ਆਰ.ਪੀ.ਜੀ. ਹਮਲੇ ਸਬੰਧੀ ਮਾਮਲਾ: ਮੁੱਖ ਦੋਸ਼ੀ ਚੜਤ ਦੀ ਪੁੱਛ-ਗਿੱਛ ਦੇ ਅਧਾਰ ਤੇ ਇੱਕ ਏਕੇ-56 ਰਾਈਫਲ ਬਰਾਮਦਗੀ ਅਤੇ ਦੋ ਪਨਾਹਗ਼ਾਰਾਂ ਦੀ ਗਿ੍ਰਫਤਾਰੀ ਹੋਈ

Oct22,2022 | Gautam Jalandhari | Chandigarh

- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਅਜਮੇਰ ਤੋਂ ਗਿ੍ਰਫਤਾਰ ਕੀਤਾ ਦੋਸ਼ੀ ਮੁਹੰਮਦ ਤੌਸੀਫ ਚਿਸ਼ਤੀ ਕੈਨੇਡਾ ਸਥਿਤ ਲਖਬੀਰ ਲੰਡਾ ਦਾ ਹੈ ਨਜ਼ਦੀਕੀ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮੁੱਖ ਦੋਸ਼ੀ ਚੜਤ ਸਿੰਘ ਨੂੰ ਮੁੰਬਈ ਤੋਂ ਗਿ੍ਰਫਤਾਰ ਕਰਨ ਤੋਂ ਕੁਝ ਹੀ ਸਮੇਂ ਬਾਅਦ ਪੰਜਾਬ ਪੁਲਿਸ ਨੇ ਉਕਤ ਦੋਸ਼ੀ ਦੇ ਖੁਲਾਸਿਆਂ ਦੇ ਅਧਾਰ ਤੇ ਇੱਕ ਏਕੇ-56 ਅਸਾਲਟ ਰਾਈਫਲ ਦੀ ਬਰਾਮਦਗੀ ਅਤੇ ਉਸਦੇ ਦੋ ਸਹਿਯੋਗੀਆਂ ਨੂੰ ਗਿ੍ਰਫਤਾਰ ਕੀਤਾ ਹੈ, ਜੋ ਉਕਤ ਨੂੰ ਪਨਾਹ ਦਿੰਦੇ ਸਨ। ਜ਼ਿਕਰਯੋਗ ਹੈ ਕਿ 9 ਮਈ, 2022 ਨੂੰ ਮੋਹਾਲੀ ਵਿੱਚ ਇੰਟੈਲੀਜੈਂਸ ਹੈੱਡਕੁਆਰਟਰ ਤੇ ਲਗਭਗ 19:45 ਵਜੇ ਇੱਕ ਆਰਪੀਜੀ ਹਮਲਾ ਕੀਤਾ ਗਿਆ ਸੀ। ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਈਅਦ ਮੁਹੰਮਦ ਤੌਸੀਫ ਚਿਸ਼ਤੀ ਉਰਫ ਚਿੰਕੀ ਵਾਸੀ ਅਜਮੇਰ, ਰਾਜਸਥਾਨ ਅਤੇ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ। ਇਹ ਕਾਰਵਾਈ , ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਪੁਲਿਸ ਦੁਆਰਾ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਅਮਲ ਵਿੱਚ ਲਿਆਂਦੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮ ਚੜਤ ਸਿੰਘ ਦੇ ਖੁਲਾਸੇ ਤੇ ਪੁਲਿਸ ਟੀਮਾਂ ਨੇ ਇੱਕ ਏਕੇ-56 ਸਮੇਤ 100 ਕਾਰਤੂਸ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਉਨਾਂ ਦੱਸਿਆ ਕਿ ਚੜਤ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਹੀ ਉਕਤ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਿਸ ਟੀਮਾਂ ਨੇ ਰਾਜਸਥਾਨ ਦੇ ਅਜਮੇਰ ਤੋਂ ਸਈਦ ਮੁਹੰਮਦ ਤੌਸੀਫ ਚਿਸ਼ਤੀ ਉਰਫ ਚਿੰਕੀ ਨੂੰ ਗਿ੍ਰਫਤਾਰ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜਮ ਚਿੰਕੀ ਪਿਛਲੇ 5-7 ਸਾਲਾਂ ਤੋਂ ਲਖਬੀਰ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਲੰਡਾ ਦੇ ਨਿਰਦੇਸ਼ਾਂ ਤੇ ਚਿੰਕੀ ਨੇ ਅਜਮੇਰ ਵਿੱਚ ਅਲ-ਖਾਦਿਮ ਨਾਮ ਦੇ ਇੱਕ ਗੈਸਟ ਹਾਊਸ ਵਿੱਚ ਚੜਤ ਲਈ ਠਹਿਰਨ ਦਾ ਪ੍ਰਬੰਧ ਕੀਤਾ ਸੀ। ਚੜਤ ਨੇ ਕਬੂਲਿਆ ਹੈ ਕਿ ਲੰਡਾ ਨੇ ਚਿੰਕੀ ਨੂੰ ਕਰੀਬ 3 ਤੋਂ 4 ਲੱਖ ਰੁਪਏ ਭੇਜੇ ਹਨ। ਉਨਾਂ ਦੱਸਿਆ ਕਿ ਚੜਤ ਦੇ ਇੱਕ ਹੋਰ ਸਾਥੀ ਜਿਸਦੀ ਦੀ ਪਛਾਣ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ ਅਤੇ ਜਿਸ ਨੇ ਚੜਤ ਸਿੰਘ ਨੂੰ ਅਮਰੀਕਾ ਸਥਿਤ ਜਗਰੂਪ ਸਿੰਘ ਉਰਫ ਰੂਪ ਦੇ ਨਿਰਦੇਸ਼ਾਂ ਤੇ ਛੁਪਣਗਾਹ ਮੁਹੱਈਆ ਕਰਵਾਈ ਸੀ, ਨੂੰ ਵੀ ਰੋਪੜ ਤੋਂ ਗਿ੍ਰਫਤਾਰ ਕਰ ਲਿਆ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਦਾ ਰਹਿਣ ਵਾਲਾ ਜਗਰੂਪ ਰੂਪ ਲਖਬੀਰ ਲੰਡਾ ਦਾ ਕਰੀਬੀ ਮੰਨਿਆ ਜਾਂਦਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ। ਜ਼ਿਕਰਯੋਗ ਹੈ ਕਿ ਮੁਲਜਮ ਚੜਤ ਜੋ ਇੱਕ ਆਦਤਨ ਅਪਰਾਧੀ ਹੈ ਅਤੇ ਪੰਜਾਬ ਵਿੱਚ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਕਈ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਰਾਹੀਂ ਪਾਕਿਸਤਾਨ ਆਈਐੱਸਆਈ ਦੇ ਸਰਗਰਮ ਸਹਿਯੋਗ ਨਾਲ ਸਰਹੱਦ ਪਾਰੋਂ ਇੱਕ ਆਰਪੀਜੀ, ਇੱਕ ਏਕੇ-47 ਅਤੇ ਹੋਰ ਹਥਿਆਰ ਵੀ ਮੰਗਵਾਏ ਸਨ। ਮੁਲਜਮ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜਾ ਕੱਟ ਰਿਹਾ ਸੀ ਅਤੇ ਆਰ.ਪੀ.ਜੀ. ਹਮਲੇ ਦੇ ਸਮੇਂ ਉਹ ਪੈਰੋਲ ਤੇ ਬਾਹਰ ਆਇਆ ਹੋਇਆ ਸੀ। ਆਪਣੀ ਪੈਰੋਲ ਦੀ ਮਿਆਦ ਦੇ ਦੌਰਾਨ, ਚੜਤ ਨੇ ਆਰਪੀਜੀ ਹਮਲੇ ਨੂੰ ਅੰਜਾਮ ਦੇਣ ਲਈ ਤਰਨਤਾਰਨ ਖੇਤਰ ਤੋਂ ਨਿਸਾਨ ਕੁੱਲਾ ਅਤੇ ਹੋਰਾਂ ਸਮੇਤ ਆਪਣੇ ਸਾਥੀਆਂ ਨੂੰ ਦੁਬਾਰਾ ਇਕੱਠਾ ਕੀਤਾ, ਜਿਸਦਾ ਉਦੇਸ਼ ਰਾਜ ਵਿੱਚ ਫਿਰਕੂ ਸਦਭਾਵਨਾ ਅਤੇ ਸਾਂਤੀ ਨੂੰ ਢਾਹ ਲਾਉਣਾ ਸੀ।

Punjab-Police-Rpg-Attack-Case-More-Recovery-Arrest



TOP HEADLINES


ਸ਼ਰਾਬ ਦੇ ਠੇਕੇ 'ਤੇ ਬੈਠੇ ਅੰਮ੍ਰਿਤਧਾਰੀ ਵਿਅਕਤੀ ਜਿਸ ਨੇ ਸ਼ਰਾਬ
11 ਲੋਕਾਂ ਨੂੰ ਕੁੱਤਿਆਂ ਨੇ ਕੱਟਿਆ, 2 ਦੀ ਹਾਲਤ ਨਾਜ਼ੁਕ
ਅਦਾਲਤਾਂ ਵਿੱਚ 5 ਕਰੋੜ ਤੋਂ ਵੱਧ ਕੇਸ ਪੈਂਡਿੰਗ: ਸੰਸਦ ਮੈਂਬਰ ਅਰ
ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42576470

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us