ਪੁਲਿਸ ਕਮਿਸ਼ਨਰ ਵਲੋਂ ਜਨਤਾ ਨੂੰ ਅਪੀਲ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਕੀਤਾ ਜਾਵੇ ਦਿਲੋਂ ਸਹਿਯੋਗ - , - ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਦਿਲੋਂ ਸਹਿਯੋਗ ਕੀਤਾ ਜਾਵੇ। ਪੁਲਿਸ ਕਮਿਸ਼ਨਰ ਸਿੱਧੂ ਨੇ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਹੀਲੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਸਮੂਹ ਭਾਈਚਾਰਿਆਂ ਦੇ ਮੈਂਬਰਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨਾਗਰਿਕ ਹਾਂ ਅਤੇ ਲੋਕਾਂ ਵਿੱਚ ਕੋਈ ਮਤਭੇਦ ਨਹੀਂ ਹੋਣਾ ਚਾਹੀਦਾ। ਕਮਿਸ਼ਨਰ ਸਿੱਧੂ ਨੇ ਇਹ ਵੀ ਕਿਹਾ ਕਿ ਲੋਕ ਹਿੱਤਾਂ ਵਾਲੇ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਜਾਂ ਝੂਠੇ ਪ੍ਰਚਾਰ ਤੋਂ ਗੁਰੇਜ਼ ਕੀਤਾ ਜਾਵੇ ਅਤੇ ਕਿਹਾ ਕਿ ਝੂਠੀਆਂ ਅਫਵਾਹਾਂ ਫੈਲਾਉਣ ਜਾਂ ਨਫਰਤ ਫੈਲਾਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸਿੱਧੂ ਨੇ ਕਿਹਾ ਕਿ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਸੋਸ਼ਲ ਮੀਡੀਆ ਤੇ ਅਜਿਹੇ ਸਵਾਰਥੀ ਹਿੱਤਾਂ ਦੀਆਂ ਗਤੀਵਿਧੀਆਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਪੁਲਿਸ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਆਪਣੇ ਫ਼ਰਜ਼ਾਂ ਤੋਂ ਚੰਗੀ ਤਰ੍ਹਾਂ ਜਾਣੂੰ ਹੈ। ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਪੁਲਿਸ ਵਲੋਂ ਸੂਬੇ ਚ ਦਿਨ-ਰਾਤ ਇੱਕ ਕਰਕੇ ਬਹਾਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਨਫ਼ਰਤ ਭਰੇ ਭਾਸ਼ਣ ਦੇਣ ਲਈ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੋਗਾ ਦੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 188, 506 ਅਤੇ ਆਰਮਜ਼ ਐਕਟ ਦੀ 25-54 ਅਤੇ 59 ਤਹਿਤ ਇੱਕ ਇੰਟਰਵਿਊ ਦੌਰਾਨ ਧਮਕੀ ਭਰੀ ਟਿੱਪਣੀ ਕਰਨ ਅਤੇ ਹਿੰਸਾ ਫੈਲਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਮਹਿਰੋਂ ਇਕ ਸਿਆਸੀ ਨੇਤਾ ਦੇ ਟਵੀਟ ਦੇ ਹਵਾਲੇ ਨਾਲ ਬੋਲ ਰਹੇ ਸਨ। ਇਸੇ ਤਰ੍ਹਾਂ, ਵਾਇਰਲ ਵੀਡੀਓ ਵਿੱਚ ਇੱਕ ਵਿਸ਼ੇਸ਼ ਭਾਈਚਾਰੇ ਵਿਰੁੱਧ ਅਪਮਾਨਜਨਕ ਸ਼ਬਦਾਂ ਲਈ ਆਈ.ਪੀ.ਸੀ. ਦੀ ਧਾਰਾ 294, 295-ਏ ਅਤੇ 506 ਦੇ ਤਹਿਤ ਜਤਿੰਦਰ ਗੋਰੀਅਨ ਵਿਰੁੱਧ ਇੱਕ ਹੋਰ ਐਫ.ਆਈ.ਆਰ. ਦਰਜ ਕੀਤੀ ਗਈ ਸੀ।
Commissioner-of-police-cp-mandeep-singh-sidhu
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)