2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

Jun9,2024 | Gautam Jalandhari | Chandigarh

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਲਈ ਵਚਨਬੱਧ - ਗ੍ਰਿਫ਼ਤਾਰ ਦੋਸ਼ੀ ਜਸਵਿੰਦਰ ਮੁਨਸ਼ੀ ਨੇ ਚਰਚ ਦੀ ਭੰਨਤੋੜ ਕਰਨ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾਉਣ ਦਾ ਦੋਸ਼ ਕਬੂਲਿਆ: ਡੀਜੀਪੀ ਗੌਰਵ ਯਾਦਵ - ਪੁਲਿਸ ਟੀਮਾਂ ਗੁਰਵਿੰਦਰ ਅਫ਼ਰੀਦੀ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ: ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖੁਫੀਆ ਸੂਹ ਤੇ ਕਾਰਵਾਈ ਕਰਦਿਆਂ 2022 ਦੇ ਤਰਨ ਤਾਰਨ ਚਰਚ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਜਸਵਿੰਦਰ ਸਿੰਘ ਉਰਫ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਕਬਜ਼ੇ ਚੋਂ ਗੈਰ-ਕਾਨੂੰਨੀ 9ਐਮਐਮ ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਮੋਬਾਈਲ ਫ਼ੋਨ ਵੀ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ 31 ਅਗਸਤ, 2022 ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਦੇ ਚਰਚ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਨੇ ਭਗਵਾਨ ਯਿਸੂ ਅਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾ ਕੇ ਫ਼ਰਾਰ ਹੋ ਗਏ ਸਨ। ਇਸ ਘਟਨਾ ਦੇ ਸਬੰਧ ਵਿੱਚ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 295-ਏ, 452, 427, ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਮੁਲਜ਼ਮ ਜਸਵਿੰਦਰ ਮੁਨਸ਼ੀ ਨੇ ਖੁਲਾਸਾ ਕੀਤਾ ਕਿ ਅਗਸਤ 2022 ਵਿੱਚ ਉਸ ਨੇ ਆਪਣੇ ਸਾਥੀ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਵਾਸੀ ਪਿੰਡ ਤੂਤ, ਤਰਨਤਾਰਨ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਚਰਚ ਵਿੱਚ ਬੇਅਦਬੀ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਸੂਹ ਮਿਲੀ ਸੀ ਕਿ ਮੁਲਜ਼ਮ ਜਸਵਿੰਦਰ ਉਰਫ਼ ਮੁਨਸ਼ੀ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਹੈ। ਇਸ ਸੂਹ ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਥਾਣਾ ਚਾਟੀਵਿੰਡ ਦੇ ਇਲਾਕੇ ਵਿੱਚ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮ ਵਿਅਕਤੀ ਨੂੰ ਇਕ ਪਿਸਤੌਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਚਰਚ ਦੀ ਬੇਅਦਬੀ ਵਿੱਚ ਸ਼ਾਮਲ ਮੁਲਜ਼ਮ ਗੁਰਵਿੰਦਰ ਅਫ਼ਰੀਦੀ ਅਤੇ ਦੋ ਹੋਰ ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ ਨੰ. 71 ਮਿਤੀ 09/06/2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਚਾਟੀਵਿੰਡ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

2022-Tarn-Taran-Church-Desecration-Case-Punjab-Police-Arrests-Key-Accused-Jaswinder-Munshi-From-Amritsar-One-Pistol-Recovered



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42575474

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us