*ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 16 ਕਿੱਲੋ ਹੈਰੋਇਨ,3 ਪਿਸਤੌਲਾਂ ਸਮੇਤ 300 ਵਿਅਕਤੀ ਕਾਬੂ*

Nov19,2026 | Rahul Soni | Amritsar/chandigarh



*ਸੂਬੇ ਦੇ ਬਾਕੀ ਜ਼ਿਲਿਆਂ ਵਿੱਚ ਵੀ ਪੜਾਅਵਾਰ ਢੰਗ ਨਾਲ ਜਾਰੀ ਰਹੇਗਾ ਇਹ ਵਿਸ਼ੇਸ਼ ਤਲਾਸ਼ੀ ਅਭਿਆਨ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ*

*ਯੁੱਧ ਨਸ਼ਿਆਂ ਵਿਰੁੱਧ ਦੇ 628ਵੇਂ ਦਿਨ 146 ਨਸ਼ਾ ਤਸਕਰ 30.5 ਕਿੱਲੋ ਹੈਰੋਇਨ ਨਾਲ ਗ੍ਰਿਫਤਾਰ*

*‘ਗੈਂਗਸਟਰਾਂ ’ਤੇ ਵਾਰ’ ਦੇ 303ਵੇਂ ਦਿਨ 265 ਵਿਅਕਤੀ ਕਾਬੂ*

ਚੰਡੀਗੜ੍ਹ, 19 ਨਵੰਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਸੁਚੱਜੀ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਨਸ਼ਿਆਂ  ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਜ਼ਿਲਿਆਂ ਵਿੱਚ ਦੋ ਰੋਜ਼ਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਮੰਗਲਵਾਰ ਅਤੇ ਬੁੱਧਵਾਰ ਨੂੰ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੂੰ ਰੋਕਣਾ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣਾ ਸੀ। ਸਬੰਧਤ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਇਸ ਮੁਹਿੰਮ ਦੀ ਨਿਗਰਾਨੀ ਕਰਨ ਲਈ ਹਿਦਾਇਤ ਕੀਤੀ ਗਈ ਹੈ।

ਇਸ ਦੋ-ਰੋਜ਼ਾ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ 361 ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕਰਦਿਆਂ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।  ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 16.7 ਕਿਲੋ ਹੈਰੋਇਨ, 800 ਗ੍ਰਾਮ ਅਫੀਮ, 5450 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ।

ਸਪੈਸ਼ਲ ਡੀ.ਜੀ.ਪੀ.( ਕਾਨੂੰਨ ਤੇ ਵਿਵਸਥਾ) ਪ੍ਰਵੀਨ ਸਿਨਹਾ, ਜੋ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਪੂਰੇ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰ ਕੇ ਇਸ ਨੂੰ ਤਬਾਹ ਕਰਨਾ ਹੈ। ਇਸ ਵਿੱਚ ਅਪਰਾਧੀਆਂ, ਉਨ੍ਹਾਂ ਦੇ ਸਾਥੀਆਂ, ਸਪਲਾਇਰਾਂ, ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਵਾਲਿਆਂ, ਵਿੱਤੀ ਮਦਦ ਕਰਨ ਵਾਲਿਆਂ ਅਤੇ ਪਨਾਹ ਦੇਣ ਵਾਲਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਅਜਿਹੇ ਦੋਸ਼ੀਆਂ ਦੀਆਂ ਲੁਕਣਗਾਹਾਂ ਦਾ ਪਤਾ ਲਗਾਉਣਾ ਅਤੇ ਕਾਨੂੰਨ ਅਨੁਸਾਰ ਲੋੜੀਂਦੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨਾ ਸ਼ਾਮਲ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਵਿਸ਼ੇਸ਼ ਤਲਾਸ਼ੀ ਮੁਹਿੰਮਾਂ  ਜਾਰੀ ਰਹਿਣਗੀਆਂ ਅਤੇ ਸੂਬੇ ਦੇ ਬਾਕੀ ਜ਼ਿਲਿ੍ਹਆਂ ਵਿੱਚ ਵੀ ਇਹ ਪੜਾਅਵਾਰ ਢੰਗ ਨਾਲ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਹਰੇਕ ਜ਼ਿਲ੍ਹੇ ਨੂੰ ਵਾਧੂ ਫੋਰਸ ਮੁਹੱਈਆ ਕਰਵਾਈ ਜਾਵੇਗੀ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 628ਵੇਂ ਦਿਨ ਵੀ ਜਾਰੀ ਰੱਖਿਆ। ਅੱਜ 146 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 30.5 ਕਿਲੋ ਹੈਰੋਇਨ, 2 ਕਿਲੋ ਅਫੀਮ, 315 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 628 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93906 ਹੋ ਗਈ ਹੈ। ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਲਈ ਰਾਜ਼ੀ ਕੀਤਾ ਹੈ।

