ਬੱਬਰ ਖਾਲਸਾ ਨਾਲ ਜੁੜੇ ਅਤੇ ਵਿਦੇਸ਼ਾਂ ਚ ਬੈਠੇ ਗੈਂਗਸਟਰ ਅੰਮ੍ਰਿਤ ਬੱਲ, ਪਰਗਟ ਸੇਖੋਂ ਅਤੇ ਜੱਗੂ ਭਗਵਾਨਪੁਰੀਆ ਦੇ 13 ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ

Jan18,2023 | Ravinder Singh Dhillon | Khanna

ਖੰਨਾ ਪੁਲਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਬੱਬਰ ਖਾਲਸਾ ਨਾਲ ਜੁੜੇ ਅਤੇ ਵਿਦੇਸ਼ਾਂ ਚ ਬੈਠੇ ਗੈਂਗਸਟਰ ਅੰਮ੍ਰਿਤ ਬੱਲ, ਪਰਗਟ ਸੇਖੋਂ ਅਤੇ ਜੱਗੂ ਭਗਵਾਨਪੁਰੀਆ ਦੇ 13 ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਪੁਲਸ ਦਾ ਇਹ ਆਪ੍ਰੇਸ਼ਨ ਕਰੀਬ ਡੇਢ ਮਹੀਨਾ ਚੱਲਿਆ। ਜਿਸ ਵਿੱਚ 13 ਗੈਂਗਸਟਰਾਂ ਨੂੰ ਕਾਬੂ ਕਰਕੇ ਹਥਿਆਰ ਬਰਾਮਦ ਕੀਤੇ ਗਏ। ਵਿਦੇਸ਼ਾਂ ਚ ਬੈਠੇ ਗੈਂਗਸਟਰ ਇਹਨਾਂ ਵਿਅਕਤੀਆਂ ਨੂੰ ਸ਼ਾਰਪ ਸ਼ੂਟਰ ਬਣਾ ਕੇ ਪੰਜਾਬ ਅੰਦਰ ਟਾਰਗੇਟ ਕਿਲਿੰਗ ਕਰਵਾਉਣਾ ਚਾਹੁੰਦੇ ਸੀ। ਪੰਜਾਬ ਦੇ 5 ਵੱਡੇ ਚਿਹਰਿਆਂ ਨੂੰ ਜਾਨੋਂ ਮਾਰਨ ਦੀ ਤਿਆਰੀ ਸੀ ਤਾਂ ਪਹਿਲਾਂ ਹੀ ਖੰਨਾ ਪੁਲਸ ਨੇ ਇਸ ਗੈਂਗ ਨੂੰ ਨੱਥ ਪਾ ਲਈ। ਇਸ ਬਾਰੇ ਆਈਜੀ ਕੌਸਤੁਭ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਉਥੇ ਹੀ ਡੀਜੀਪੀ ਪੰਜਾਬ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ।
 ਆਈਜੀ ਕੌਸਤੁਭ ਸ਼ਰਮਾ ਨੇ ਦੱਸਿਆ ਕਿ 5 ਦਸੰਬਰ ਨੂੰ ਖੰਨਾ ਪੁਲਸ ਨੇ ਮਹਿੰਦਰ ਵਰਮਾ ਡੀਕੇ ਅਤੇ ਰਮੇਸ਼ ਚੌਹਾਨ ਨੂੰ 2 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਸੀ। ਇਹ ਦੋਵੇਂ ਸ਼ੂਟਰ ਹਨ। ਜਿਹਨਾਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਅਮਰੀਕਾ ਬੈਠੇ ਗੈਂਗਸਟਰ ਅੰਮ੍ਰਿਤ ਬੱਲ ਉਰਫ ਲਾਡੀ ਨਾਲ ਸਬੰਧਤ ਹਨ। ਅੰਮ੍ਰਿਤ ਬੱਲ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ ਅਤੇ ਗੋਲਡੀ ਬਰਾੜ ਨਾਲ ਵੀ ਉਸਦੇ ਲਿੰਕ ਹਨ। ਨਵੰਬਰ 2022 ਚ ਅੰਮ੍ਰਿਤ ਬੱਲ ਅਤੇ ਜੱਗੂ ਭਗਵਾਨਪੁਰੀਆ ਦੇ ਕਹਿਣ ਉਪਰ ਡੀਕੇ ਤੇ ਚੌਹਾਨ ਪਹਿਲੀ ਵਾਰ ਯਮੁਨਾਨਗਰ ਵਿਖੇ ਇਕੱਠੇ ਹੋਏ ਸੀ। ਇਹਨਾਂ ਨੇ ਟਾਰਗੇਟ ਕਿਲਿੰਗ ਕਰਨੀ ਸੀ ਪ੍ਰੰਤੂ ਉਹ ਸਫਲ ਨਹੀਂ ਹੋ ਸਕੇ ਸੀ। ਇਸਤੋਂ ਬਾਅਦ ਕੜੀ ਦਰ ਕੜੀ ਜੁੜਦੀ ਗਈ ਅਤੇ ਕੁੱਲ 13 ਵਿਅਕਤੀ ਕਾਬੂ ਕੀਤੇ ਗਏ। ਕਾਬੂ ਕੀਤੇ ਵਿਅਕਤੀਆਂ ਤੋਂ ਇਲਾਵਾ ਪੁਲਸ ਨੇ ਇਸ ਮੁਕੱਦਮੇ ਚ ਅੰਮ੍ਰਿਤਪਾਲ ਸਿੰਘ ਬੱਲ, ਜੱਗੂ ਭਗਵਾਨਪੁਰੀਆ, ਪ੍ਰਗਟ ਸਿੰਘ, ਜੈਕ ਵਾਸੀ ਰਾਜਸਥਾਨ ਅਤੇ ਪ੍ਰਮੋਦ ਨੂੰ ਵੀ ਨਾਮਜਦ ਕੀਤਾ ਹੈ ਇਹਨਾਂ ਦੀ ਗ੍ਰਿਫਤਾਰੀ ਬਾਕੀ ਹੈ। ਅੰਮ੍ਰਿਤ ਬੱਲ ਤੇ ਪਰਗਟ ਨੂੰ ਵਿਦੇਸ਼ਾਂ ਲਿਆਉਣ ਲਈ ਪ੍ਰਕਿਰਿਆ ਜਾਰੀ ਹੈ। ਰੇਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਜਾਵੇਗਾ। ਆਈਜੀ ਨੇ ਦੱਸਿਆ ਕਿ ਪੁਲਸ ਨੇ ਅੰਮ੍ਰਿਤ ਬੱਲ ਦੀ ਮਹਿਲਾ ਸਾਥੀ ਦਲਜੀਤ ਕੌਰ ਮਾਣੋ ਵਾਸੀ ਅੰਮ੍ਰਿਤਸਰ ਨੂੰ ਵੀ ਕਾਬੂ ਕੀਤਾ ਜੋ ਲੰਬੇ ਸਮੇਂ ਤੋਂ ਉਸ ਨਾਲ ਜੁੜੀ ਹੋਈ ਸੀ। 
 
