ਵਾਰਦਾਤ ਵਿੱਚ ਵਰਤਿਆ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ, ਦੇਸੀ ਪਿਸਤੌਲ .315 ਬੋਰ, ਦੋ ਜਿੰਦਾ ਕਾਰਤੂਸ ਅਤੇ ਇੱਕ ਦਾਤਰ ਬਰਾਮਦ
ਲੁਧਿਆਣਾ, 19 ਨਵੰਬਰ 2026
ਕਮਿਸ਼ਨਰੇਟ ਲੁਧਿਆਣਾ ਪੁਲਿਸ ਵੱਲੋਂ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਜਮਾਲਪੁਰ ਵਿਖੇ ਦਰਜ ਮੁਕੱਦਮਾ ਨੰਬਰ 292 ਮਿਤੀ 17.11.2026, ਧਾਰਾ 109, 304, 126(2), 62, 3(5) ਬੀ.ਐੱਨ.ਐੱਸ. ਅਤੇ 25/54/59 ਅਸਲਾ ਐਕਟ ਤਹਿਤ ਲੁੱਟ ਦੀ ਕੋਸ਼ਿਸ਼ ਦੌਰਾਨ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੀ ਵਾਰਦਾਤ ਨੂੰ ਟਰੇਸ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮਿਤੀ 17.11.2026 ਨੂੰ ਕਰੀਬ 11:50 ਤੋਂ 12:00 ਵਜੇ ਦੁਪਹਿਰ ਰਾਮਗੜ੍ਹ ਸਥਿਤ ਇੱਕ ਪ੍ਰਾਈਵੇਟ ਕੰਪਨੀ ਵਿੱਚ ਅਕਾਊਂਟੈਂਟ ਵਜੋਂ ਕੰਮ ਕਰਦੇ ਪ੍ਰਮੋਦ ਸਿੰਘ ਆਪਣੀ ਐਕਟਿਵਾ ’ਤੇ ਦਫ਼ਤਰ ਜਾ ਰਹੇ ਸਨ। ਇਸ ਦੌਰਾਨ ਪੰਜ ਨੌਜਵਾਨਾਂ ਨੇ ਮੋਟਰਸਾਈਕਲਾਂ ’ਤੇ ਆ ਕੇ ਉਨ੍ਹਾਂ ਨੂੰ ਰਸਤੇ ਵਿੱਚ ਘੇਰ ਲਿਆ ਅਤੇ ਪੈਸਿਆਂ ਤੇ ਮੋਬਾਈਲ ਫੋਨ ਦੀ ਮੰਗ ਕੀਤੀ। ਵਿਰੋਧ ਕਰਨ ’ਤੇ ਇੱਕ ਮੁਲਜ਼ਮ ਨੇ ਪਿਸਤੌਲ ਨਾਲ ਫਾਇਰ ਕਰ ਦਿੱਤਾ, ਜੋ ਉਨ੍ਹਾਂ ਦੇ ਖੱਬੇ ਪੱਟ ਵਿੱਚ ਲੱਗਾ। ਇਸ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰਸੇਵਕ ਸਿੰਘ, ਪੀ.ਪੀ.ਐੱਸ., ਡਿਪਟੀ ਕਮਿਸ਼ਨਰ ਪੁਲਿਸ ਦਿਹਾਤੀ ਲੁਧਿਆਣਾ, ਸ੍ਰੀ ਜਸ਼ਨਦੀਪ ਸਿੰਘ ਗਿੱਲ, ਪੀ.ਪੀ.ਐੱਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜ਼ੋਨ-4 ਅਤੇ ਸ੍ਰੀ ਇੰਦਰਜੀਤ ਸਿੰਘ, ਪੀ.ਪੀ.ਐੱਸ., ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀਅਲ ਏਰੀਆ-ਏ ਦੀ ਅਗਵਾਈ ਹੇਠ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ।
ਇਨ੍ਹਾਂ ਟੀਮਾਂ ਵੱਲੋਂ ਵਿਗਿਆਨਕ ਢੰਗ ਨਾਲ ਜਾਂਚ ਅਤੇ ਖੁਫੀਆ ਸੂਚਨਾਵਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਵਾਰਦਾਤ ਵਿੱਚ ਸ਼ਾਮਲ ਦੋ ਮੁਲਜ਼ਮਾਂ ਸੂਰਜ ਸਿੰਘ ਉਰਫ਼ ਬਾਬੂ ਅਤੇ ਵਿਸ਼ਾਲ ਕੁਮਾਰ ਉਰਫ਼ ਆਂਡਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਮੁਲਜ਼ਮਾਂ ਪਾਸੋਂ ਵਾਰਦਾਤ ਵਿੱਚ ਵਰਤਿਆ ਗਿਆ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ ਦੋ ਜਿੰਦਾ ਕਾਰਤੂਸ ਅਤੇ ਇੱਕ ਲੋਹੇ ਦਾ ਦਾਤਰ ਬਰਾਮਦ ਕੀਤਾ ਗਿਆ ਹੈ।
ਗ੍ਰਿਫ਼ਤਾਰ ਮੁਲਜ਼ਮਾਂ ਦਾ ਵੇਰਵਾ:
ਸੂਰਜ ਸਿੰਘ ਉਰਫ਼ ਬਾਬੂ ਪੁੱਤਰ ਪੱਪੂ ਸਿੰਘ, ਵਾਸੀ ਗਲੀ ਨੰਬਰ 2, ਜਸਵੀਰ ਕਲੋਨੀ, ਨੇੜੇ ਮਾਤਾ ਗੁਜਰੀ ਸਕੂਲ, ਪਿੰਡ ਗੋਬਿੰਦਗੜ੍ਹ, ਲੁਧਿਆਣਾ। ਉਮਰ ਕਰੀਬ 18 ਸਾਲ।
ਵਿਸ਼ਾਲ ਕੁਮਾਰ ਉਰਫ਼ ਆਂਡਾ ਪੁੱਤਰ ਹਰਿੰਦਰ ਸਾਹ, ਵਾਸੀ ਪਿੰਡ ਬੇਹਰੋਲੀ, ਜ਼ਿਲ੍ਹਾ ਸਾਰਨ, ਬਿਹਾਰ, ਹਾਲ ਵਾਸੀ ਮਕਾਨ ਨੰਬਰ 306, ਗਲੀ ਨੰਬਰ 1, ਆਦਰਸ਼ ਕਲੋਨੀ, ਪਿੰਡ ਗੋਬਿੰਦਗੜ੍ਹ, ਲੁਧਿਆਣਾ। ਉਮਰ ਕਰੀਬ 18 ਸਾਲ।
ਬਰਾਮਦਗੀ:
ਇੱਕ ਬਿਨਾਂ ਨੰਬਰੀ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ।
ਇੱਕ ਦੇਸੀ ਪਿਸਤੌਲ .315 ਬੋਰ ਸਮੇਤ ਦੋ ਜਿੰਦਾ ਕਾਰਤੂਸ।
ਇੱਕ ਲੋਹੇ ਦਾ ਦਾਤਰ।
ਇਸ ਵਾਰਦਾਤ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ ਸੰਦੀਪ ਅਤੇ ਦਲੀਪ ਦੀ ਗ੍ਰਿਫ਼ਤਾਰੀ ਬਾਕੀ ਹੈ।