*ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ*

Nov21,2026 | Jagrati Lahar Bureau | Chandigarh


— ਪਹਿਲੇ ਸ਼ੂਟਰ ਹੈਪੀ ਬਾਹਮਣ ਦੀ ਜ਼ੀਰਕਪੁਰ ਤੋਂ ਗ੍ਰਿਫ਼ਤਾਰੀ ਤੋਂ ਮਹਿਜ਼ ਇੱਕ ਦਿਨ ਬਾਅਦ ਮਿਲੀ ਸਫ਼ਲਤਾ: ਡੀ.ਜੀ.ਪੀ. ਗੌਰਵ ਯਾਦਵ
— ਏ.ਜੀ.ਟੀ.ਐਫ. ਦੀਆਂ ਟੀਮਾਂ ਨੇ ਤਕਨੀਕੀ ਤੇ ਮਨੁੱਖੀ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਭਿੰਦਾ ਨੂੰ ਅੰਮ੍ਰਿਤਸਰ ‘ਚ ਟਰੈਕ ਕੀਤਾ: ਸਪੈਸ਼ਲ ਡੀ.ਜੀ.ਪੀ. ਪ੍ਰਮੋਦ ਬਾਨ
ਚੰਡੀਗੜ੍ਹ, 21 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਇਕਬਾਲ ਸਿੰਘ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਦੂਜੇ ਸ਼ੂਟਰ, ਜਿਸ ਦੀ ਪਛਾਣ ਭੁਪਿੰਦਰ ਸਿੰਘ ਉਰਫ਼ ਭਿੰਦਾ ਵਜੋਂ ਹੋਈ ਹੈ, ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਸ਼ੂਟਰ ਦੀ ਗ੍ਰਿਫ਼ਤਾਰੀ ਨਾਲ ਇਸ ਕਤਲ ਕਾਂਡ ਵਿੱਚ ਸ਼ਾਮਲ ਮੋਟਰਸਾਈਕਲ ਸਵਾਰ ਦੋਵੇਂ ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਕਾਰਵਾਈ ਏ.ਜੀ.ਟੀ.ਐਫ. ਦੀਆਂ ਟੀਮਾਂ ਵੱਲੋਂ ਸ਼ੁੱਕਰਵਾਰ ਨੂੰ ਜ਼ੀਰਕਪੁਰ ਵਿੱਚ ਦੋ-ਤਰਫ਼ਾ ਸੰਖੇਪ ਗੋਲੀਬਾਰੀ ਤੋਂ ਬਾਅਦ ਪਹਿਲੇ ਸ਼ੂਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ ਉਸ ਦੀ ਮਹਿਲਾ ਸਾਥੀ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਮਹਿਜ਼ ਇੱਕ ਦਿਨ ਬਾਅਦ ਸਾਹਮਣੇ ਆਈ ਹੈ।
ਜ਼ਿਕਰਯੋਗ ਹੈ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਫ਼ਿਰੋਜ਼ਪੁਰ ‘ਚ ਤਾਇਨਾਤ ਏ.ਐਸ.ਆਈ. ਇਕਬਾਲ ਸਿੰਘ ਦੀ 11 ਅਕਤੂਬਰ, 2026 ਨੂੰ ਤਰਨ ਤਾਰਨ ਜ਼ਿਲ੍ਹੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਡੀ.ਜੀ.ਪੀ. ਨੇ ਕਿਹਾ ਕਿ ਦੋਵਾਂ ਸ਼ੂਟਰਾਂ ਦੀ ਗ੍ਰਿਫ਼ਤਾਰੀ ਨਾਲ ਏ.ਜੀ.ਟੀ.ਐਫ. ਨੇ ਇਸ ਜਾਂਚ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਤਲ ਪਿੱਛੇ ਲੁਕੀ ਸਾਜ਼ਿਸ਼ ਨੂੰ ਬੇਨਕਾਬ ਕਰਨ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲੀਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਨੇ ਦੱਸਿਆ ਕਿ ਜ਼ੀਰਕਪੁਰ ਦੀ ਕਾਰਵਾਈ ਤੋਂ ਤੁਰੰਤ ਬਾਅਦ ਡੀ.ਐਸ.ਪੀ. ਏ.ਜੀ.ਟੀ.ਐਫ. ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀਆਂ ਟੀਮਾਂ ਨੇ ਫ਼ਰਾਰ ਚੱਲ ਰਹੇ ਦੂਜੇ ਸ਼ੂਟਰ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਤਕਨੀਕੀ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਨੂੰ ਹੋਰ ਬਾਰੀਕੀ ਨਾਲ ਖੰਗਾਲਿਆ। 
ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਮੁਲਜ਼ਮ ਭੁਪਿੰਦਰ ਭਿੰਦਾ ਦੀ ਲੋਕੇਸ਼ਨ ਅੰਮ੍ਰਿਤਸਰ ਵਿੱਚ ਟਰੇਸ ਕੀਤੀ ਗਈ, ਜਿਸ ਤੋਂ ਬਾਅਦ ਉਸ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਵਿਸ਼ੇਸ਼ ਫ਼ੀਲਡ ਟੀਮਾਂ ਨੂੰ ਤੁਰੰਤ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲਗਾਤਾਰ ਸਖ਼ਤ ਯਤਨਾਂ ਸਦਕਾ ਏ.ਜੀ.ਟੀ.ਐਫ. ਦੀ ਟੀਮ ਨੇ ਮੁਲਜ਼ਮ ਨੂੰ ਅੰਮ੍ਰਿਤਸਰ ਤੋਂ ਸਫ਼ਲਤਾਪੂਰਵਕ ਕਾਬੂ ਕਰ ਲਿਆ।
ਇਸ ਸਬੰਧੀ ਥਾਣਾ ਸਰਹਾਲੀ, ਤਰਨ ਤਾਰਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ 103(1) ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਤੇ 27 ਤਹਿਤ ਐਫ.ਆਈ.ਆਰ. ਨੰਬਰ 186 ਮਿਤੀ 11.10.2026 ਦਰਜ ਹੈ।

