*ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ*

Nov6,2026 | Jagrati Lahar Bureau | Chandigarh


ਚੰਡੀਗੜ੍ਹ, 6 ਨਵੰਬਰ:


ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪਨਗ੍ਰੇਨ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ ਦੀ ਇੰਸਪੈਕਟਰ/ਇੰਚਾਰਜ ਦਵਿੰਦਰ ਕੌਰ ਨੂੰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੱਖੀ ਕਲੋਨੀ, ਬਰਨਾਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਮਨਪ੍ਰੀਤ ਸਿੰਘ, ਮੈਨੇਜਰ ਪਨਗ੍ਰੇਨ ਅਤੇ ਦਵਿੰਦਰ ਕੌਰ, ਇੰਸਪੈਕਟਰ/ਇੰਚਾਰਜ ਬਰਨਾਲਾ ਮੰਡੀ ਨੇ ਉਸ ਦੇ ਚੌਲ ਸ਼ੈੱਲਰ ਦੀ ਸਮਰੱਥਾ ਅਨੁਸਾਰ ਝੋਨੇ ਦੀ ਅਲਾਟਮੈਂਟ ਵਧਾਉਣ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ।

ਰਿਸ਼ਵਤ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
-----------

Vigilance-Bureau-Arrests-Manager-Inspector-Of-Pungrain-For-Demanding-Bribe-Of-Rs-50-000



TOP HEADLINES


*ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; 'ਆਪ' ਆਪਣੇ ਵਿਕਾ
ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ
ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇ
*punjab Raises Issue Of Revised Sasci 2026-27 Eligibil
ਪੰਜਾਬ ਵਾਸੀ ਨਸ਼ਿਆਂ ਕਾਰਨ ਬੁਝੇ ਘਰਾਂ ਦੇ ਚਿਰਾਗਾਂ ਦੀ ਯਾਦ ਵਿੱ
ਇਨੋਸੈਂਟ ਹਾਰਟਸ ਵਿਖੇ Leap ਐਵਾਰਡਜ਼ 2026 ਤਹਿਤ ਅਕਾਦਮਿਕ ਉੱਤਮ
*ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼
*ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾ
*ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150
ਐਕਿਊਪੰਕਚਰ ਇਲਾਜ ਗਰੀਬਾਂ ਲਈ ਵਰਦਾਨ, ਪੰਜਾਬ ਸਰਕਾਰ ਇਸ ਨੂੰ ਉਤਸ
*ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾ
ਛਾਪੇਮਾਰੀ 'ਚ ਕੁਝ ਨਾ ਮਿਲਣ ਤੋਂ ਬਾਅਦ ਈਡੀ ਕਰਮਚਾਰੀ ਆਪ ਵਿਧਾਇਕ
ਰਾਜਪੁਰਾ ਨੇੜੇ ਚੱਲਦੀ ਯਾਤਰੀ ਰੇਲਗੱਡੀ ਦੇ ਤਿੰਨ ਡੱਬਿਆਂ ਨੂੰ ਲੱ
48 ਘੰਟਿਆਂ ਦੀ ਈਡੀ ਰੇਡ ਤੋਂ ਬਾਅਦ ਵੀ 'ਆਪ' ਵਿਧਾਇਕ ਤੋਂ ਇਕ ਪੈ
*ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਰਿਕਾਰਡ ਛੇਵੀਂ ਵਾਰ ਏਸ਼
ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ
ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ
*ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ
42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ
ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52887818

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us