ਨਸ਼ਾ ਤਸਕਰਾਂ ਦੀ ਕਰੀਬ 14 ਲੱਖ ਦੀ ਪ੍ਰਾਪਰਟੀ ਨੂੰ ਫਰੀਜ ਕਰਕੇ ਲਗਾਏ ਨੋਟਸ ਬਠਿੰਡਾ (ਪਰਵਿੰਦਰ ਜੀਤ ਸਿੰਘ)ਬਠਿੰਡਾ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਪੁਰਸ਼ਾਂ ਤੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡਾ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ। ਇਸੇ ਤਹਿਤ ਹੀ ਬਠਿੰਡਾ ਪੁਲਿਸ ਵੱਲੋਂ ਜਿਹਨਾਂ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ। ਸ਼੍ਰੀ ਮਨਜੀਤ ਸਿੰਘ ਪੀ.ਪੀ.ਐੱਸ ,ਐਸ ਐਚ ਓ ਹਰਜੋਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਬਠਿੰਡਾ ਵਿਖੇ ਬਠਿੰਡਾ ਪੁਲਿਸ ਵੱਲੋਂ ਕੁੱਲ 29 ਐਨਡੀਪੀਐੱਸ ਐਕਟ ਤਹਿਤ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ ਜਿਹਨਾਂ ਵਿੱਚੋਂ 22 ਕੇਸ ਕਨਫਰਮ ਹੋ ਚੁੱਕੇ ਹਨ, ਰਮਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪੱਕਾ ਧੋਬੀਆਨਾ ਜਿਸਦੇ ਖ਼ਿਲਾਫ਼ ਮੁਕੱਦਮਾ ਨੰਬਰ 235 ਮਿਤੀ 26-8-2023 ਅ/ਧ 21/61/85 NDPS Act ਥਾਣਾ ਸਿਵਲ ਲਾਇਨ ਬਠਿੰਡਾ ਵਿਖੇ ਦਰਜ ਹੈ, ਜਿਸ ਪਾਸੋ ਕਮਰਸ਼ੀਅਲ ਕੁਆਂਟਿਟੀ ਦੇ ਨਸ਼ੇ ਬਰਾਮਦ ਹੋਏ ਸਨ, ਨਸ਼ਾ ਤਸਕਰੀ ਕਰਕੇ ਚੱਲ ਜਾਇਦਾਦ ਇਨੋਵਾ ਕਾਰ ਜਿਸਦੀ ਕੀਮਤ 1,85000/- ਰੁਪਏ ਅਤੇ 7,40,000/- ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ,ਜਿਸ ਪ੍ਰਾਪਰਟੀ ਦਾ ਕੇਸ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੀ ਕਾਰ ਤੇ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਚੱਲ ਜਾਇਦਾਦ ਨੂੰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ ਅਤੇ ਜਾਖੜਦੀਂਨ ਖਰਦੀਨ ਪੁੱਤਰ ਗੁਰਮੇਲ ਖਾਨ ਪਿੰਡ ਜਿਉਂਦ ਜਿਸਦੇ ਖਿਲਾਫ ਮੁਕਦਮਾਂ ਨੰਬਰ 13 ਮਿਤੀ 21/2/2021 ਅ ਧ 22/61/85 ਐਨ ਡੀ ਪੀ ਐੱਸ ਐਕਟ ਥਾਣਾ ਸਦਰ ਰਾਮਪੁਰਾ ਵਿਖੇ ਦਰਜ ਹੈ ਜਿਸ ਪਾਸੋ ਕਮਰਸ਼ੀਅਲ ਕੁਆਂਟਿਟੀ ਦੇ ਨਸ਼ੇ ਬਰਾਮਦ ਹੋਏ ਸਨ, ਨਸ਼ਾ ਤਸਕਰੀ ਕਰਕੇ 4,75,000/- ਰੁਪਏ ਦੀ ਪ੍ਰਾਪਰਟੀ (2 ਕਾਰ) ਬਣਾਈ ਗਈ ਹੈ,ਜਿਸ ਪ੍ਰਾਪਰਟੀ ਦਾ ਕੇਸ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੀਆਂ ਦੋਵਾਂ ਕਾਰਾਂ ਤੇ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਚੱਲ ਜਾਇਦਾਦ ਨੂੰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।
Drugs-Peddlers-Property-Sealing-Bathinda-Police-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)