ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਲੁਧਿਆਣਾ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ, ਹਿੰਦੂ ਲੀਡਰ ਹੋਏ ਅੰਮ੍ਰਿਤਸਰ ਰਵਾਨਾ, ਕਿਹਾ ਨਹੀਂ ਦਿੱਤੀ ਪੰਜਾਬ ਬੰਦ ਦੀ ਕਾਲ।
Nov5,2022
| Surinder Arora/anil Passi | Ludhiana
VIDEO
ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਮਾਹੌਲ ਨਾ ਖਰਾਬ ਨਾ ਹੋਵੇ ਇਸ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਨੇ ਬੀਤੇ ਦਿਨੀ ਸ਼ਿਵ ਸੈਨਾ ਲੀਡਰ ਸੁਧੀਰ ਦੇ ਕਤਲ ਤੋਂ ਬਾਅਦ ਕੁਝ ਸ਼ਿਵ ਸੈਨਾ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਲੁਧਿਆਣਾ ਦੇ ਵਿਚ ਆਮ ਦਿਨਾਂ ਬਾਅਦ ਵੀ ਦੁਕਾਨਾਂ ਵੀ ਖੁੱਲ੍ਹੀਆਂ ਅਤੇ ਲੋਕ ਆਵਾਜਾਈ ਕਰਦੇ ਵਿਖਾਈ ਦਿੱਤੇ, ਇਸ ਦੌਰਾਨ ਕਈ ਸ਼ਿਵ ਸੈਨਾ ਦੇ ਲੀਡਰ ਲੁਧਿਆਣਾ ਤੋਂ ਅੰਮ੍ਰਿਤਸਰ ਰਵਾਨਾ ਹੋਏ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਬੰਦ ਦੀ ਕਾਲ ਨਹੀਂ ਦਿੱਤੀ ਗਈ ਸੀ ਸਗੋ ਅੱਜ ਸਿਰਫ ਅੰਮ੍ਰਿਤਸਰ ਬੰਦ ਦੀ ਕਾਲ ਦਿੱਤੀ ਗਈ ਸੀ ਇਸ ਕਰਕੇ ਉਹ ਸਾਰੇ ਹੀ ਅੰਮ੍ਰਿਤਸਰ ਜਾ ਰਹੇ ਨੇ।
ਇਸ ਦੌਰਾਨ ਹਿੰਦੂ ਜਥੇਬੰਦੀ ਦੇ ਲੀਡਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪਹਿਲਾਂ ਹੀ ਪ੍ਰਸ਼ਾਸਨ ਅਤੇ ਸਰਕਾਰ ਨੂੰ ਇਸ ਸਬੰਧੀ ਆਗਾਹ ਕੀਤਾ ਸੀ ਪਰ ਉਹ ਫਿਰ ਵੀ ਨਹੀਂ ਸੰਭਾਲੇ ਅਤੇ ਨਾ ਹੀ ਕਿਸੇ ਤਰਾਂ ਦੀ ਕੋਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਉਨ੍ਹਾਂ ਨੇ ਕਿਹਾ ਕਿ ਅਮ੍ਰਿਤਪਾਲ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾ ਹੈ ਉਸ ਤੇ ਸਰਕਾਰ ਨੂੰ ਕਾਬੂ ਪਾਉਣਾ ਚਾਹੀਦਾ ਹੈ। ਸ਼ਿਵ ਸੈਨਾ ਆਗੂਆਂ ਨੇ ਵੀ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਖ਼ਰਾਬ ਨਹੀਂ ਹੋਣ ਦੇਵਾਂਗੇ ਉਨ੍ਹਾਂ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਅਸੀ ਅੰਮ੍ਰਿਤਸਰ ਜਾ ਰਹੇ ਹਾਂ ਸ਼ਿਵ ਸੈਨਾ ਦੇ ਆਗੂਆਂ ਨੇ ਕਿਹਾ ਕਿ ਇਸ ਵਿੱਚ ਪੰਜਾਬ ਦੀ ਸਰਕਾਰ ਜ਼ਿੰਮੇਵਾਰ ਹੈ ਇਸ ਕਰਕੇ ਪੰਜਾਬ ਦੀ ਸਰਕਾਰ ਨੂੰ ਭੰਗ ਕਰ ਦੇਣਾ ਚਾਹੀਦਾ ਹੈ।
ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਨੇ ਅਸੀਂ ਵਾਧੂ ਫੋਰਸ ਤੈਨਾਤ ਕੀਤੀ ਹੈ ਨਾਲ ਹੀ ਲੋਕਾਂ ਨੂੰ ਵੀ ਉਨ੍ਹਾ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਡੀ ਜਥੇਬੰਦੀਆਂ ਦੇ ਲੀਡਰਾਂ ਨਾਲ ਵੀ ਗੱਲਬਾਤ ਚੱਲ ਰਹੀ ਹੈ।
After-shiv-sena-leader-shot-dead-security-tight-in-ludhiana-bandh-call-ludhiana-police