ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰੀਆਂ ਖਿਲਾਫ ਸਖਤੀ, ਬੰਗਾ ਨਗਰ ਕੌਂਸਲ ਦਾ ਸੇਵਾਮੁਕਤ ਸਹਾਇਕ ਇੰਜੀਨੀਅਰ ਗ੍ਰਿਫਤਾਰ

Nov21,2022 | Jagrati Lahar Bureau | Sbs Nagar/chandigarh

ਸਟੇਡੀਅਮ ਉਸਾਰੀ ਚ ਠੇਕੇਦਾਰ ਨਾਲ ਮਿਲੀਭੁਗਤ ਕਰਕੇ ਲਾਇਆ ਸਰਕਾਰੀ ਖਜਾਨੇ ਨੂੰ ਚੂਨਾ ::: ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬੰਗਾ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮਿੰਨੀ ਸਟੇਡੀਅਮ ਦੀ ਉਸਾਰੀ ਵਿਚ ਠੇਕੇਦਾਰ ਨਾਲ ਮਿਲੀਭੁਗਤ ਕਰਕੇ ਨੁਕਸਦਾਰ ਨਿਰਮਾਣ ਕਰਾਉਣ, ਅਹੁਦੇ ਦੀ ਦੁਰਵਰਤੋਂ ਕਰਨ ਅਤੇ ਸਰਕਾਰੀ ਖਜਾਨੇ ਨੂੰ ਚੂਨਾ ਲਾਉਣ ਦੇ ਦੋਸ਼ ਹੇਠ ਸੇਵਾ ਮੁਕਤ ਸਹਾਇਕ ਮਿਊਂਸਪਲ ਇੰਜੀਨੀਅਰ ਰਣਬੀਰ ਸਿੰਘ ਨੂੰ ਗ੍ਰਿਫਤਾਰ ਕਰਕੇ ਅਦਾਲਤ ਤੋਂ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਇਸ ਮੁਕੱਦਮੇ ਵਿਚ ਲੋੜੀਂਦੇ ਠੇਕੇਦਾਰ ਰਖਵਿੰਦਰ ਕੁਮਾਰ ਅਤੇ ਵਿਜੇ ਕੁਮਾਰ (ਸੇਵਾਮੁਕਤ) ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਤੇ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਨੀਸ਼ ਭਾਰਦਵਾਜ ਵਾਸੀ ਸ਼ੀਤਲਾ ਮੰਦਿਰ ਕਲੋਨੀ, ਬੰਗਾ ਵੱਲੋਂ ਦਰਜ ਸ਼ਿਕਾਇਤ ਦੀ ਪੜਤਾਲ ਦੌਰਾਨ ਟੈਕਨੀਕਲ ਟੀਮ ਵੱਲੋਂ ਮਿੰਨੀ ਸਟੇਡੀਅਮ ਬੰਗਾ ਦੀ ਚੈਕਿੰਗ ਕੀਤੀ ਗਈ ਅਤੇ ਸੈਂਪਲ ਲੈ ਕੇ ਸਿੰਚਾਈ ਅਤੇ ਖੋਜ ਸੰਸਥਾ ਇੰਸਟੀਚਿਊਟ ਅੰਮ੍ਰਿਤਸਰ ਤੋਂ ਨਿਰੀਖਣ ਵੀ ਕਰਵਾਇਆ ਗਿਆ। ਇਸ ਲੈਬਾਰਟਰੀ ਤੋਂ ਪ੍ਰਾਪਤ ਰਿਪੋਰਟ ਵਿੱਚ ਮਿੰਨੀ ਸਟੇਡੀਅਮ ਦੀ ਉਸਾਰੀ ਲਈ ਵਰਤੇ ਗਏ ਮੈਟੀਰੀਅਲ ਦੀ ਮਾਤਰਾ ਲੋੜੀਂਦੇ ਮੈਟੀਰੀਅਲ ਨਾਲੋਂ ਘੱਟ ਪਾਈ ਗਈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਸਟੇਡੀਅਮ ਦਾ ਟੈਂਡਰ ਮੰਨਜੂਰ ਕਰਨ ਮੌਕੇ ਨਗਰ ਕੌਂਸਲ ਬੰਗਾ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਨੂੰ ਵੀ ਅੱਖੋਂ-ਪਰੋਖੇ ਕਰਦਿਆਂ ਠੇਕੇਦਾਰ ਰਖਵਿੰਦਰ ਕੁਮਾਰ ਨਾਲ ਮਿਲੀ-ਭੁਗਤ ਕਰਕੇ ਸਟੇਡੀਅਮ ਦੀ ਉਸਾਰੀ ਦਾ ਕੰਮ 87.45 ਲੱਖ ਰੁਪਏ ਵਿੱਚ ਦਿੱਤਾ ਗਿਆ। ਇਸ ਤੋਂ ਇਲਾਵਾ ਕਈ ਮਹੱਤਵਪੂਰਨ ਤਕਨੀਕੀ ਪਹਿਲੂਆਂ ਨੂੰ ਅੱਖੋਂ ਓਹਲੇ ਕਰਕੇ ਮਿੰਨੀ ਸਟੇਡੀਅਮ ਦੀ ਉਸਾਰੀ ਲਈ ਛੱਪੜ ਵਾਲੀ ਜਮੀਨ ਦੀ ਸਮਰੱਥਾ ਚੈਕ ਕੀਤੇ ਬਿਨਾ ਅਤੇ ਪਹਿਲਾਂ ਡਿਜਾਈਨ ਤਿਆਰ ਕੀਤੇ ਬਿਨਾਂ ਹੀ ਕਰ ਦਿੱਤੀ ਗਈ ਜਿਸ ਕਰਕੇ ਮਾੜੀ ਮਿਆਰ ਗੋਣ ਕਰਕੇ ਚਾਰਦੀਵਾਰੀ ਕਈ ਥਾਵਾਂ ਤੋਂ ਸਮੇ ਤੋਂ ਪਹਿਲਾਂ ਹੀ ਖਰਾਬ ਹੋ ਗਈ ਅਤੇ ਸਟੇਡੀਅਮ ਵਿੱਚ ਬੈਠਣ ਲਈ ਬਣਾਈਆਂ ਪੌੜੀਆਂ ਵੀ ਖਰਾਬ ਹੋ ਗਈਆਂ। ਬੁਲਾਰੇ ਨੇ ਦੱਸਿਆ ਕਿ ਉਕਤ ਠੇਕੇਦਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਚੈਕ ਕਰਨ ਤੋਂ ਬਿਨਾਂ ਹੀ ਕਰਮਚਾਰੀਆਂ ਵੱਲੋਂ 39,74,304 ਰੁਪਏ ਦੀ ਅਦਾਇਗੀ ਵੀ ਠੇਕੇਦਾਰ ਨੂੰ ਕਰ ਦਿੱਤੀ ਗਈ ਜਦਕਿ ਸਟੇਡੀਅਮ ਦੀ ਉਸਾਰੀ ਦਾ ਕੰਮ ਵੀ ਬੰਦ ਪਿਆ ਸੀ ਜਿਸ ਨਾਲ ਸਰਕਾਰੀ ਪੈਸੇ ਅਤੇ ਮਸ਼ੀਨਰੀ ਦਾ ਨੁਕਸਾਨ ਹੋਇਆ। ਉਕਤ ਕੁਤਾਹੀਆਂ ਅਤੇ ਅਣਗਹਿਲੀ ਨੂੰ ਦੇਖਦੇ ਹੋਏ ਵਿਜੀਲੈਂਸ ਬਿਉਰੋ ਵੱਲੋਂ ਰਖਵਿੰਦਰ ਕੁਮਾਰ ਠੇਕੇਦਾਰ, ਰਣਬੀਰ ਸਿੰਘ ਸਹਾਇਕ ਮਿਊਂਸਪਲ ਇੰਜੀਨੀਅਰ ਅਤੇ ਵਿਜੇ ਕੁਮਾਰ ਜੇ.ਈ. ਨਗਰ ਕੌਂਸਲ ਬੰਗਾ ਖਿਲਾਫ਼ ਮਿਲੀਭੁਗਤ ਕਰਕੇ ਸਰਕਾਰੀ ਪੈਸੇ ਖੁਰਦ-ਬੁਰਦ ਕਰਨ ਅਤੇ ਸਰਕਾਰੀ ਅਹੁਦੇ ਦਾ ਦੁਰਉਪਯੋਗ ਕਰਨ ਦੇ ਦੋਸ਼ ਹੇਠ ਉਕਤ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ, 13(2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਤਹਿਤ ਥਾਣਾ ਵਿਜੀਲੈਸ ਬਿਊਰੋ, ਜਲੰਧਰ ਵਿਖੇ ਪਹਿਲਾਂ ਹੀ ਮੁਕੱਦਮਾ ਦਰਜ ਹੈ।

Crime-news-punjabi-punjab-vigilance-bureau-vb-



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42574198

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us