ਡੀ.ਆਈ.ਜੀ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ

Mar24,2024 | Jagsir Longowal | Sangrur

 
 
 
ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕਰਕੇ ਉੱਥੇ ਜੇਰੇ ਇਲਾਜ ਵੱਖ ਵੱਖ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ।
ਪਿਛਲੇ ਦਿਨਾਂ ਵਿੱਚ ਦਿੜਬਾ ਅਤੇ ਸੁਨਾਮ ਦੇ ਇਲਾਕਿਆਂ ਵਿੱਚ ਮਿਲਾਵਟੀ ਸ਼ਰਾਬ ਪੀਣ ਕਾਰਨ ਇਹ ਵਿਅਕਤੀ ਇਹਨਾਂ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ। ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਇਹਨਾਂ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨੂੰ ਚਲਾਉਣ ਵਾਲੇ ਹਰੇਕ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦੇ ਜਾਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਜਿੱਥੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜਾ ਹੈ ਉੱਥੇ ਹੀ ਇਹਨਾਂ ਅਣਸੁਖਾਵੀਆਂ ਘਟਨਾਵਾਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਪ੍ਰਤੀ ਵੀ ਗਹਿਰਾ ਦੁੱਖ ਪ੍ਰਗਟ ਕਰਦਾ ਹੈ। ਸਿਵਲ ਹਸਪਤਾਲ ਸੰਗਰੂਰ ਵਿਖੇ ਭਰਤੀ ਵੱਖ ਵੱਖ ਵਿਅਕਤੀਆਂ ਨਾਲ ਗੱਲਬਾਤ ਕਰਕੇ ਉੱਚ ਅਧਿਕਾਰੀਆਂ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਉਹਨਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉੱਚ ਅਧਿਕਾਰੀਆਂ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਹਰ ਵਿਅਕਤੀ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਜੋ ਭੋਲੇ ਭਾਲੇ ਅਤੇ ਮਸੂਮ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਿੱਚ ਜੁਟਿਆ ਹੋਇਆ ਹੈ। ਉਹਨਾਂ ਨੇ ਜੇਰੇ ਇਲਾਜ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ ਅਤੇ ਗੈਰ ਸਮਾਜਿਕ ਅਨਸਰਾਂ ਵੱਲੋਂ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਲਈ ਕੀਤੀ ਗਈ ਹਰ ਕਾਰਵਾਈ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੇ ਇਹਨਾਂ ਉੱਚ ਅਧਿਕਾਰੀਆਂ ਨੇ ਜੇਰੇ ਇਲਾਜ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਹੁਣ ਤੱਕ ਹੋਈ ਜਾਂਚ ਪੜਤਾਲ ਬਾਰੇ ਜਾਣੂ ਕਰਾਇਆ। ਉਹਨਾਂ ਨੇ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਡਾਕਟਰਾਂ ਤੋਂ ਵੀ ਇਹਨਾਂ ਦੀ ਸਿਹਤ ਸਥਿਤੀ ਸਬੰਧੀ ਜਾਇਜ਼ਾ ਲਿਆ ਅਤੇ ਸਰਵੋਤਮ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ।
 
 

Illicit-Wine-Deaths-Sangrur-Dig-Patiala-Range-Harcharan-Singh-Bhullar-Ips



TOP HEADLINES


ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼
ਮੁੱਖਮੰਤਰੀ ਭਗਵੰਤ ਮਾਨ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ L
ਆਪ ਕਨਵੀਨਰ ਦਿੱਲੀ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਫਿਰੋਜਪੁਰ ਵਿੱ
Live: ਪ੍ਰਿਅੰਕਾ ਗਾਂਧੀ ਫਤਹਿਗੜ੍ਹ ਸਾਹਿਬ, ਪੰਜਾਬ ਵਿੱਚ ਰੈਲੀ
ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾਣਾ ਮੰਡੀ - ਖੰਨਾ, ਲੋਕ
ਬਿਕਰਮ ਸਿੰਘ ਮਜੀਠਾ ਦੇ ਰੋਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਬੋਬੀ
*ਸਿੱਖਾਂ ਦੇ ਮਸਲੇ ਹੱਲ ਕਰਾਉਣ ਲਈ ਅਕਾਲੀ ਦਲ ਨੂੰ ਲਿਆਉਣਾ ਜਰੂਰੀ
ਜਨਰਲ ਆਬਜ਼ਰਵਰ ਵੱਲੋਂ ਮਾਈਕਰੋ-ਆਬਜ਼ਰਵਰਾਂ ਨੂੰ ਨਿਰਦੇਸ਼, ਆਜ਼ਾਦ, ਨਿ
Live : ਰਾਹੁਲ ਗਾਂਧੀ ਨੇ ਅੰਮ੍ਰਿਤਸਰ ਵਿਚ ਕਹੀ ਇਹ ਵੱਡੀ ਗੱਲ
50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ
ਲੋਕ ਸਭਾ ਚੋਣਾਂ 2024 ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ
ਐਮਪੀ ਅਰੋੜਾ ਨੇ ਡਾ: ਸੁਰਜੀਤ ਪਾਤਰ ਦੇ ਘਰ ਜਾ ਕੇ ਦੁਖੀ ਪਰਿਵਾਰ
ਲੋਕ ਸਭਾ ਚੋਣਾਂ-2024 ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ
ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕ
ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ
ਕਲਕੱਤਾ ਹਾਈਕੋਰਟ ਦੇ ਬੋਲ ਖੋਲ੍ਹ ਗਏ ਤੁਸ਼ਟੀਕਰਨ ਦੀ ਪੋਲ
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ
ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜ
ਮਿਸ਼ਨ ਲੋਕ ਸਭਾ 13-0... Bhagwant Mann Cm Punjab ਲੋਕ ਸਭਾ
'ਲੋਕ ਸਭਾ ਚੋਣਾਂ 2024' ਜਰੂਰੀ ਸੇਵਾਵਾਂ ਸ਼੍ਰੇਣੀ ਵਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42322034

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us