ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ, ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਖਿਲਾਫ ਰਿਸ਼ਵਤ ਲੈਣ ਦਾ ਕੇਸ ਦਰਜ

Nov2,2022 | Jagrati Lahar Bureau | Chandigarh/sangrur

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਇੱਕ ਮਾਲ ਪਟਵਾਰੀ ਨੂੰ 3,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਅਤੇ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਵਿਰੁੱਧ 30,000 ਰੁਪਏ ਰਿਸ਼ਵਤ ਲੈਣ ਸਬੰਧੀ ਮੁਕੱਦਮਾ ਦਰਜ ਕੀਤਾ ਹੈ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਭਗਵਾਨ ਦਾਸ ਨੂੰ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਵਾਸੀ ਪਿੰਡ ਬੱਲਰਾਂ, ਜ਼ਿਲਾ ਸੰਗਰੂਰ ਵੱਲੋਂ ਮੁੱਖ ਮੰਤਰੀ ਪੰਜਾਬ ਆਨਲਾਈਨ ਸ਼ਿਕਾਇਤ ਨੰਬਰ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।  ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 3,500 ਰੁਪਏ ਦੀ ਰਿਸ਼ਵਤ ਲੈ ਲਈ।

                ਉਨਾਂ ਦੱਸਿਆ ਕਿ ਉਕਤ ਸ਼ਿਕਾਇਤ ਸਬੰਧੀ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਇਹ ਗੱਲ ਸਾਬਤ ਹੋਇਆ ਕਿ ਦੋਸ਼ੀ ਮਾਲ ਅਧਿਕਾਰੀ ਨੇ ਰਿਸ਼ਵਤ ਦੀ ਇਹ ਰਕਮ ਪ੍ਰਾਪਤ ਕੀਤੀ ਹੈ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿੱਚ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

                ਰਿਸ਼ਵਤਖੋਰੀ ਦੇ ਇੱਕ ਹੋਰ ਮਾਮਲੇ ਵਿੱਚ ਥਾਣਾ ਸਦਰ, ਫਿਰੋਜ਼ਪੁਰ ਵਿਖੇ ਤਾਇਨਾਤ ਏ.ਐਸ.ਆਈ ਗੁਰਮੀਤ ਸਿੰਘ ਵਿਰੁੱਧ 30,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮੋਗਾ ਜ਼ਿਲੇ ਦੇ ਪਿੰਡ ਕੋਰੇ ਵਾਲਾ ਕਲਾਂ ਨਿਵਾਸੀ ਸ਼ਿਕਾਇਤਕਰਤਾ ਜਗਸੀਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਪਰੋਕਤ ਪੁਲੀਸ ਅਧਿਕਾਰੀ ਨੇ ਉਸ ਵਿਰੁੱਧ ਪੁਲੀਸ ਕੇਸ ਦਰਜ ਨਾ ਬਦਲੇ 30,000 ਰੁਪਏ ਬਤੌਰ ਰਿਸ਼ਵਤ ਲੈ ਲਏ ਹਨ ਕਿਉਂਕਿ ਉਸ ਦੇ ਬਰਖਿਲਾਫ ਇੱਕ ਔਰਤ ਵੱਲੋਂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

                ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਹ  ਵੀ ਇਲਜ਼ਾਮ ਲਾਇਆ ਕਿ ਏ.ਐਸ.ਆਈ. ਜਗਸੀਰ ਸਿੰਘ ਨੇ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਹੁੰਦਿਆਂ ਇਸ ਮਾਮਲੇ ਵਿੱਚ ਆਪਸੀ ਰਾਜੀਨਾਮੇ ਨੂੰ ਅੰਜ਼ਾਮ ਦੇਣ ਲਈ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਬਾਰੇ ਉਸ ਨੇ ਏ.ਐਸ.ਆਈ. ਵੱਲੋਂ ਰਿਸ਼ਵਤ ਮੰਗਣ ਸਬੰਧੀ ਕੀਤੀ ਗੱਲਬਾਤ ਸਬੂਤ ਵਜੋਂ ਰਿਕਾਰਡ ਕੀਤੀ ਹੈ।

