ਲੁਧਿਆਣਾ Stf ਨੂੰ ਮਿਲੀ ਵੱਡੀ ਕਾਮਯਾਬੀ, 410 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਣੇ ਇੱਕ ਦੋਸ਼ੀ ਕਾਬੂ
Nov19,2022
| Surinder Arora | Ludhiana
ਲੁਧਿਆਣਾ ਐਸ.ਟੀ.ਐਫ ਰੇਂਜ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਬੀ.ਆਰ.ਐਸ.ਨਗਰ ਲੋਧੀ ਕਲੱਬ ਟੀ-ਪੁਆਇੰਟ 'ਤੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕਿਆ, ਜਿਸ ਦੀ ਤਲਾਸ਼ੀ ਦੌਰਾਨ 410 ਗ੍ਰਾਮ ਹੈਰੋਇਨ ਬਰਾਮਦ ਹੋਈ, ਇਸ ਸਬੰਧੀ ਐਸ.ਟੀ.ਐਫ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਇਹ ਨਸ਼ੇ ਦੀ ਤਸਕਰੀ ਕਰਦਾ ਹੈ।ਜਿਸ ਨੂੰ ਸੂਚਨਾ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਟੀਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਬੀਆਰਐਸ ਨਗਰ ਸਥਿਤ ਲੋਧੀ ਕਲੱਬ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਤਹਿਤ ਮੋਟਰਸਾਈਕਲ ਸਵਾਰ ਨਰਿੰਦਰ ਕੋਹਲੀ ਨਾਮਕ ਨੌਜਵਾਨ ਨੂੰ ਰੋਕਿਆ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 410 ਗ੍ਰਾਮ ਹੈਰੋਇਨ ਬਰਾਮਦ ਹੋਈ।ਦੱਸਿਆ ਕਿ ਦੋਸ਼ੀ ਨੌਜਵਾਨ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।ਜੇਕਰ ਸੂਤਰਾਂ ਦੀ ਮੰਨੀਏ ਤਾਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜਾਰ ਵਿੱਚ ਕੀਮਤ ਢਾਈ ਕਰੋੜ ਰੁਪਏ ਦੇ ਨੇੜੇ ਤੇੜੇ ਦੱਸੀ ਜਾਂਦੀ ਹੈ।
Ludhiana-Stf-Succeeded-Arrested-An-Accused-With-410-Grams-Of-Heroin-And-Motorcycle