ਵਿਜੀਲੈਂਸ ਨੇ 10,000 ਰੁਪਏ ਰਿਸ਼ਵਤ ਲੈਂਦੇ ਪੁਲਿਸ ਮੁਲਾਜ਼ਮ ਅਤੇ ਇੱਕ ਨਿੱਜੀ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Nov17,2022 | Jagrati Lahar Bureau | Chandigarh

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਵਿੱਢੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਸੀਨੀਅਰ ਪੁਲਿਸ ਕਾਂਸਟੇਬਲ ਅਤੇ ਇੱਕ ਵਿਅਕਤੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਸਿਪਾਹੀ ਗੁਰਦੀਪ ਸਿੰਘ (ਨੰਬਰ 1665/ਅੰਮ੍ਰਿਤਸਰ), ਜੋ ਕਿ ਏ.ਸੀ.ਪੀ. ਪੂਰਬੀ ਅੰਮ੍ਰਿਤਸਰ ਦੇ ਦਫਤਰ ਵਿੱਚ ਨਾਇਬ ਰੀਡਰ ਵਜੋਂ ਤਾਇਨਾਤ ਹੈ, ਅਤੇ ਪ੍ਰਾਈਵੇਟ ਵਿਅਕਤੀ ਮਯੂਰ, ਵਾਸੀ ਕਰੀਮਪੁਰਾ, ਅੰਮ੍ਰਿਤਸਰ ਨੂੰ ਸੁੱਚਾ ਸਿੰਘ ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਹੈ ਕਿ ਸਥਾਨਕ ਪੁਲਿਸ ਨੇ ਉਸਦੇ ਲੜਕੇ ਦੇ ਖਿਲਾਫ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਉਕਤ ਪੁਲਿਸ ਕਰਮਚਾਰੀ ਅਤੇ ਪ੍ਰਾਈਵੇਟ ਵਿਅਕਤੀ ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨਾਲ ਪੁਲਿਸ ਕੇਸ ਵਿੱਚ ਸਮਝੌਤਾ ਕਰਵਾਉਣ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਹਨ, ਪਰ ਸੌਦਾ 10,000 ਰੁਪਏ ਵਿੱਚ ਹੋਇਆ ਹੈ। ਪ੍ਰਾਪਤ ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜਮ ਅਤੇ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vigilance-Arrests-Police-Officials-A-Private-Person-For-Taking-Bribe-Rs-10-000



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42576217

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us