੋ ਉਹ ਮੁੜ ਨਸ਼ਿਆਂ ਵੱਲ ਨਾ ਪਰਤਣ।
Dig-Sandeep-Kumar-Ssp-Darpan-Ahluwalia-Yudh-Nashian-Virudh-Campaign-Drug-free-Punjab-Village-Bondli-Event