*ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ*

Oct27,2026 | Rahul Soni | Amritsar/chandigarh



*— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ — ਡੀ.ਜੀ.ਪੀ. ਗੌਰਵ ਯਾਦਵ*

*— ਇਸ ਮਾਮਲੇ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ*

ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਆਮਦ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 10 ਵਿਦੇਸ਼ੀ ਅਤਿ-ਆਧੁਨਿਕ .30 ਬੋਰ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲਜੀਤ ਸਿੰਘ ਅਤੇ ਗੁਰਜੰਟ ਸਿੰਘ ਦੋਵੇਂ ਵਾਸੀ ਪਿੰਡ ਸਿੰਘੋਕੀ, ਅੰਮ੍ਰਿਤਸਰ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਨਿਸੋਕੇ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਪਿਸਤੌਲਾਂ ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦੇ ਮੋਟਰਸਾਈਕਲ ਜਿਸ ਦੀ ਵਰਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਪੁਲਿਸ ਤੋਂ ਬਚਣ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਨੂੰ ਪਹੁੰਚਾਉਣ ਲਈ ਏਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹਨਾਂ ਹਥਿਆਰਾਂ ਨੂੰ ਅੱਗੇ ਸੰਗਠਿਤ ਨੈੱਟਵਰਕ ਰਾਹੀਂ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤਾ ਜਾਣਾ ਸੀ।

ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਖਾਸ ਖੁਫੀਆ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਲਜੀਤ ਸਿੰਘ ਅਤੇ ਅਰਸ਼ਦੀਪ ਸਿੰਘ, ਆਪਣੇ ਸਾਥੀ ਗੁਰਜੰਟ ਸਿੰਘ ਦੇ ਨਾਲ, ਰਾਮਦਾਸ ਸੈਕਟਰ ਵਿੱਚ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਦੂਜੀ ਧਿਰ ਨੂੰ ਡਿਲੀਵਰੀ ਕਰਨ ਲਈ ਇੱਕ ਕਾਲੇ ਮੋਟਰਸਾਈਕਲ 'ਤੇ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਵੱਲ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਛਾਪਾ ਮਾਰਿਆ ਅਤੇ ਵੇਰਕਾ ਬਾਈਪਾਸ 'ਤੇ ਫਤਿਹਗੜ੍ਹ ਸ਼ੁਕਰਚੱਕ ਅੰਡਰ-ਬ੍ਰਿਜ ਦੇ ਨੇੜੇ ਤਿੰਨਾਂ ਨੂੰ ਰੋਕਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ 10 ਵਿਦੇਸ਼ੀ .30 ਬੋਰ ਪਿਸਤੌਲ ਬਰਾਮਦ ਕੀਤੇ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ, ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1ਏ), 25(1ਬੀ), 25(7) ਅਤੇ 25(8), ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 61(2) ਤੇ 111 ਤਹਿਤ ਮਿਤੀ 27-10-2026 ਨੂੰ ਐਫਆਈਆਰ ਨੰਬਰ 70 ਦਰਜ ਕੀਤੀ ਗਈ ਹੈ।
----------

-punjabpolice-amritsarnews-illegalarmssmuggling-gauravyadav-punjabcrimenews



TOP HEADLINES


*ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ - ਸਮੇਂ -ਸਮੇਂ 'ਤੇ ਉਸ ਦੇ ਆ
ਵਿਸ਼ੇਸ਼ ਲੋਕ ਅਦਾਲਤ ਵਿੱਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ
*ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼
*ਰਾਜਾ ਵੜਿੰਗ ਸਪੱਸ਼ਟ ਕਰਨ ਕਿ ਉਹ ਰਾਹੁਲ ਗਾਂਧੀ ਤੋਂ ਇਨਸਾਫ਼ ਮੰ
ਮੁਅੱਤਲ ਡੀ. ਆਈ .ਜੀ. ਭੁੱਲਰ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਅਧਿ
ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ
*ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਹਾਕੀ ਖੇਡਾਂ ਬਠਿੰਡਾ ਵਿੱਚ
26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆ
ਖੇਤਾਂ ਵਿੱਚ ਲੱਗੀ ਅੱਗ ਦੇ ਧੂੰਏਂ ਕਾਰਨ ਵਾਪਰੇ ਹਾਦਸੇ ’ਚ ਪਤੀ ਨ
ਐਮਐਸਐਮਈਜ਼ ਦੇ ਭੁਗਤਾਨ ਵਿੱਚ ਦੇਰੀ ਕਰਨ ਵਾਲੀਆਂ ਕੰਪਨੀਆਂ ਵਿਰੁੱ
ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਅਧੀਨ ਮਾਲਵਾ ਕਾਲਜ ਵਿਖੇ ਜ਼ਿ
*ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅ
26 ਨਵੰਬਰ ਨੂੰ ‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵੱਡੀ ਗਿ
ਆਪ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ
*ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤ
ਚਾਰ ਦਹਾਕਿਆਂ ਬਾਅਦ ਸਾਬਕਾ ਵਿਦਿਆਰਥਣ ਨੇ ਆਪਣੇ ਵਿੱਦਿਅਕ ਅਦਾਰੇ
*ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅ
*ਫੂਡ ਸਪਲਾਈ ਵਿਭਾਗ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53140554

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us