ਲੁਧਿਆਣਾ : 34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Mar26,2024 | Gautam Jalandhari/paras Dania | Ludhiana

 
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਅਤੇ ਉਸ ਦੇ ਏਜੰਟ ਨਿੱਕੂ ਖ਼ਿਲਾਫ਼ ਵੀ ਮੁਕੱਦਮਾ ਦਰਜ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਵੱਲੋਂ ਉਕਤ ਪਟਵਾਰੀ ਅਤੇ ਉਸ ਦੇ ਉਕਤ ਕਾਰਿੰਦੇ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਪਟਵਾਰੀ ਨੇ ਬੱਸ ਸਟੈਂਡ ਲੁਧਿਆਣਾ ਨੇੜੇ ਸਥਿਤ ਉਸਦੇ ਪਿਤਾ ਦੀ ਜਾਇਦਾਦ, ਜਿਸ ਦੀ ਸਾਲ 1994 ਵਿੱਚ ਰਜਿਸਟਰੀ ਹੋਈ ਸੀ, ਦਾ ਇੰਤਕਾਲ ਕਰਵਾਉਣ ਲਈ 40,000 ਰੁਪਏ ਰਿਸ਼ਵਤ ਲਈ ਸੀ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਏਜੰਟ ਨਿੱਕੂ ਨੇ ਉਸ ਕੋਲੋਂ ਸਮਾਰਟ ਘੜੀਆਂ ਦੇ ਨਾਲ-ਨਾਲ ਦੋ 'ਆਈ-ਫੋਨ' ਖਰੀਦਣ ਲਈ 3,40,000 ਰੁਪਏ ਅਤੇ 3 ਲੱਖ ਰੁਪਏ ਦੀ ਕੀਮਤ ਦੀਆਂ ਪਾਕਿਸਤਾਨੀ ਜੁੱਤੀਆਂ ਵੀ ਲਈਆਂ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਦੇ ਏਜੰਟ ਨਿੱਕੂ ਦੇ ਜਨਮ ਦਿਨ ਦੀ ਪਾਰਟੀ 'ਤੇ 80,000 ਰੁਪਏ ਵੀ ਖਰਚੇ ਸਨ।
ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸ ਦੇ ਸਾਥੀ ਨਿੱਕੂ, ਉਕਤ ਪਟਵਾਰੀ ਦੇ ਪਿਤਾ ਪਰਮਜੀਤ ਸਿੰਘ ਤੇ ਭਰਾ ਬਲਵਿੰਦਰ ਸਿੰਘ ਨੇ ਆਪਸੀ ਮਿਲੀਭੁਗਤ ਨਾਲ ਉਕਤ ਇੰਤਕਾਲ ਕਰਾਉਣ ਬਦਲੇ ਚਾਰ ਕਿਸ਼ਤਾਂ ਦੇ ਰੂਪ ਵਿੱਚ 27,50,000 ਰੁਪਏ ਰਿਸ਼ਵਤ ਲਈ ਸੀ। 
ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਨਾ ਤਾਂ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਇਸ ਕੰਮ ਲਈ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਕਤ ਮੁਲਜ਼ਮਾਂ ਨੇ ਰਿਸ਼ਵਤ ਲੈਣ ਉਪਰੰਤ ਵੀ ਸ਼ਿਕਾਇਤਕਰਤਾ ਨਾਲ ਧੋਖਾਧੜੀ ਕੀਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਨੂੰ ਰਿਸ਼ਵਤ ਮੰਗਣ ਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਸ਼ਾਮਲ ਪਾਏ ਜਾਣ ‘ਤੇ ਉਹਨਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮਿਤੀ 24-11-2023 ਨੂੰ ਐਫ.ਆਈ.ਆਰ. ਨੰਬਰ 29 ਤਹਿਤ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਦੇ ਪਿਤਾ ਅਤੇ ਭਰਾ ਨੂੰ ਪਹਿਲਾਂ ਹੀ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਹਾਈਕੋਰਟ ਨੇ ਪਟਵਾਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਇਸ ਉਪਰੰਤ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਸਾਥੀ ਨਿੱਕੂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਲਈ ਹੁਣ ਕੋਈ ਹੋਰ ਰਸਤਾ ਨਾ ਮਿਲਣ ‘ਤੇ ਉਕਤ ਪਟਵਾਰੀ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਉਸਦੇ ਸਾਥੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Vigilance-Bureau-Arrests-Revenue-Patwari-For-Taking-Rs-34-70-Lakh-Bribe



TOP HEADLINES


ਭਾਜਪਾ ਉਮੀਦਗਾਰ ਨੂੰ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ ਸਵਾਲ : ਪਰ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀ
*ਨਵੇਂ ਸਟੇਡੀਅਮ ਦੀ ਗੱਲ ਕਰਨ ਵਾਲੇ ਬਿੱਟੂ ਕਾਂਗਰਸ ਰਾਜ ਵਿੱਚ ਪੱ
'ਲੋਕ ਸਭਾ ਚੋਣਾਂ-2024' ਲੋਕ ਸਭਾ ਚੋਣਾਂ ਸੰਗਰੂਰ ਵਿਖੇ ਨਾਮਜ਼ਦਗ
ਖੰਨਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅ
ਵਧ ਰਹੀ ਗਰਮੀ ਦੋਰਾਨ ਗਰਮੀ ਅਤੇ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦ
ਇੰਨੋਸੈਂਟ  ਹਾਰਟਸ ਆਈ ਕੇਅਰ ਦੇ ਚੀਫ ਸਰਜਨ ਡਾ਼ ਰੋਹਨ ਬੌਰੀ ਨੇ ,
ਅਰਵਿੰਦ ਕੇਜਰੀਵਾਲ ਦਾ ਐਲਾਨ : ਕਲ ਦੋਪਹਰ 12 ਵਜੇ ਜਾਵਾਂਗੇ Bj
ਸੰਗਰੂਰ ਲੋਕ ਸਭਾ ਚੋਣ ਲਈ 23 ਉਮੀਦਵਾਰ ਮੈਦਾਨ ਵਿੱਚ:  ਜੋਰਵਾਲ
*ਬਾਹਰੀ ਪਾਰਟੀਆਂ ਨੇ ਪੰਜਾਬ ਨੂੰ ਲਾਂਬੂ ਲਾਉਣ ਚ ਕੋਈ ਕਸਰ ਬਾਕੀ
ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ
ਸ਼ਰਧਾਲੂਆ ਨਾਲ ਭਰੀ ਟੂਰਿਸਟ ਬਸ ਨੂੰ ਲੱਗੀ ਅੱਗ -9 ਦੀ ਮੌਤ ਕਈ ਜਖ
ਦਿਨ-ਦਿਹਾੜੇ ਔਰਤ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲ
ਐਨਆਰਆਈ ਦੀ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀ
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਚ 5 ਜਾਂ 5 ਤੋਂ ਵੱਧ ਵਿਅਕ
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ ਹਮੇਸ਼ਾਂ ਹੀ ਵਿਕਾਸ
ਕਾਂਗਰਸ ਨੇ ਬੈਂਸਾ ਨੂੰ ਸ਼ਾਮਿਲ ਕਰਕੇ ਪੈਰ ਤੇ ਕੁਲਾਹੜੀ ਨੀ ਸਗੋਂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ :
ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42249192

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us