: ਲੁਧਿਆਣਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ, ਚਾਰ ਨਸ਼ਾ ਤਸਕਰ ਕਾਬੂ, ਪਿੰਡ ਚੋਂਤਾ ਵਿਖੇ ਨੌਜਵਾਨ ਦੀ ਨਸ਼ੇ ਓਵਰਡੋਜ਼ ਨਾਲ ਹੋਈ ਸੀ ਮੌਤ, ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ਤੇ ਕੀਤੀ ਗਈ ਕਾਰਵਾਈ। ਪਿੰਡ ਚੋਂਤਾ ਵਿਖੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਤੋਂ ਬਾਅਦ ਲੁਧਿਆਣਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਚਾਰ ਨਸ਼ਾ ਤਸਕਰਾਂ ਨੂੰ ਲੁਧਿਆਣਾ ਪੁਲਿਸ ਨੇ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਧਿਕਾਰੀ ਮੁਤਾਬਕ ਇਹ ਕਾਰਵਾਈ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ਤੇ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਉਕਤਾਨ ਸਾਰੇ ਵਿਅਕਤੀਆਂ ਤੋ ਮ੍ਰਿਤਕ ਬੀਸਾ ਸਿੰਘ ਪੁੱਤਰ ਪੁੱਤਰ ਕੁੰਦਨ ਸਿੰਘ ਵਾਸੀ ਪਿੰਡ ਢੋਲਣਵਾਲ ਥਾਣਾ ਕੂੰੰਮ ਕਲਾਂ ਲੁਧਿਆਣਾ ਨਸ਼ੀਲਾ ਪਦਾਰਥ ਚਿੱਟਾ ਲੈ ਕੇ ਆਇਆ ਸੀ,ਜਿਸ ਦੀ ਵਰਤੋ ਨਾਲ ਉਸਦੀ ਮੋਤ ਹੋ ਗਈ ਸੀ, ਪੁਲਿਸ ਨੇ ਮੁਸਤੈਦੀ ਨਾਲ ਕੰਮ ਕਰਦਿਆਂ ਸਾਰੇ ਦੋਸ਼ੀਆ ਨੂੰ ਗ੍ਰਿਫਤਾਰ ਕਰ ਲਿਆ ਹੈ। ਗੱਲਬਾਤ ਕਰਦੇ ਹੋਏ ਜੁਆਇੰਟ ਸੀਪੀ ਰੁਲਰ ਲੁਧਿਆਣਾ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਚੋਂਤਾ ਵਿਖੇ ਇਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਨਾਲ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਪੁਲਿਸ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਸ਼ੱਕੀ ਇਲਾਕਿਆਂ ਨੂੰ ਹੋਟਸਪੋਟ ਵੀ ਐਲਾਨਿਆ ਗਿਆ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਦੀ ਸੂਚਨਾ ਲੋਕ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਦੇਣ ਤਾਂ ਇਨ੍ਹਾਂ ਤਸਕਰਾਂ ਖਿਲਾਫ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ।
Ludhiana-Police-Arrested-Accused-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)