                ਉਕਤ ਸ਼ਿਕਾਇਤ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Crime-News-Punjabi-Punjab-Vigilance-Bureau-vb-



TOP HEADLINES


Bsf ਫਿਰ ਡਰੋਨ ਨੂੰ ਡੇਗਣ 'ਚ ਕਾਮਯਾਬ - ਤਲਾਸ਼ੀ ਦੌਰਾਨ ਖੇਤਾਂ '
ਆਈਐਸਆਈ ਮਾਰਕਾ ਸਮਾਨ ਦੀ ਖਰੀਦਦਾਰੀ ਪ੍ਰਤੀ ਜਾਗਰੂਕ ਹੋਣ ਉਪਭੋਗਤਾ
ਐਸ.ਏ.ਐਸ ਨਗਰ ਦੇ ਬਿਲਡਰਾਂ ਵੱਲੋਂ ਹਰਭਜਨ ਸਿੰਘ ਈ.ਟੀ.ਓ. ਨਾਲ ਮੁ
ਟਿਊਸ਼ਨ ਜਾ ਰਹੇ ਵਿਦਿਆਰਥੀ ’ਤੇ ਲੁਟੇਰਿਆਂ ਨੇ ਕੀਤਾ ਤੇਜ਼ਧਾਰ ਹਥਿਆ
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇੱ
ਸਰਕਾਰ ਵੱਲੋਂ ਅਣ-ਅਧਿਕਾਰਤ ਪਲਾਟਾਂ ਅਤੇ ਕਲੋਨੀਆਂ ਨੂੰ ਰੈਗੂਲਰਾਇ
ਇੰਨੋਕਿਡਜ਼ ਦੇ ਨੰਨ੍ਹੇ-ਮੁੰਨ੍ਹਿਆਂ ਨੇ ਵਿਵੇਸ਼ੀਅਸ ਵਾਈਬ੍ਰੈਂਸ ਵ
ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਅ
   ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ  ਵਰ
ਰਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਬੇਰੁਜ਼ਗਾਰੀ ਨੂੰ ਦੂਰ ਕਰਕੇ ਉਦਯ
ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸੰਬੰਧੀ ਵਿਧ
ਅਦਾਕਾਰਾ ਨੀਰੂ ਬਾਜਵਾ ਨੇ ਮੁਖਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾ
ਲੁਧਿਆਣਾ ਪੁਲਿਸ ਵੱਲੋਂ ਪੁਨੀਤ ਬੈਂਸ ਗੈਂਗ ਦੇ ਦੋ ਮੈਂਬਰ ਹਥਿਆਰਾ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਆਣ ਬਾਣ ਅਤੇ ਸ਼
ਪੰਜਾਬ ਦੇ ਆਈਪੀਐਸ ਅਧਿਕਾਰੀ ਖ਼ਿਲਾਫ਼ ਸੀਬੀਆਈ ਜਾਂਚ ਸ਼ੁਰੂ
ਪੰਜਾਬੀ ਸਿੰਗਰ ਸ਼੍ਰੀ ਬਰਾੜ ਨੂੰ ਜਾਨ ਦਾ ਖਤਰਾ, ਫੇਸਬੁੱਕ 'ਤੇ ਲਾ
ਸਿਵਲ ​ਸਕੱਤਰੇਤ ਦੀ ਛੇਵੀਂ ਮੰਜਿਲ ਤੋਂ ਹੇਠਾਂ ਡਿੱਗਿਆ ਸਰਕਾਰੀ ਮ
ਕੇਂਦਰੀ ਬਜ਼ਟ: ਸ਼ਬਦਾਂ ਦੀ ਜਾਦੂਗਰੀ!
ਪੰਜਾਬ ਰੋਡਵੇਜ ਪਨਬੱਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 36744170

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us