*ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ (caso) ਸ਼ੁਰੂ, ਨਸ਼ਾ ਵਿਰੋਧੀ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ*

Nov2,2026 | Jagrati Lahar Bureau | Chandigarh

 
*ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ*
 
*ਜ਼ਿਲ੍ਹਾ ਪੱਧਰੀ ਟੀਮਾਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਕਾਰਡਨ ਐਂਡ ਸਰਚ ਆਪ੍ਰੇਸ਼ਨ*
 
ਚੰਡੀਗੜ੍ਹ; 02 ਨਵੰਬਰ 2026:
 
ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ, ਸ਼ਨੀਵਾਰ ਨੂੰ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਤਾਲਮੇਲ ਨਾਲ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਚਲਾਏ ਗਏ। ਪੰਜਾਬ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਨਸ਼ਾ ਮੁਕਤੀ ਮੋਰਚਾ ਵੱਲੋਂ ਚਲਾਇਆ ਗਿਆ ਇਹ ਵਿਆਪਕ ਅਭਿਆਨ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦਾ ਇੱਕ ਅਹਿਮ ਹਿੱਸਾ ਹੈ।
 
ਇਨ੍ਹਾਂ ਅਭਿਆਨਾਂ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦਾ ਪਤਾ ਲਗਾਉਣਾ, ਸ਼ੱਕੀ ਨਸ਼ਾ ਤਸਕਰਾਂ ਦੀ ਪਛਾਣ ਕਰਨਾ ਅਤੇ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿਰੁੱਧ ਕਾਰਵਾਈ ਨੂੰ ਹੋਰ ਮਜ਼ਬੂਤ ਕਰਨਾ ਹੈ। ਇਨ੍ਹਾਂ ਯਤਨਾਂ ਦੇ ਨਾਲ-ਨਾਲ, ਅਧਿਕਾਰੀਆਂ ਵੱਲੋਂ ਮੈਡੀਕਲ ਸਟੋਰਾਂ ਦੀ ਵੀ ਜਾਂਚ ਕੀਤੀ ਗਈ, ਤਾਂ ਜੋ ਨਸ਼ੀਲੇ ਪਦਾਰਥਾਂ ਵਜੋਂ ਵਰਤੀਆਂ ਜਾ ਸਕਣ ਵਾਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਅਤੇ ਦੁਰਵਰਤੋਂ ਦੀ ਜਾਂਚ ਕੀਤੀ ਜਾ ਸਕੇ।
 
ਅਭਿਆਨਾਂ ਦੌਰਾਨ ਪੁਲਿਸ ਟੀਮਾਂ ਨੇ ਸੰਵੇਦਨਸ਼ੀਲ ਥਾਵਾਂ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਤੋਂ ਇਲਾਵਾ, ਨਸ਼ੇ ਦੀ ਵਰਤੋਂ ਵਾਲੀਆਂ ਨਿਸ਼ਾਨਬੱਧ ਥਾਵਾਂ ਨੂੰ ਖਾਲੀ ਕਰਵਾਉਣ ਲਈ ਕਾਰਵਾਈ ਕੀਤੀ ਗਈ, ਸੰਵੇਦਨਸ਼ੀਲ ਥਾਵਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਗਏ ਅਤੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਕੋਲ ਮਾਮਲੇ ਉਠਾਏ ਗਏ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਨਸ਼ਿਆਂ ਵਿਰੁੱਧ ਲੋਕਾਂ ਦੇ ਸਹਿਯੋਗ ਅਤੇ ਭਾਈਚਾਰਕ ਚੌਕਸੀ ਨੂੰ ਉਤਸ਼ਾਹਿਤ ਕਰਨ ਲਈ ਗ੍ਰਾਮ ਰੱਖਿਆ ਕਮੇਟੀਆਂ ਨਾਲ ਤਾਲਮੇਲ ਹੋਰ ਮਜ਼ਬੂਤ ਕੀਤਾ।
 
ਨਸ਼ਾ ਮੁਕਤੀ ਮੋਰਚਾ (NMM) ਦੇ ਦੁਆਬਾ ਜ਼ੋਨ ਦੇ ਕੋਆਰਡੀਨੇਟਰ ਅਤਿਨ ਅਗਨੀਹੋਤਰੀ ਨੇ ਕਿਹਾ, “ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਯਕੀਨੀ ਬਣਾਉਣ ਲਈ ਅਸੀਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (SSPs) ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSPs) ਨਾਲ ਤਾਲਮੇਲ ਸ਼ੁਰੂ ਕਰ ਦਿੱਤਾ ਹੈ, ਅਤੇ ਸਾਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।”
 
