ਈ. ਡੀ ਵਲੋਂ ਕਾਰਵਾਈ ਕਰਦਿਆਂ ਅੱਜ ਪੰਜਾਬ ਦੇ ਦੋ ਸਾਬਕਾ ਮੰਤਰੀਆਂ ਦੇ ਘਰ ਛਾਪਾ ਮਾਰਿਆ। ਈ ਡੀ ਵਲੋਂ ਇਸ ਦੌਰਾਨ ਅਮਲੋਹ ਵਿੱਚ ਸਾਧੂ ਸਿੰਘ ਧਰਮਸੋਤ ਅਤੇ ਟਾਂਡਾ ਵਿੱਚ ਸੰਗਤ ਸਿੰਘ ਗਿਲਜੀਆਂ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਵਲੋਂ ਅਮਲੋਹ ਵਿਖੇ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਵਿੱਚ ਦਿਨ ਚੜ੍ਹਦਿਆਂ ਹੀ ਛਾਪੇਮਾਰੀ ਕੀਤੀ ਗਈ ਹੈ। ਈ. ਡੀ. ਦੀ ਟੀਮ ਵਲੋਂ ਸਾਧੂ ਸਿੰਘ ਧਰਮਸੋਤ ਦੇ ਘਰ ਪਹੁੰਚ ਕੇ ਘਰ ਨੂੰ ਸੀਲ ਕਰ ਦਿੱਤਾ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਸਾਧੂ ਸਿੰਘ ਧਰਮਸੋਤ ਦੇ ਨਾਲ ਠੇਕੇਦਾਰ ਹਰਮੋਹਿੰਦਰ ਸਿੰਘ ਦੇ ਘਰ ਵੀ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਵਲੋਂ ਇਹ ਛਾਪੇਮਾਰੀ ਜੰਗਲਾਤ ਵਿਭਾਗ ਵਿੱਚ ਦਰੱਖਤਾਂ ਨੂੰ ਕੱਟਣ ਤੋਂ ਬਾਅਦ ਵੇਚਣ ਦੌਰਾਨ ਹੋਏ ਘਪਲੇ ਦੇ ਦੋਸ਼ਾਂ ਦੇ ਮਾਮਲੇ ਵਿਚ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਈ. ਡੀ. ਵਲੋਂ ਕਈ ਦਸਤਾਵੇਜ਼ ਕਬਜ਼ੇ ਵਿੱਚ ਲਏ ਗਏ ਹਨ। ਇੱਥੇ ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਾਧੂ ਸਿੰਘ ਧਰਮਸੋਤ ਦੇ ਘਰ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਸੀ। ਇਸਤੋਂ ਇਲਾਵਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬੀਤੀ 6 ਫਰਵਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸਾਬਕਾ ਮੰਤਰੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਧਰਮਸੋਤ ਵਲੋਂ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ ਅਤੇ ਇਸ ਮਾਮਲੇ ਵਿੱਚ ਹਾਈਕੋਰਟ ਵੱਲੋਂ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ। ਇਸ ਦੌਰਾਨ ਟਾਂਡਾ ਵਿੱਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਘਰ ਵੀ ਈ ਡੀ ਵਲੋਂ ਛਾਪੇਮਾਰੀ ਕਰਨ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਈ ਡੀ ਦੀ ਟੀਮ ਗਿਲਜੀਆਂ ਦੇ ਘਰ ਪਹੁੰਚੀ। ਈ ਡੀ ਦੀ ਟੀਮ ਵਿੱਚ ਇੱਕ ਦਰਜਨ ਦੇ ਕਰੀਬ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਵਲੋਂ ਸੰਗਤ ਸਿੰਘ ਗਿਲਜੀਆਂ ਦੇ ਘਰ ਵਿੱਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਟੀਮ ਵਲੋਂ ਗਿਲਜੀਆਂ ਦੇ ਘਰ ਵਿੱਚ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਗਿਲਜੀਆਂ ਦਾ ਫੋਨ ਵੀ ਈ ਡੀ ਵਲੋਂ ਆਪਣੇ ਕਬਜੇ ਵਿੱਚ ਲੈ ਲਿਆ ਗਿਆ ਅਤੇ ਉਹਨਾਂ ਨੂੰ ਘਰ ਵਿੱਚ ਹੀ ਰੋਕ ਕੇ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਵੇਲੇ ਜੰਗਲਾਤ ਵਿਭਾਗ ਵਿੱਚ ਮੰਤਰੀ ਹੁੰਦਿਆਂ ਸੰਗਤ ਸਿੰਘ ਗਿਲਜੀਆਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇਲਜਾਮ ਲੱਗੇ ਸਨ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਗਿਲਜੀਆਂ ਖ਼ਿਲਾਫ਼ ਜੰਗਲਾਤ ਵਿਭਾਗ ਦੇ ਫੰਡਾਂ ਵਿੱਚ ਘਪਲਾ ਕਰਨ ਸਬੰਧੀ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਗਿਲਜੀਆਂ ਜਮਾਨਤ ਤੇ ਚਲ ਰਹੇ ਹਨ।
Ed-Raid-Ex-Ministers-House-In-Punjab-Sadhu-Dsingh-Dharmsot-Sangat-Singh-Gilzian-U
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)