ਮੋਗਾ ਪੁਲਿਸ ਵੱਲੋ ਅਸਲਾ ਲਾਈਸੈਂਸ ਧਾਰਕਾਂ ਖਿਲਾਫ ਵਿੱਢੀ ਮੁਹਿੰਮ 15 ਅਸਲਾ ਲਾਇਸੰਸ ਕੈਂਸਲ, 360 ਲਾਇਸੰਸ ਸਸਪੈਂਡ

Nov23,2022 | Gautam Jalandhari | Moga

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਦੇ ਆਦੇਸ਼ਾਂ ਦਾ ਪਾਲਣਾ ਕਰਦਿਆਂ ਮੋਗਾ ਪੁਲਿਸ ਨੇ ਹਥਿਆਰਾਂ ਨਾਲ ਹੋਣ ਵਾਲੀਆ ਵਾਰਦਾਤਾਂ ਨੂੰ ਰੋਕਣ ਲਈ, ਜਨਤਕ ਥਾਵਾਂ ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ, ਸੋਸ਼ਲ ਮੀਡੀਆ ਤੇ ਹਥਿਆਰਾਂ ਨਾਲ ਫੋਟੋਆਂ ਅਪਲੋਡ ਕਰਨ ਵਾਲਿਆਂ ਖਿਲਾਫ਼ ਅਤੇ ਲਾਈਸੰਸੀ ਅਸਲੇ ਦੀ ਦੁਰਵਰਤੋ ਕਰਨ ਵਾਲਿਆਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸੀਨੀਅਰ ਪੁਲਿਸ ਕਪਤਾਨ ਮੋਗਾ ਸ੍ਰ. ਗੁਲਨੀਤ ਸਿੰਘ ਖੁਰਾਨਾ ਵੱਲੋਂ ਸਾਂਝੇ ਤੌਰ ਉੱਪਰ ਮੀਟਿੰਗ ਕਰਕੇ ਜ਼ਿਲ੍ਹਾ ਮੋਗਾ ਦੇ ਅਸਲਾ ਲਾਇਸੰਸਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਸ੍ਰ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੁਲਿਸ ਵੱਲੋਂ 321 ਅਸਲਾ ਲਾਇਸੰਸਧਾਰਕਾਂ ਜਿੰਨ੍ਹਾਂ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਅਸਲੇ ਦੀ ਦੁਰਵਰਤੋਂ ਕਰਨ ਸਬੰਧੀ ਮੁਕੱਦਮੇ ਦਰਜ ਹੋਏ ਸਨ, ਦੀ ਪਹਿਚਾਣ ਕਰਕੇ, 360 ਅਸਲਾ ਲਾਇਸੰਸਧਾਰਕ ਜਿੰਨ੍ਹਾਂ ਦਾ ਅਸਲਾ ਮੱਦੇ ਅਮਾਨਤ ਵੱਖ-ਵੱਖ ਥਾਣਿਆਂ ਵਿੱਚ ਜਮ੍ਹਾਂ ਹੈ, ਕੁੱਲ 681 ਅਸਲਾ ਲਾਇਸੰਸਧਾਰਕਾਂ ਦੇ ਅਸਲਾ ਲਾਇਸੰਸ ਕੈਂਸਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਨੂੰ ਲਿਖ ਕੇ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਉੱਪਰ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਵੱਲੋਂ 15 ਅਸਲਾ ਲਾਇਸੰਸ ਕੈਂਸਲ ਕੀਤੇ ਜਾ ਚੁੱਕੇ ਹਨ ਅਤੇ 360 ਅਸਲਾ ਲਾਇਸੰਸ ਸਸਪੈਂਡ ਕੀਤੇ ਗਏ ਹਨ। ਬਾਕੀ 306 ਅਸਲਾ ਲਾਇਸੰਸਾਂ ਨੂੰ ਕੈਂਸਲ ਕਰਨ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਸਲਾ ਲਾਇਸੰਸਧਾਰਕਾਂ ਦੀ ਮੁੱਖ ਅਫ਼ਸਰਾਨ ਥਾਣਾ ਰਾਹੀ ਵੈਰੀਫਿਕੇਸ਼ਨ ਕਰਵਾਈ ਜਾ ਰਹੀ ਹੈ ਅਤੇ ਵੈਰੀਫਿਕੇਸ਼ਨ ਸਬੰਧੀ ਰੋਜ਼ਾਨਾ ਦੀਆਂ ਪ੍ਰਗਤੀ ਰਿਪੋਰਟਾਂ ਹਾਸਲ ਕੀਤੀ ਆ ਜਾ ਰਹੀਆਂ ਹਨ ਤੇ ਦਿਨ ਪ੍ਰਤੀ ਦਿਨ ਅਸਲਾ ਲਾਇਸੰਸ ਕੈਂਸਲ ਕਰਨ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ 3 ਮਹੀਨਿਆਂ ਦੇ ਸਮੇਂ ਦੇ ਅੰਦਰ-ਅੰਦਰ ਸਾਰੇ ਅਸਲਾ ਲਾਇਸੰਸਧਾਰਕਾਂ ਅਤੇ ਉਨ੍ਹਾਂ ਦੇ ਅਸਲਿਆਂ ਦੀ ਵੈਰੀਫਿਕੇਸ਼ਨ ਮੁਕੰਮਲ ਕਰਕੇ ਮਾੜੇ ਅਨਸਰਾਂ ਦੇ ਅਸਲਾ ਲਾਇਸੰਸ ਕੈਂਸਲ ਕਰਨ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।

Moga-News-



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42573901

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us