ਉਨ੍ਹਾਂ ਅੱਗੇ ਦੱਸਿਆ ਕਿ ਦੁਆਬਾ ਖੇਤਰ ਦੇ ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਟੀਮਾਂ ਇਸ ਮੁਹਿੰਮ ਵਿੱਚ ਸਹਿਯੋਗ ਕਰ ਰਹੀਆਂ ਹਨ।
 
ਮਾਲਵਾ ਈਸਟ ਦੀ ਕੋਆਰਡੀਨੇਟਰ ਅਨੂ ਬੱਬਰ ਨੇ ਕਿਹਾ, “ਸਾਡੇ ਜ਼ੋਨ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਪੂਰੀ ਤੇਜ਼ੀ ਨਾਲ ਚੱਲ ਰਹੇ ਹਨ, ਇਸ ਵਿੱਚ ਪਟਿਆਲਾ, ਮੋਹਾਲੀ, ਸੰਗਰੂਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਟੀਮਾਂ ਨਸ਼ਿਆਂ ਪ੍ਰਤੀ ਸੰਵੇਦਨਸ਼ੀਲ ਮੰਨੇ ਜਾਂਦੇ ਪਿੰਡਾਂ ਅਤੇ ਇਲਾਕਿਆਂ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਥਾਨਕ ਵਸਨੀਕਾਂ ਨਾਲ ਵੀ ਗੱਲਬਾਤ ਕਰ ਰਹੀਆਂ ਹਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਮੁਹਿੰਮ ਸਿਰਫ਼ ਮੀਟਿੰਗਾਂ ਅਤੇ ਅਧਿਕਾਰਤ ਹਦਾਇਤਾਂ ਤੱਕ ਹੀ ਸੀਮਤ ਨਾ ਰਹੇ।”
 
ਉਦਾਹਰਨ ਵਜੋਂ, ਅੰਮ੍ਰਿਤਸਰ ਵਿੱਚ ਇਹ ਅਭਿਆਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐੱਸ, ਦੀ ਸਿੱਧੀ ਨਿਗਰਾਨੀ ਹੇਠ ਚਲਾਏ ਗਏ, ਇਸ ਦੌਰਾਨ 5 ਡੀਸੀਪੀ, 8 ਏਡੀਸੀਪੀ ਅਤੇ 10 ਏਸੀਪੀ ਦੇ ਨਾਲ-ਨਾਲ ਐਨਜੀਓਜ਼ ਅਤੇ ਓਆਰਜ਼ ਸਮੇਤ 430 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ, ਤਾਂ ਜੋ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ, ਸਖ਼ਤੀ ਨਾਲ ਕਾਨੂੰਨ ਲਾਗੂਕਰਨ ਅਤੇ ਨਿਰਧਾਰਤ ਉਪਾਵਾਂ ਨੂੰ ਵਿਆਪਕ ਪੱਧਰ ’ਤੇ ਲਾਗੂ ਕਰਨਾ ਯਕੀਨੀ ਬਣਾਇਆ ਜਾ ਸਕੇ।
 
ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਪੰਜਾਬ ਸਰਕਾਰ ਦੀ ਉਸ ਵਿਆਪਕ ਪਹਿਲਕਦਮੀ ਦਾ ਹਿੱਸਾ ਹਨ, ਜਿਸ ਦਾ ਉਦੇਸ਼ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣਾ, ਨਸ਼ਿਆਂ ਦੀ ਸਪਲਾਈ ਦੀ ਪੂਰੀ ਲੜੀ ਨੂੰ ਤੋੜਨਾ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਅੱਗੇ ਆ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ।
 
ਪਿਛਲੇ ਪੰਦਰਵਾੜੇ ਦੌਰਾਨ ਲੁਧਿਆਣਾ, ਬਟਾਲਾ, ਪਠਾਨਕੋਟ, ਰੂਪਨਗਰ, ਸੰਗਰੂਰ ਅਤੇ ਪਟਿਆਲਾ ਦੇ ਕੁਝ ਹਿੱਸਿਆਂ ਵਿੱਚ ਵੀ ਇਸੇ ਤਰ੍ਹਾਂ ਦੇ ਅਭਿਆਨ ਸ਼ੁਰੂ ਕੀਤੇ ਗਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਮਕਬੂਲਪੁਰਾ ਅਤੇ ਗੁਰੂ ਤੇਗ ਬਹਾਦਰ ਨਗਰ ਵਿੱਚ ਵੀ ਅਭਿਆਨ ਚਲਾਏ ਗਏ ਹਨ। ਇਸੇ ਤਰ੍ਹਾਂ ਜਲੰਧਰ ਦੇ ਛੇਹਰਟਾ ਸਥਿਤ ਗੁਰੂ ਨਾਨਕ ਪੁਰਾ; ਹੁਸ਼ਿਆਰਪੁਰ ਦੇ ਘੰਟਾ ਘਰ ਅਤੇ ਟਾਂਡਾ ਥਾਣੇ ਅਧੀਨ ਆਉਂਦੇ ਹਰਸ਼ੀ ਪਿੰਡ; ਅਤੇ ਫਗਵਾੜਾ ਦੀ ਛੱਜ ਕਾਲੋਨੀ ਤੇ ਵਾਲਮੀਕਿ ਮੁਹੱਲੇ ਵਿੱਚ ਵੀ ਅਭਿਆਨ ਚਲਾਏ ਗਏ ਹਨ।
 