-asimurdercase-bhupindersinghbhinda-punjabpolice-agtfpunjab-gauravyadav



TOP HEADLINES


*ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ - ਸਮੇਂ -ਸਮੇਂ 'ਤੇ ਉਸ ਦੇ ਆ
ਵਿਸ਼ੇਸ਼ ਲੋਕ ਅਦਾਲਤ ਵਿੱਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ
*ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼
*ਰਾਜਾ ਵੜਿੰਗ ਸਪੱਸ਼ਟ ਕਰਨ ਕਿ ਉਹ ਰਾਹੁਲ ਗਾਂਧੀ ਤੋਂ ਇਨਸਾਫ਼ ਮੰ
ਮੁਅੱਤਲ ਡੀ. ਆਈ .ਜੀ. ਭੁੱਲਰ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਅਧਿ
ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ
*ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਹਾਕੀ ਖੇਡਾਂ ਬਠਿੰਡਾ ਵਿੱਚ
26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆ
ਖੇਤਾਂ ਵਿੱਚ ਲੱਗੀ ਅੱਗ ਦੇ ਧੂੰਏਂ ਕਾਰਨ ਵਾਪਰੇ ਹਾਦਸੇ ’ਚ ਪਤੀ ਨ
ਐਮਐਸਐਮਈਜ਼ ਦੇ ਭੁਗਤਾਨ ਵਿੱਚ ਦੇਰੀ ਕਰਨ ਵਾਲੀਆਂ ਕੰਪਨੀਆਂ ਵਿਰੁੱ
ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਅਧੀਨ ਮਾਲਵਾ ਕਾਲਜ ਵਿਖੇ ਜ਼ਿ
*ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅ
26 ਨਵੰਬਰ ਨੂੰ ‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵੱਡੀ ਗਿ
ਆਪ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ
*ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤ
ਚਾਰ ਦਹਾਕਿਆਂ ਬਾਅਦ ਸਾਬਕਾ ਵਿਦਿਆਰਥਣ ਨੇ ਆਪਣੇ ਵਿੱਦਿਅਕ ਅਦਾਰੇ
*ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅ
*ਫੂਡ ਸਪਲਾਈ ਵਿਭਾਗ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53140684

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us