ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ, 274 ਅਸਲਾ ਲਾਇਸੈਂਸ ਮੁਅੱਤਲ, ਕਾਰਨ ਦੱਸੋ ਨੋਟਿਸ ਵੀ ਜਾਰੀ -30,000 ਅਸਲਾ ਲਾਇਸੈਂਸਾਂ ਦੀ ਸੂਚੀ ਪੜਤਾਲ ਲਈ ਪੁਲਿਸ ਨੂੰ ਭੇਜੀ

Nov19,2022 | Gautam Jalandhari | Patiala

-ਸੀ.ਆਰ.ਪੀ.ਸੀ. ਦੀ ਧਾਰਾ 107/110 ਤਹਿਤ ਬਾਊਂਡ ਲੋਕਾਂ ਦੇ ਅਸਲਾ ਲਾਇਸੈਂਸਾਂ ਨੂੰ ਮੁਅੱਤਲ ਕਰਨ ਦੀ ਪ੍ਰਕਿਰਿਆ ਸ਼ੁਰੂ -ਜ਼ਿਲ੍ਹਾ ਮਜਿਸਟਰੇਟ ਦਫ਼ਤਰ ਨੇ 30,000 ਅਸਲਾ ਲਾਇਸੈਂਸਾਂ ਦੀ ਸੂਚੀ ਪੜਤਾਲ ਲਈ ਪੁਲਿਸ ਨੂੰ ਭੇਜੀ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ, 3 ਮਹੀਨਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਮਜਿਸਟਰੇਟ ਦਫ਼ਤਰ ਨੇ ਕਾਰਵਾਈ ਕਰਕੇ 274 ਅਸਲਾ ਲਾਇਸੰਸ ਮੁਅੱਤਲ ਕੀਤੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 274 ਅਸਲਾ ਲਾਇਸੈਂਸਾਂ ਨੂੰ ਨੋਟਿਸ ਦੇ ਕੇ ਮੁਅੱਤਲ ਕਰ ਦਿੱਤਾ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਹਨਾਂ ਨੂੰ ਵਾਰ ਵਾਰ ਮੌਕਾ ਦੇਣ ਦੇ ਬਾਵਜੂਦ ਇਹਨਾਂ ਨੇ ਆਪਣੇ ਕੋਲ ਰੱਖੇ ਵਾਧੂ ਹਥਿਆਰਾਂ ਨੂੰ ਜਮ੍ਹਾਂ ਨਹੀਂ ਸੀ ਕਰਵਾਇਆ, ਇਹਨਾਂ ਨੂੰ ਵੀ ਤੁਰੰਤ ਪ੍ਰਭਾਵ ਨਾਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅਸਲਾ ਐਕਟ ਦੀ ਧਾਰਾ 9 ਦੇ ਤਹਿਤ ਸੀ.ਆਰ.ਪੀ.ਸੀ. ਦੀ ਧਾਰਾ 107/110 ਤਹਿਤ ਬਾਊਂਡ ਕੀਤੇ ਗਏ ਸਾਰੇ ਹਥਿਆਰਾਂ ਦੇ ਲਾਇਸੰਸ ਵੀ ਮੁਅੱਤਲ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਨੇ ਕਿਸੇ ਵੀ ਅਪਰਾਧਿਕ ਪਿਛੋਕੜ ਜਾਂ ਮਾੜੇ ਵਿਵਹਾਰ ਵਾਲੇ ਅਸਲਾ ਲਾਇਸੰਸ ਧਾਰਕਾਂ ਦੀ ਪੜਤਾਲ ਲਈ ਪੁਲਿਸ ਵਿਭਾਗ ਨਾਲ ਲਗਭਗ 30,000 ਅਸਲਾ ਲਾਇਸੈਂਸਾਂ ਦੀ ਸੂਚੀ ਵੀ ਸਾਂਝੀ ਕੀਤੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਨੂੰ ਜਾਰੀ ਅਸਲਾ ਲਾਇਸੈਂਸ ਦੀ ਇਹਨਾਂ ਨੂੰ ਲੋੜ ਵੀ ਹੈ ਜਾਂ ਨਹੀਂ।

Arms-Licence-Review-Patiala-Bhagwant-Mann-Government-



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42574810

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us