ਇਸ ਮੁਹਿੰਮ ਦਾ ਅੰਤਿਮ ਉਦੇਸ਼ ਨਸ਼ਿਆਂ ਦੀ ਸਪਲਾਈ ਲੜੀ ’ਤੇ ਸੱਟ ਮਾਰਨ ਦੇ ਨਾਲ-ਨਾਲ ਉਨ੍ਹਾਂ ਹਾਲਾਤਾਂ ਨੂੰ ਦੂਰ ਕਰਨਾ ਹੈ, ਜੋ ਨਸ਼ਿਆਂ ਦੀ ਦੁਰਵਰਤੋਂ ਨੂੰ ਉਤਸ਼ਾਹਿਤ ਕਰਦੇ ਹਨ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਸੂਬੇ ਭਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤੇਜ਼ੀ ਫੜਨ ਦੇ ਨਾਲ ਹੀ ਨਸ਼ਾ ਮੁਕਤੀ ਮੋਰਚਾ ਅਤੇ ਪੰਜਾਬ ਪੁਲਿਸ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਅਤੇ ਲਗਾਤਾਰ ਕਾਰਵਾਈ ਰਾਹੀਂ ਨਸ਼ਾ ਤਸਕਰਾਂ ’ਤੇ ਦਬਾਅ ਬਣਾਈ ਰੱਖਣ ਲਈ ਯਤਨਸ਼ੀਲ ਹਨ।

Yudh-Nashean-Virudh-Punjab-Police-Launch-Caso-Across-The-State-Medical-Store-Inspections-Part-Of-Anti-drug-Drive



TOP HEADLINES


*ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾ
*ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿ
ਵਿਧਾਇਕ ਬੱਗਾ ਨੇ ਦੂਜੀ ਵਾਰ ਟਿਕਟ ਮਿਲਣ ’ਤੇ ਕੱਢੀ ਸ਼ੁਕਰਾਨਾ ਯਾ
*ਮਾਈਨਿੰਗ ਥਾਵਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨ
”*ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ
4 ਨਵੰਬਰ ਦੀ ਇਨਸਾਫ਼ ਰੈਲੀ ਲਈ ਹਲਕਾ ਆਤਮ ਨਗਰ ਤੇ ਦੱਖਣੀ ਦੇ ਅਹ
*ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ
ਭਗਵੰਤ ਮਾਨ ਸਰਕਾਰ ਦੇ ਰਿਕਾਰਡ ਵਿਕਾਸ ਅਤੇ ਲੋਕ ਭਲਾਈ ਕੰਮਾਂ ਤੋਂ
ਯੁੱਧ ਨਸ਼ਿਆਂ ਵਿਰੁੱਧ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ
ਚੰਡੀਗੜ੍ਹ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ
*ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ
ਦੁਕਾਨਦਾਰਾਂ ਨੂੰ 500 ਦੇ ਨਕਲੀ ਨੋਟ ਚਲਾਉਣ ਵਾਲੇ ਨੌਜਵਾਨ ਪੁਲਿ
ਯੁੱਧ ਨਸ਼ਿਆਂ ਵਿਰੁੱਧ ਬਾਈਕ ਰੈਲੀ 'ਚ ਸ੍ਰੀ ਚਮਕੌਰ ਸਾਹਿਬ ਤੋਂ ਰ
*ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ
ਦੀਵਾਨ ਨੇ ਬਿਨਾਂ ਐੱਨਓਸੀ ਦੇ ਜਾਇਦਾਦਾਂ ਦੀਆਂ ਰਜਿਸਟਰੀਆਂ ਹੋਣ ਦ
ਆਪ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ 'ਤੇ ਆਪਣੇ ਹੀ ਵਿਧਾ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ
ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨ
ਬੁੱਢੇ ਨਾਲੇ ਦੇ ਪ੍ਰਦੂਸ਼ਣ ਦਾ ਪੱਕਾ ਹੱਲ ਕੱਢਿਆ ਜਾਵੇਗਾ, ਸਾਫ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52785678

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us