ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਤੇ ਦਰਜ ਕੀਤੀ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਜੀਵ ਕੁਮਾਰ ਵਾਸੀ ਪਿੰਡ ਹਕੀਮਪੁਰ, ਤਹਿਸੀਲ ਬੰਗਾ ਨੇ ਜਾਣਕਾਰੀ ਦਿੱਤੀ ਕਿ ਉਹ ਦਾਣਾ ਮੰਡੀ ਬੰਗਾ ਵਿੱਚ ਆੜ੍ਹਤੀਆ ਹੈ ਅਤੇ ਉਕਤ ਮਾਰਕਫੈੱਡ ਅਧਿਕਾਰੀ ਪਿਛਲੇ ਸੀਜ਼ਨ ਦੌਰਾਨ ਉਸਦੀ ਦੁਕਾਨ ਤੋਂ ਝੋਨੇ ਦੀਆਂ 52,000 ਬੋਰੀਆਂ ਦੀ ਸਰਕਾਰੀ ਖਰੀਦ ਬਦਲੇ ਉਸ ਕੋਲੋਂ ਇੱਕ ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸੌਦਾ 35,000 ਰੁਪਏ ਵਿੱਚ ਤੈਅ ਹੋਇਆ ਹੈ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਰਿਸ਼ਵਤ ਮੰਗਣ ਦੇ ਦੋਸ਼ ਸਿੱਧ ਹੋਣ ਉਪਰੰਤ ਉਕਤ ਮਾਰਕਫੈੱਡ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Vigilance-bureau-arrests-assistant-field-officer-markfed-for-demanding-bribe
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)