ਦੋਸ਼ਿਆਂ ਕੋਲੋਂ 12 ਐਡਰਾਇਡ ਮੋਬਾਇਲ ਕੀਤੇ ਬਰਾਮਦ ਰੂਪਨਗਰ, 1 ਅਪ੍ਰੈਲ: ਗੁਰਵਿੰਦਰ ਸਿੰਘ ਸੀਨੀਅਰ ਕਪਤਾਨ ਪੁਲੀਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾ ਹੇਠ ਹੋਲਾ ਮਹੱਲਾ ਤਿਉਹਾਰ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਆਈਆ ਸੰਗਤਾਂ ਦੇ ਚੋਰੀ ਹੋਏ 12 ਐਡਰਾਇਡ ਮੋਬਾਇਲ ਫੋਨ ਬਰਾਮਦ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ (ਜਾਂਚ) ਰੂਪਨਗਰ ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਹੋਲਾ ਮਹੱਲਾ ਤਿਉਹਾਰ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਾਰਤੀ ਅਨਸਰਾ ਤੇ ਲਗਾਮ ਕੱਸਣ ਲਈ ਉਪ ਕਪਤਾਨ ਪੁਲਿਸ ਸਬ ਡਵੀਜਨ ਸ੍ਰੀ ਅਨੰਦਪੁਰ ਸਾਹਿਬ ਸ਼੍ਰੀ ਅਜੈ ਕੁਮਾਰ ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ ਰੂਪਨਗਰ ਦੀ ਟੀਮ ਇੰਸਪੈਕਟਰ ਸ. ਮਨਫੂਲ ਸਿੰਘ ਅਤੇ ਇੰਚਾਰਜ ਚੌਕੀ ਸਿਟੀ ਸ੍ਰੀ ਅਨੰਦਪੁਰ ਸਾਹਿਬ ਦੀਆ ਟੀਮਾਂ ਵੱਲੋਂ 25 ਮਾਰਚ 2024 ਨੂੰ ਦੋਸ਼ਣ ਪਰਵੀਨ ਪਤਨੀ ਸਾਜਨ ਵਾਸੀ ਵਾਰਡ ਨੰਬਰ 08 ਭੁੱਚੋ ਮੰਡੀ ਜ਼ਿਲ੍ਹਾ ਬਠਿੰਡਾ ਨੂੰ ਹੋਲਾ ਮਹੱਲਾ ਦੌਰਾਨ ਸੰਗਤਾਂ ਦੇ ਚੋਰੀ ਕੀਤੇ 03 ਐਡਰਾਇਡ ਫੋਨਾਂ ਸਮੇਤ ਕਾਬੂ ਕੀਤਾ ਸੀ, ਜਿਨ੍ਹਾਂ ਤੇ ਮੁਕੱਦਮਾ ਨੰਬਰ 21 ਮਿਤੀ 25.03.2024 ਅ/ਧ 379,411 ਆਈ.ਪੀ.ਸੀ. ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਦੋਸ਼ਣ ਦੀ ਪੁੱਛਗਿੱਛ ਦੌਰਾਨ ਦੋਸ਼ੀ ਦਿਲਮਹਿਕ ਸਿੰਘ ਉਰਫ਼ ਮੋਟਾ ਪੁੱਤਰ ਤੇਜ ਪ੍ਰਤਾਪ ਸਿੰਘ ਉਰਫ਼ ਸ਼ਿੰਦਾ ਵਾਸੀ ਲਹਿੰਦੀ ਪੱਤੀ ਪਿੰਡ ਚੱਬਾ ਥਾਣਾ ਚਾਟੀਵਿੰਢ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਦੋਸ਼ੀ ਨਾਮਜਦ ਕੀਤਾ ਗਿਆ ਸੀ, ਜਿਸ ਨੂੰ 29 ਮਾਰਚ 2024 ਨੂੰ ਅੰਮ੍ਰਿਤਸਰ ਤੋਂ ਕਾਬੂ ਕਰਕੇ 05 ਐਡਰਾਇਡ ਮੋਬਾਇਲ ਫੋਨ ਬਰਾਮਦ ਕੀਤੇ ਹਨ। ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਦੌਰਾਨੇ ਪੁਲਿਸ ਰਿਮਾਂਡ 04 ਹੋਰ ਐਡਰਾਇਡ ਮੋਬਾਇਲ ਬਰਾਮਦ ਕੀਤੇ ਹਨ, ਜਿਸ ਪਾਸੋਂ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਹੈ।
Sri-Anandpur-Sahib-Police-Arrested-Accused
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)