 
 
ਗ੍ਰਿਫਤਾਰ ਕੀਤੇ ਵਿਅਕਤੀ 
 
ਮਹਿੰਦਰ ਵਰਮਾ ਉਰਫ ਡੀਕੇ ਵਾਸੀ ਮੱਧ ਪ੍ਰਦੇਸ਼
ਰਮੇਸ਼ ਵਾਸੀ ਰਾਜਸਥਾਨ
ਗੁਰਜੰਟ ਸਿੰਘ ਜੰਟੀ ਵਾਸੀ ਖੰਨਾ 
ਸੁਖਵੀਰ ਸਿੰਘ ਵਿੱਕੀ ਵਾਸੀ ਖੰਨਾ (ਇਹ ਪੰਜਾਬ ਪੁਲਸ ਦਾ ਮੁਲਾਜਮ ਹੈ)
ਸੰਦੀਪ ਸਿੰਘ ਸ਼ੈਲੀ ਵਾਸੀ ਅਮਲੋਹ
ਹਰਸਿਮਰਨਜੀਤ ਸਿੰਘ ਸਿੰਮਾ ਵਾਸੀ ਅੰਮ੍ਰਿਤਸਰ
ਸ਼ਮਸ਼ੇਰ ਸਿੰਘ ਸ਼ੇਰਾ ਵਾਸੀ ਅੰਮ੍ਰਿਤਸਰ
ਚਾਰਲਸ ਵਾਸੀ ਗੁਰਦਾਸਪੁਰ
ਪ੍ਰਵੀਨ ਸਿੰਘ ਪ੍ਰਿੰਸ ਵਾਸੀ ਗੁਰਦਾਸਪੁਰ
ਸਰਬਜੋਤ ਸਿੰਘ ਸਾਬੀ ਸੰਧੂ ਵਾਸੀ ਅੰਮ੍ਰਿਤਸਰ
ਦਲਜੀਤ ਕੌਰ ਮਾਣੋ ਵਾਸੀ ਅੰਮ੍ਰਿਤਸਰ
ਰਫੀ ਵਾਸੀ ਮਲੇਰਕੋਟਲਾ
ਵਾਰਿਸ ਅਲੀ ਵਾਸੀ ਮਲੇਰਕੋਟਲਾ
 
