ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਸਮੇਤ ਤਿੰਨ ਮੁਲਜ਼ਮ 846 ਗ੍ਰਾਮ ਹੈਰੋਇਨ ਅਤੇ ਦੋ ਮੋਟਰਸਾਈਕਲਾਂ ਸਮੇਤ ਕਾਬੂ
Nov23,2022
| Surinder Arora | Ludhiana
ਲੁਧਿਆਣਾ ਐਸ.ਟੀ.ਐਫ ਰੇਂਜ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਬਸਤੀ ਜੋਧੇਵਾਲ ਨੇੜੇ ਇੱਕ ਮੋਟਰਸਾਈਕਲ ਸਵਾਰ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਹਰਜਿੰਦਰ ਨੂੰ ਰੋਕਿਆ, ਜਿਸ ਦੀ ਜੈਕੇਟ ਵਿੱਚੋਂ 16 ਗ੍ਰਾਮ ਹੈਰੋਇਨ ਬਰਾਮਦ ਹੋਈ, ਜੋ ਕਿ ਥਾਣਾ ਡਵੀਜ਼ਨ ਨੰਬਰ 5 ਵਿਚ ਬਤੌਰ ਅਡੀਸ਼ਨਲ ਐਸਐਚਓ ਦੇ ਰੈਂਕ 'ਤੇ ਤਾਇਨਾਤ ਸੀ ਅਤੇ ਗ੍ਰਾਹਕਾਂ ਨੂੰ ਹੈਰੋਇਨ ਪਹੁੰਚਾਉਣ ਜਾ ਰਿਹਾ ਸੀ। ਜਿਸ ਨੂੰ ਸੂਚਨਾ ਦੇ ਅਧਾਰ ਤੇ ਕਾਬੂ ਕੀਤਾ ਹੈ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਐਸ.ਟੀ.ਐਫ ਏ.ਆਈ.ਜੀ ਲੁਧਿਆਣਾ ਰੇਂਜ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਬਸਤੀ ਜੋਧੇਵਾਲ ਨੇੜੇ ਪੰਜਾਬ ਪੁਲਿਸ ਦੇ ਵਰਦੀਧਾਰੀ ਸਬ-ਇੰਸਪੈਕਟਰ ਨੂੰ ਰੋਕਿਆ ਗਿਆ, ਜਿਸ ਦੀ ਜੈਕੇਟ 'ਚੋਂ 16 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਇਸ ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਗਈ ਤਾਂ ਖੁਲਾਸਾ ਹੋਇਆ ਕਿ ਇਸ ਦੇ ਹੋਰ ਸਾਥੀ ਇਸ ਧੰਦੇ 'ਚ ਸ਼ਾਮਿਲ ਹਨ, ਜਿਨ੍ਹਾਂ ਨੂੰ ਸਵੇਰੇ ਛਾਪੇਮਾਰੀ ਦੌਰਾਨ ਮੋਟਰਸਾਈਕਲ ਸਮੇਤ ਘਰ ਦੇ ਬਾਹਰੋਂ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 830 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਕਿਹਾ ਕਿ ਕੁੱਲ 846 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਇਹ ਪੁਲਸ ਮੁਲਾਜ਼ਮ ਖੁਦ ਨਸ਼ੇ ਦਾ ਆਦਿ ਹੈ। ਅਤੇ ਪਿਛਲੇ 10 ਸਾਲਾਂ ਤੋਂ ਨਸ਼ੇ ਵੇਚਣ ਦਾ ਨਾਜਾਇਜ਼ ਧੰਦਾ ਕਰ ਰਿਹਾ ਹੈ।ਉਨ੍ਹਾਂ ਦੱਸਿਆ ਕਿ ਦੋਸ਼ੀ ਰੋਹਿਤ ਕ੍ਰੀਮਿਕਾ ਫੈਕਟਰੀ ਦੇ ਵਿਚ 'ਤੇ ਕੰਮ ਕਰਦਾ ਹੈ ਅਤੇ ਉਸ ਦੇ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ
Three-Accused-Including-A-Sub-inspector-Of-Punjab-Police-Arrested-With-846-Grams-Of-Heroin-