ਇਸ ਤੋਂ ਇਲਾਵਾ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ 303ਵੇਂ ਦਿਨ ਵੀ ਜਾਰੀ ਰਹੀ, ਜਿਸ ਤਹਿਤ ਪੁਲਿਸ ਟੀਮਾਂ ਨੇ 265 ਵਿਅਕਤੀਆਂ ਨੂੰ ਛੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 85,349 ਹੋ ਗਈ ਹੈ। ਇਸ ਤੋਂ ਇਲਾਵਾ 234 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ, ਜਦਕਿ 65 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ  ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

---------

Punjab-Police-Caso-Operation-Anti-Drug-Campaign-Yudh-Nashian-Virudh-Gangstran-Te-Vaar



TOP HEADLINES


ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ 'ਤੇ ਪੂ
ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਗਟ ਦਿਵਸ ਨੂੰ ਸਮਰਪਿਤ ਸਮਰ
*ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿ
ਮੋਹਾਲੀ ਪੁਲੀਸ ਨੇ ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਰਾਤ 8 ਵਜੇ ਤ
*ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ
26 ਨਵੰਬਰ ਨੂੰ ਮੋਗਾ ਵਿਖੇ 'ਆਪ' ਦੀ ਮਹਾਂ ਰੈਲੀ ਨਾਲ ਵੱਜੇਗਾ 20
*ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨ
*ਲੁਧਿਆਣਾ ਪੁਲਿਸ ਵੱਲੋਂ ਹਥਿਆਰਾਂ ਦੀ ਨੋਕ ’ਤੇ ਲੁੱਟ ਦੀ ਕੋਸ਼ਿਸ
‘ਖੇਡਾਂ ਵਤਨ ਪੰਜਾਬ ਦੀਆਂ-2026’: ਰਾਜ ਪੱਧਰੀ ਬਾਕਸਿੰਗ ਮੁਕਾਬਲਿ
ਮੋਹਾਲੀ ਪੁਲਿਸ ਵੱਲੋਂ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੀ ਗੁੱਥੀ
ਆਈ.ਆਈ.ਟੀ.ਐੱਫ. 2026 ਵਿਖੇ ਸਥਾਪਤ ਪੰਜਾਬ ਪੈਵਿਲੀਅਨ: ਵਿਰਾਸਤ ਅ
ਅਕਾਲੀ ਦਲ (ਬਾਦਲ) ਨੂੰ ਅਜਮੇਰ ਸਿੰਘ ਲੱਖੋਵਾਲ ਦੇ ਸਮਰਥਨ ਨੇ ਉਨ੍
*ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ
ਨਾਈਟ ਡੋਮੀਨੇਸ਼ਨ ਪਲਾਨ ਤਹਿਤ ਡੀਆਈਜੀ ਸੰਦੀਪ ਗੋਇਲ ਤੇ ਐੱਸਐੱਸਪੀ
*ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਨੇ "ਅਨਹਦ: ਏ ਡਿਵਾਈਨ ਕਨੈਕਸ
ਪਟਿਆਲਾ ਵਿੱਚ ਭਾਖੜਾ ਮੇਨ ਲਾਈਨ ਨਹਿਰ ’ਤੇ ਬਣਿਆ 60 ਮੀਟਰ ਲੰਬਾ
ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ ਦੇ ਸੁ
ਲੁਧਿਆਣਾ ਵਿੱਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਦੁੱਧ, ਪਨੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53107822

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us