ਨਾਮਜਦ ਗੈਂਗਸਟਰ
 
ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਬੱਲ ਵਾਸੀ ਕਪੂਰਥਲਾ ਹਾਲ ਵਾਸੀ ਅਮਰੀਕਾ
ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਵਾਸੀ ਗੁਰਦਾਸਪੁਰ
ਪਰਗਟ ਸਿੰਘ ਵਾਸੀ ਪਟਿਆਲਾ ਹਾਲ ਵਾਸੀ ਇੰਗਲੈਂਡ
ਜੈਕ ਵਾਸੀ ਰਾਜਸਥਾਨ
ਪ੍ਰਮੋਦ ਉਰਫ ਬਾਹਮਣ ਵਾਸੀ ਅੰਮ੍ਰਿਤਸਰ 
 
ਬਰਾਮਦ ਹਥਿਆਰ 
 
5 ਪਿਸਤੌਲ, 53 ਜਿੰਦਾ ਰੌਂਦ
 
ਇੱਕ ਮੋਟਰਸਾਈਕਲ (ਰੇਕੀ ਕਰਨ ਲਈ ਵਰਤਿਆ ਗਿਆ

Khanna-Police-Arrested-Accused-



TOP HEADLINES


ਕਾਦੀਆਂ ਪੁਲੀਸ ਵੱਲੋਂ 24 ਘੰਟੇ ਅੰਦਰ ਕਤਲ ਦਾ ਸੱਚ ਸਾਹਮਣੇ ਲਿਆ
Dr Daljit Singh Cheema ਫ਼ਤਹਿਗੜ੍ਹ ਚੂੜੀਆਂ ਤੋਂ ਲਾਈਵ
ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣ
ਚੰਡੀਗੜ੍ਹ ਲਈ ਕਾਂਗਰਸ ਤੇ ਆਪ ਨੇ ਬਣਾਈ ਸਾਂਝੀ ਰਣਨੀਤੀ ਦੋਵਾਂ ਪਾ
ਗਿੱਲ ਅਤੇ ਆਤਮ ਨਗਰ ਹਲਕਿਆਂ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈ
- ਲੋਕ ਸਭਾ ਚੋਣਾਂ 2024 - ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ
ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ 24 ਅਪ੍ਰੈਲ ਤੋ 
ਰੀਜਨਲ ਟਰਾਂਸਪੋਰਟ ਅਫ਼ਸਰ ਟ੍ਰੈਫਿਕ ਵੱਲੋਂ ਸੇਫ ਸਕੂਲ ਵਾਹਨ ਪਾਲਿ
ਸੀ.ਆਈ.ਏ. ਸਟਾਫ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 50
ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ
ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ
Kisan  Protest: ਸ਼ੰਭੂ ਬਾਰਡਰ ਵਿੱਖੇ ਰੇਲ ਟਰੈਕ ਤੇ ਕਿਸਾਨਾਂ ਦ
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿ
ਹਰਿਆਣਾ ਪੁਲੀਸ ਦੇ ਕਾਂਸਟੇਬਲ ਦਾ ਕਤਲ, ਚੰਡੀਗੜ੍ਹ-ਮੋਹਾਲੀ ਬਾਰਡਰ
Dc Reviews Working Of Society For Prevention Of Cruelt
ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਲੁਧਿਆਣਾ 'ਚ ਝੋਨੇ ਦੀ ਪੂ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ
50 ਗ੍ਰਾਮ ਹੈਰੋਇਨ ਸਮੇਤ 1 ਨਸ਼ਾ ਤਸਕਰ ਕਾਬੂ
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42045737

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us