ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

Nov30,2023 | Gautam Jalandhari | Chandigarh

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਜੱਸਾ ਹੈਪੋਵਾਲ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ ਸਮੇਤ ਕਤਲ ਦੇ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ - ਮਾਮਲੇ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਚੰਡੀਗੜ੍ਹ/ਜਲੰਧਰ, 30 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਸਾ ਹੈਪੋਵਾਲ ਪਿਛਲੇ ਮਹੀਨੇ ਜਲੰਧਰ ਦਿਹਾਤੀ ਦੇ ਪਿੰਡ ਭੋਜੋਵਾਲ ਵਿੱਚ ਵਾਪਰੇ ਇੱਕ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ, ਜਿਸ ਵਿੱਚ ਦੋਸ਼ੀ ਨੇ ਦੋਵੇਂ ਮ੍ਰਿਤਕ ਔਰਤਾਂ ਨੂੰ ਅੱਗ ਲਗਾਉਣ ਤੋਂ ਪਹਿਲਾਂ ਉਨ੍ਹਾਂ ਦੇ ਸਰੀਰ ਅਤੇ ਚਿਹਰੇ ਤੇ ਮਿੱਟੀ ਦਾ ਤੇਲ ਪਾ ਦਿੱਤਾ ਸੀ, ਤੋਂ ਇਲਾਵਾ ਹੋਰ ਘਿਨਾਉਣੇ ਅਪਰਾਧਾਂ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ਵਿੱਚ ਲੋੜੀਂਦਾ ਸੀ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਚੋਂ .30 ਬੋਰ ਅਤੇ .32 ਬੋਰ ਦੀਆਂ ਦੋ ਪਿਸਤੌਲਾਂ ਸਮੇਤ ਦੋ ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜੱਸਾ ਹੈਪੋਵਾਲ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ਤੇ ਮਿੱਥ ਕੇ ਕਤਲ ਦੀਆਂ 3-4 ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ ਅਤੇ ਆਪਣੇ ਅਗਲੇ ਟਾਰਗੇਟਾਂ ਵਿੱਚੋਂ ਇੱਕ ਦੀ ਰੇਕੀ ਕਰਨ ਜਾ ਰਿਹਾ ਹੈ, ਇਸ ਜਾਣਕਾਰੀ ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਜਲੰਧਰ ਦੇ ਬਾਹਰਵਾਰ ਉਸ ਦਾ ਮੋਟਰਸਾਈਕਲ ਨੂੰ ਰੋਕ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਜੱਸਾ ਹੈਪੋਵਾਲ ਨੇ ਛੇ ਕਤਲ ਕੇਸਾਂ ਅਤੇ ਇਰਾਦਾ ਕਤਲ, ਕਾਰ ਖੋਹਣ ਅਤੇ ਵੈਸਟਰਨ ਯੂਨੀਅਨਾਂ ਨੂੰ ਲੁੱਟਣ ਸਮੇਤ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸੰਬਧੀ ਐਫਆਈਆਰ ਨੰਬਰ 52 ਮਿਤੀ 30.11.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(7) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Punjab-Police-Sonu-Khatri-Gang-Target-Killing-



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42574058

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us